Breaking News International Punjab

ਬਲਵਿੰਦਰ ਸਿੰਘ ਢਿੱਲੋਂ ਨੇ ਬਰਤਾਨੀਆ ‘ਚ ਚਮਕਾਇਆ ਪੰਜਾਬੀਆਂ ਦਾ ਨਾਂ, ਬਣੇ ਪਹਿਲੇ ਸਿੱਖ ਮੇਅਰ

ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ ਵਿਦੇਸ਼ ਵਿਚ ਰੋਸ਼ਨ ਕਰ ਦਿੱਤਾ ਹੈ। ਉਹ ਬਰਤਾਨੀਆ ਦੇ ਸ਼ਹਿਰ ਸਲੋਹ ਦੇ ਪਹਿਲੇ ਸਿੱਖ ਮੇਅਰ ਬਣ ਗਏ ਹਨ। ਸਲੋਹ ਵਿਚ ਕੰਜ਼ਰਵੇਟਿਵ ਪਾਰਟੀ ਤੇ ਲਿਬਰਲ ਡੈਮੋਕਰੇਟਸ ਪਾਰਟੀਆਂ ਵਿਚ ਆਪਸੀ ਗਠਜੋੜ ਸਰਕਾਰ ਹੈ ਤੇ ਕੰਜ਼ਰਵੇਟਿਵ ਪਾਰਟੀ ਵਲੋਂ ਕੌਂਸਲਰ ਬਲਵਿੰਦਰ ਸਿੰਘ ਢਿੱਲੋਂ ਨੂੰ ਮੇਅਰ ਬਣਾਇਆ ਗਿਆ ਹੈ।

Image

ਬਲਵਿੰਦਰ ਢਿੱਲੋਂ ਤਰਨਤਾਰਨ ਦੇ ਪਿੰਡ ਕੋਟ ਜਸਪਤ ਦੇ ਰਹਿਣ ਵਾਲੇ ਹਨ, ਜੋ ਕਿ ਕਰੀਬ 50 ਸਾਲ ਪਹਿਲਾਂ ਪੰਜਾਬ ਤੋਂ ਇੰਗਲੈਂਡ ਆਏ ਸਨ। ਸਲੋਹ ਦੇ ਮੇਅਰ ਦਫ਼ਤਰ ਵਿਚ ਹੋਈ ਮੇਅਰ ਚੋਣ ਦੌਰਾਨ ਕੌਂਸਲਰ ਢਿੱਲੋਂ ਨੇ ਲੇਬਰ ਦੇ ਕੌਂਸਲਰ ਡਾਰ ਨੂੰ ਹਰਾਇਆ। ਇਸ ਮੌਕੇ ਲੇਬਰ ਦੇ 18 ਕੌਂਸਲਰਾ ਵਿਚੋਂ 16 ਮੈਂਬਰ ਹੀ ਹਾਜ਼ਰ ਰਹੇ।

ਇਸ ਮਗਰੋਂ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮੇਅਰ ਕੌਂਸਲਰ ਬਲਵਿੰਦਰ ਸਿੰਘ ਢਿੱਲੋਂ ਤੇ ਲਿਬਰਲ ਡੈਮੋਕਰੇਟਸ ਦੇ ਡਿਪਟੀ ਮੇਅਰ ਕੌਂਸਲਰ ਅਸੀਮ ਨਵੀਦ ਵੱਲੋਂ ਸਰਕਾਰੀ ਭੇਦ ਗੁਪਤ ਰੱਖਣ ਦੀ ਰਸਮ ਅਦਾ ਕੀਤੀ ਗਈ। ਸਲੋਹ ਸ਼ਹਿਰ ਅੰਦਰ ਬੀਤੇ ਕਈ ਸਾਲਾਂ ਤੋਂ ਲੇਬਰ ਪਾਰਟੀ ਦਾ ਬਹੁਮਤ ਬਰਕਰਾਰ ਰਿਹਾ ਹੈ ਪਰ ਬੀਤੇ ਵਰ੍ਹੇ ਹੋਈਆ ਚੌਣਾਂ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ 21 ਕੌਂਸਲਰ, ਲੇਬਰ ਪਾਰਟੀ ਦੇ 18 ਕੌਂਸਲਰ ਤੇ 3 ਲਿਬਰਲ ਡੈਮੋਕਰੇਟਸ ਕੌਂਸਲਰ ਜਿੱਤੇ ਸਨ ਤੇ ਕੰਜ਼ਰਵੇਟਿਵ ਪਾਰਟੀ ਤੇ ਲਿਬਰਲ ਡੈਮੋਕਰੇਟਸ ਪਾਰਟੀਆਂ ਨੇ ਆਪਸੀ ਗਠਜੋੜ ਕਰ ਕੇ ਲੇਬਰ ਕਬਜ਼ੇ ਵਾਲੇ ਸ਼ਹਿਰ ਵਿੱਚ ਸਰਕਾਰ ਬਣਾ ਕੇ ਇਤਿਹਾਸ ਰਚਿਆ ਸੀ।

LEAVE A RESPONSE

Your email address will not be published. Required fields are marked *