Flash News Punjab

ਪੰਜਾਬ ਦੇ 14 ਜ਼ਿਲ੍ਹਿਆਂ ‘ਚ ਅਲਰਟ ਜਾਰੀ, ਮੌਸਮ ਵਿਭਾਗ ਨੇ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਮਾਨਸੂਨ ਪੰਜਾਬ ਪਹੁੰਚ ਗਿਆ ਹੈ ਅਤੇ ਲਗਾਤਾਰ ਅੱਗੇ ਵਧ ਰਿਹਾ ਹੈ। ਜਿਸ ਰਫ਼ਤਾਰ ਨਾਲ ਮਾਨਸੂਨ ਅੱਗੇ ਵਧ ਰਿਹਾ ਹੈ। ਇਹ ਆਉਣ ਵਾਲੇ 3 ਦਿਨਾਂ ਵਿੱਚ ਪੂਰੇ ਪੰਜਾਬ ਨੂੰ ਕਵਰ ਕਰੇਗਾ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਬਾਰਿਸ਼ ਨੂੰ ਲੈ ਕੇ ਸਮੇਂ-ਸਮੇਂ ‘ਤੇ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 7 ਜ਼ਿਲਿਆਂ ‘ਚ ਯੈਲੋ ਅਲਰਟ ਅਤੇ 7 ‘ਚ ਆਰੇਂਜ ਅਲਰਟ ਜਰੀ ਕੀਤਾ ਹੈ।

ਮੌਸਮ ਵਿਭਾਗ ਨੇ 7 ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸ.ਏ.ਐਸ.ਨਗਰ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਹੈ। ਜਦਕਿ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਮਲੇਰਕੋਟਲਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਪੰਜਾਬ ਦੇ ਇਨ੍ਹਾਂ ਸਾਰੇ 14 ਜ਼ਿਲ੍ਹਿਆਂ ਲਈ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਪੰਜਾਬ ਦੇ ਮਾਝਾ ਅਤੇ ਦੁਆਬੇ ਤੋਂ ਬਾਅਦ 1 ਜੁਲਾਈ ਨੂੰ ਮਾਲਵਾ ਵਿੱਚ ਵੀ ਮਾਨਸੂਨ ਨੇ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਹੈ।ਮਾਨਸੂਨ ਨੇ ਪੂਰੇ ਚੰਡੀਗੜ੍ਹ ਨੂੰ ਕਵਰ ਕਰ ਲਿਆ ਹੈ। ਇਸ ਤੋਂ ਬਾਅਦ ਮਾਨਸੂਨ ਲੁਧਿਆਣਾ ਅਤੇ ਰਾਜਪੁਰਾ ਵਿੱਚ ਵੀ ਪਹੁੰਚ ਗਿਆ ਹੈ। ਭਾਵੇਂ ਮਾਨਸੂਨ ਨੂੰ ਪੰਜਾਬ ਵਿੱਚ ਦਾਖ਼ਲ ਹੋਏ ਕਈ ਦਿਨ ਹੋ ਗਏ ਹਨ ਪਰ ਕੁਝ ਜ਼ਿਲ੍ਹਿਆਂ ਨੂੰ ਛੱਡ ਕੇ ਹਾਲੇ ਤੱਕ ਮੀਂਹ ਨਹੀਂ ਪਿਆ।

 

ਪਿਛਲੇ ਦਿਨਾਂ ਵਿੱਚ ਲੁਧਿਆਣਾ ਵਿੱਚ ਕਰੀਬ 47 ਮਿਲੀਮੀਟਰ ਅਤੇ ਅੰਮ੍ਰਿਤਸਰ ਵਿੱਚ ਦੋ ਦਿਨ ਪਹਿਲਾਂ ਮੀਂਹ ਪਿਆ। ਜਦੋਂ ਕਿ ਜ਼ਿਆਦਾਤਰ ਜ਼ਿਲ੍ਹੇ ਮੀਂਹ ਨੂੰ ਤਰਸ ਰਹੇ ਹਨ। ਪੰਜਾਬ ਦੇ ਸ਼ਹਿਰਾਂ ਵਿੱਚ ਤਾਪਮਾਨ ਆਮ ਵਾਂਗ ਹੋ ਗਿਆ ਹੈ ਪਰ ਨਮੀ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

LEAVE A RESPONSE

Your email address will not be published. Required fields are marked *