Jalandhar By Election: ਸੁਖਬੀਰ ਬਾਦਲ ‘ਤੇ ਇੱਕ ਹੋਰ ਸੰਕਟ, ਜਲੰਧਰ ‘ਚ ਭਗਵੰਤ ਮਾਨ ਨੇ ਦਿੱਤਾ ਝਟਕਾ, ਹੋ ਗਿਆ ਵੱਡਾ ਸਿਆਸੀ ਫੇਰ ਬਦਲ
ਜਲੰਧਰ ਪੱਛਮੀ ਜ਼ਿਮਨੀ ਚੋਣਾਂ ਵਿੱਚ ਹਰ ਰੋਜ਼ ਵੱਡੀ ਖ਼ਬਰ ਆ ਰਹੀ ਹੈ। ਇਸ ਦਰਮਿਆਨ ਹੁਣ ਅਕਾਲੀ ਦਲ ਨੂੰ ਇੱਕ ਵੱਡਾ ਝਟਕਾ ਲੱਗਾ ਹੈ। ਅਕਾਲੀ ਦਲ ਦੇ ਉਮੀਦਵਾਰ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਅਕਾਲੀ ਦਲ ਨੇ ਇੱਥੇ ਸੁਰਜੀਤ ਕੌਰ ਨੂੰ ਪਹਿਲਾਂ ਉਮੀਦਵਾਰ ਬਣਾਇਆ ਤੇ ਫਿਰ ਉਸ ਤੋਂ ਹਿਮਾਇਤ ਵਾਪਸ ਲੈ ਲਈ ਸੀ। ਪਰ ਹੁਣ ਇਹਨਾਂ ਦੀ ਉਮੀਦਵਾਰ ਨੇ ਹੀ ਅਕਾਲੀ ਦਲ ਨੂੰ ਝਟਕਾ ਦਿੱਤਾ ਹੈ।
ਸੁਰਜੀਤ ਕੌਰ ਨੇ ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਤੋਂ ਬਾਅਦ ਲਿਆ। ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਉਨ੍ਹਾਂ ਦਾ ਜਲੰਧਰ ਸਥਿਤ ਘਰ ‘ਤੇ ਪਾਰਟੀ ‘ਚ ਸਵਾਗਤ ਕੀਤਾ।
ਸੁਰਜੀਤ ਕੌਰ ਨੂੰ ਜੁਆਇਨ ਕਰਨ ਤੋਂ ਬਾਅਦ ਸੀ.ਐਮ ਮਾਨ ਨੇ ਕਿਹਾ ਕਿ ਉਹ ਭੈਣ ਨੂੰ ਸਰਕਾਰ ਵਿੱਚ ਚੰਗੀ ਜ਼ਿੰਮੇਵਾਰੀ ਦੇਣਗੇ। ਜੋ ਵੀ ਪੱਧਰ ‘ਤੇ ਹੋਵੇਗਾ, ਅਸੀਂ ਸੁਰਜੀਤ ਕੌਰ ਨੂੰ ਸਰਕਾਰ ਵਿਚ ਥਾਂ ਦੇਵਾਂਗੇ।
ਸੁਰਜੀਤ ਕੌਰ ਨੇ ਵੀ ਸੁਖਬੀਰ ਬਾਦਲ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਵਜੋਂ ਨਾਮਜ਼ਦਗੀ ਦਾਖਲ ਕੀਤੀ ਹੈ। ਜਲੰਧਰ ਸੀਟ ‘ਤੇ 10 ਸਤੰਬਰ ਨੂੰ ਵੋਟਿੰਗ ਹੋਣੀ ਹੈ।
ਆਮ ਆਦਮੀ ਪਾਰਟੀ ਨੇ ਭਾਜਪਾ ਦੇ ਸਾਬਕਾ ਮੰਤਰੀ ਚੂਨੀ ਲਾਲ ਭਗਤ ਦੇ ਪੁੱਤਰ ਮਹਿੰਦਰ ਭਗਤ ਨੂੰ ਉਮੀਦਵਾਰ ਬਣਾਇਆ ਹੈ।