Breaking News India Politics Punjab

Punjab news: ਅੱਜ ਕਾਂਗਰਸ ਪੰਜਾਬ ‘ਚ ਆਪਣੇ ਉਮੀਦਵਾਰਾਂ ਦਾ ਕਰ ਸਕਦੀ ਐਲਾਨ, ਇਨ੍ਹਾਂ ਵੱਡੇ ਮੰਤਰੀਆਂ ਦੇ ਨਾਮ ਹੋ ਸਕਦੇ ਸ਼ਾਮਲ

ਲੋਕ ਸਭਾ ਚੋਣਾਂ ਹੋਣ ਨੂੰ ਕੁਝ ਹੀ ਸਮਾਂ ਬਾਕੀ ਰਹਿ ਗਿਆ ਹੈ ਅਤੇ ਸਾਰੀਆਂ ਪਾਰਟੀਆਂ ਹੌਲੀ-ਹੌਲੀ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਰਹੀ ਹੈ। ਉੱਥੇ ਹੀ ਅੱਜ ਪੰਜਾਬ ਵਿੱਚ ਕਾਂਗਰਸ ਦੀ ਪਹਿਲੀ ਸੂਚੀ ਜਾਰੀ ਹੋ ਸਕਦੀ ਹੈ।

ਦੱਸ ਦਈਏ ਕਿ ਕਾਂਗਰਸ ਚੋਣ ਕਮੇਟੀ ਦੀ ਮੀਟਿੰਗ ਤੋਂ ਬਾਅਦ ਅੱਜ ਪੰਜਾਬ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਐਤਵਾਰ ਨੂੰ ਜਾਰੀ ਹੋ ਸਕਦੀ ਹੈ। ਪੰਜਾਬ ਦੇ ਦੋ ਸੰਸਦ ਮੈਂਬਰਾਂ ਦੇ ਨਾਵਾਂ ਨੂੰ ਹੋਲਡ ‘ਤੇ ਰੱਖਦਿਆਂ ਹੋਇਆਂ ਇਸ ਵਾਰ ਚੰਡੀਗੜ੍ਹ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ, ਜਦਕਿ ਦੋ ਨਾਵਾਂ ‘ਤੇ ਮੋਹਰ ਲੱਗ ਗਈ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਪੰਜਾਬ ਦੀ ਪਹਿਲੀ ਸੂਚੀ ‘ਚ ਕਾਂਗਰਸ 5 ਤੋਂ 7 ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ।

ਕਾਂਗਰਸ ਵੱਲੋਂ ਜਾਰੀ ਕੀਤੀ ਗਈ ਸੂਚੀ ਵਿੱਚ ਚੰਡੀਗੜ੍ਹ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਉਮੀਦਵਾਰ ਐਲਾਨੇ ਜਾਣ ਮਗਰੋਂ ਸ੍ਰੀ ਆਨੰਦਪੁਰ ਸਾਹਿਬ ਦੀ ਸੀਟ ਨੂੰ ਹੋਲਡ ‘ਤੇ ਰੱਖਿਆ ਗਿਆ ਹੈ। ਸੀਪੀਪੀ ਦੀ ਚੇਅਰਪਰਸਨ ਸੋਨੀਆ ਗਾਂਧੀ ਨੇ ਕਾਂਗਰਸ ਵਰਕਿੰਗ ਕਮੇਟੀ ਵੱਲੋਂ ਪ੍ਰਸਤਾਵਿਤ ਨਾਵਾਂ ਨੂੰ ਹੋਲਡ ‘ਤੇ ਰੱਖ ਦਿੱਤਾ ਹੈ।

ਜਾਣਕਾਰੀ ਮੁਤਾਬਕ ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ ਦੇ ਨਾਂ ‘ਤੇ ਮੋਹਰ ਲਾ ਦਿੱਤੀ ਗਈ ਹੈ। ਜਦੋਂਕਿ ਡਾ: ਅਮਰ ਸਿੰਘ ਨੂੰ ਫ਼ਤਹਿਗੜ੍ਹ ਸਾਹਿਬ ਤੋਂ ਮੁੜ ਟਿਕਟ ਮਿਲ ਸਕਦੀ ਹੈ। ਉੱਥੇ ਹੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਡਿੰਪਾ ਅਤੇ ਫਰੀਦਕੋਟ ਤੋਂ ਸੰਸਦ ਮੈਂਬਰ ਮੁਹੰਮਦ ਸਦੀਕ ਦੇ ਨਾਵਾਂ ‘ਤੇ ਕੋਈ ਸਹਿਮਤੀ ਨਹੀਂ ਬਣ ਸਕੀ ਹੈ।

ਇਸ ਦੇ ਨਾਲ ਹੀ ਕਾਂਗਰਸ ਵੀ ਇਨ੍ਹਾਂ ਚੋਣਾਂ ‘ਚ ਆਪਣੇ ਮੌਜੂਦਾ ਵਿਧਾਇਕਾਂ ‘ਤੇ ਦਾਅ ਲਗਾਉਣ ਦੇ ਮੂਡ ‘ਚ ਹੈ। ਅੰਦਾਜ਼ੇ ਮੁਤਾਬਕ ਇਸ ਵਾਰ ਕਾਂਗਰਸ ਸੰਗਰੂਰ ਤੋਂ ਸੁਖਪਾਲ ਖਹਿਰਾ ਨੂੰ ਟਿਕਟ ਦੇ ਸਕਦੀ ਹੈ। ਇਸ ਦੇ ਨਾਲ ਹੀ ਕਾਂਗਰਸ ਸੂਤਰਾਂ ਮੁਤਾਬਕ ਇਸ ‘ਤੇ ਸਹਿਮਤੀ ਬਣ ਗਈ ਹੈ।

ਸੰਗਰੂਰ ਸੀਟ ਕਾਂਗਰਸ ਲਈ ਅਹਿਮ ਸਾਬਤ ਹੋਣ ਜਾ ਰਹੀ ਹੈ। ਇਸ ਸੀਟ ‘ਤੇ ਮੁੱਖ ਮੰਤਰੀ ਭਗਵੰਤ ਮਾਨ ਐਮ.ਪੀ. ਸਿਮਰਨਜੀਤ ਸਿੰਘ ਮਾਨ ਮੁੱਖ ਮੰਤਰੀ ਬਣਨ ਤੋਂ ਬਾਅਦ ਹੋਈਆਂ ਉਪ ਚੋਣਾਂ ਵਿਚ ਇਸ ਸੀਟ ਤੋਂ ਜਿੱਤੇ ਸਨ।

LEAVE A RESPONSE

Your email address will not be published. Required fields are marked *