ਸਬਜ਼ੀ ਵੇਚਣ ਵਾਲੇ ਵਿਅਕਤੀ ਦੀ ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਵਰਗਲਾ ਕੇ ਲੈ ਜਾਣ ਦੇ ਦੋਸ਼ ਹੇਠ ਸਥਾਨਕ ਪੁਲਸ ਨੇ ਇਕ ਜਣੇ ਖ]fਲਾਫ਼ ਮਾਮਲਾ ਦਰਜ ਕੀਤਾ। ਇਸ ਸਬੰਧੀ ਨੇੜਲੇ ਪਿੰਡ ਕਿਰਾਏ ਦੇ ਮਕਾਨ ਵਿਚ ਰਹਿੰਦੇ ਇਕ ਵਿਅਕਤੀ ਨੇ ਪੁਲਸ ਨੂੰ ਦੱਸਿਆ ਕਿ ਉਹ ਸਬਜ਼ੀ ਵੇਚਣ ਦਾ ਕੰਮ ਕਰਦਾ ਹੈ ਤੇ ਉਹ 15 ਸਾਲਾ ਲੜਕੀ ਦਾ ਪਿਤਾ ਹੈ। ਉਕਤ ਵਿਅਕਤੀ ਨੇ ਦੱਸਿਆ ਕਿ ਹਰ ਰੋਜ਼ ਦੀ ਤਰ੍ਹਾਂ ਬੀਤੇ ਦਿਨ ਵੀ ਉਹ ਸਵੇਰੇ ਜਲਦੀ ਸਬਜ਼ੀ ਲੈਣ ਲਈ ਨਾਭਾ ਮੰਡੀ ਗਿਆ ਸੀ ਤੇ ਦੁਪਹਿਰ ਬਾਅਦ ਜਦੋਂ ਉਹ ਘਰ ਪਰਤਿਆ ਤਾਂ ਉਸ ਦੀ ਲੜਕੀ ਘਰ ਨਹੀਂ ਸੀ।
ਇਸ ਸਬੰਧੀ ਆਸ-ਪਾਸ ਕਾਫੀ ਭਾਲ ਕੀਤੀ ਗਈ ਪਰੰਤੂ ਉਸ ਦੀ ਲੜਕੀ ਦਾ ਕੁਝ ਪਤਾ ਨਹੀਂ ਲੱਗਾ। ਜਾਂਚ ਕਰਨ ‘ਤੇ ਪਤਾ ਚੱਲਿਆ ਕਿ ਲੜਕੀ ਘਰ ‘ਚ ਰੱਖੇ 10 ਹਜ਼ਾਰ ਰੁਪਏ ਵੀ ਨਾਲ ਲੈ ਗਈ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਸ ਦੇ ਕਿਰਾਏ ਦੇ ਮਕਾਨ ਦੇ ਨਾਲ ਵਾਲੇ ਕਮਰੇ ਵਿਚ ਰਹਿੰਦਾ ਸੰਤੋਸ਼ ਵਾਸੀ ਅਲੀਗੜ੍ਹ (ਆਗਰਾ) ਉਸ ਦੀ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਹੈ। ਪੁਲਸ ਨੇ ਸ਼ਿਕਾਇਤ ਦੇ ਆਧਾਰ ‘ਤੇ ਉਕਤ ਸੰਤੋਸ਼ ਖ਼ਿਲਾਫ਼ ਥਾਣਾ ਭਵਾਨੀਗੜ੍ਹ ਵਿਖੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।