Amritsar News: ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਰੈਲੀ ‘ਚ ਚੱਲੀ ਗੋ./ਲੀ, ਜਾਣੋ ਵਜ੍ਹਾ
ਅੰਮ੍ਰਿਤਸਰ ਦੇ ਕਸਬਾ ਅਜਨਾਲਾ ਦੇ ਨਜ਼ਦੀਕ ਅੱਜ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਰੈਲੀ ਕੱਢੀ ਜਾ ਰਹੀ ਸੀ। ਪਰ ਇਸ ਦੌਰਾਨ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਗੋਲੀ ਚਲਾ ਦਿੱਤੀ ਗਈ। ਮੌਕੇ ਉੱਤੇ ਪੁਲਿਸ ਪਹੁੰਚੀ ਜਿਸ ਨੇ ਦੱਸਿਆ ਕਿ ਰੈਲੀ ਦੇ ਬਾਹਰ ਪੁਰਾਣੀ ਰੰਜਿਸ਼ ਤਹਿਤ ਕੁੱਝ ਨੌਜਵਾਨਾਂ ਵਲੋਂ ਇੱਕ ਨੌਜਵਾਨ ‘ਤੇ ਗੋਲੀ ਚਲਾ ਦਿੱਤੀ।
ਜਿਸ ਕਾਰਨ ਉਗਰ ਔਲਖ ਵਾਸੀ ਨੌਜਵਾਨ ਜ਼ਖਮੀ ਹੋ ਗਿਆ ਥਾਣਾ ਅਜਨਾਲਾ ਦੇ ਐਸ.ਐਚ ਉਨ੍ਹਾਂ ਵਲੋਂ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਗੁਰਜੀਤ ਸਿੰਘ ਔਜਲਾ ਨੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ
ਉੱਧਰ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਔਜਲਾ ਨੇ ਕਿਹਾ ਪੰਜਾਬ ਵਿੱਚ ਗੁੰਡਾਰਾਜ ਚੱਲ ਰਿਹਾ ਹੈ। ਚੋਣ ਜ਼ਾਬਤਾ ਲੱਗਣ ਦੇ ਬਾਵਜੂਦ ਕਿਵੇਂ ਗੋਲ ਚੱਲ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਫਾਇਰਿੰਗ ਦੀ ਜਾਂਚ ਹੋਣੀ ਚਾਹੀਦੀ ਹੈ। ਇਸ ਦੌਰਾਨ ਨੌਜਵਾਨ ਦਾ ਹੱਥ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।