Punjab Flash News

ਹਰਸਿਮਰਤ ਕੌਰ ਬਾਦਲ ਦੀ ਕੇਂਦਰ ਨੂੰ ਫਟਕਾਰ, ਕਿਸਾਨ ਅੰਦੋਲਨ ਨੂੰ ਲੈ ਕੇ ਕੀਤੀ ਇਹ ਮੰਗ

ਬੀਬਾ ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ। ਜਿਥੇ ਉਨ੍ਹਾਂ ਨੇ ਆਪਣੇ ਹੱਲ ਲਈ ਲੜ ਰਹੇ  ਕਿਸਾਨਾਂ ਵਾਸਤੇ ਅਰਦਾਸ ਕੀਤੀ। ਇਸ ਦੌਰਾਨ ਬੀਬਾ ਹਰਸਿਮਰਤ ਕੌਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਆਪਣੇ MSP ਦੇ ਵਾਅਦੇ ਤੋਂ ਮੁੱਕਰ ਕੇ ਕਿਸਾਨਾਂ ਨਾਲ ਧੋਖਾ ਕੀਤਾ ਹੈ ਤੇ ਜਦੋਂ ਅੱਜ ਕਿਸਾਨ ਆਪਣੀਆਂ ਮੰਗਾਂ ਲਈ ਮੁੜ ਤੋਂ ਸੜਕਾਂ ‘ਤੇ ਉੱਤਰਿਆ ਹੈ ਤਾਂ ਸਰਕਾਰਾਂ ਉਨ੍ਹਾਂ ‘ਤੇ ਤਸ਼ੱਦਦ ਕਰ ਰਹੀਆਂ ਹਨ, ਜੋ ਬਹੁਤ ਅਫ਼ਸੋਸ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਢਾਈ ਸਾਲ ਦਾ ਸਮਾਂ ਬੀਤ ਚੁੱਕਾ ਹੈ ਪਰ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਘੱਟੋ-ਘੱਟ ਸਮਰਥਨ ਮੁੱਲ ‘ਤੇ ਸਬ ਕਮੇਟੀ ਬਣਾਉਂਣ ਲਈ ਵਾਅਦਾ ਕੀਤਾ ਸੀ ਜੋ ਹੁਣ ਤੱਕ ਪੂਰਾ ਨਹੀਂ ਕਰ ਰਹੀ। ਉਨ੍ਹਾਂ ਕਿਹਾ ਸਰਕਾਰ ਨੇ ਕਿਸਾਨਾਂ ਨਾਲ ਧੋਖਾ ਕੀਤਾ ਹੈ ਜਿਸ ਕਰਕੇ ਕਿਸਾਨਾਂ ਨੇ ਮੁੜ ਤੋਂ ਆਪਣੇ ਹੱਕਾਂ ਲਈ ਸੰਘਰਸ਼ ਸ਼ੁਰੂ ਕੀਤਾ ਹੈ।

ਬੀਬਾ ਹਰਸਿਮਰਤ ਕੌਰ ਬਾਦਲ ਨੇ ਆਪਣੀ ਆਵਾਜ਼ ਉਠਾਉਂਣ ਦਾ ਅਧਿਕਾਰ ਹਰ ਕਿਸੇ ਨੂੰ ਹੈ ਜੇਕਰ ਕਿਸਾਨ ਆਪਣੀ ਆਵਾਜ਼ ਨੂੰ ਉਠਾ ਰਹੇ ਹਨ ਤਾਂ ਕੇਂਦਰ ਅਜਿਹਾ ਵਿਵਹਾਰ ਕਿਉਂ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਰਾਜਧਾਨੀ (ਦਿੱਲੀ) ਜਾਣ ਵਾਸਤੇ ਹਰਿਆਣਾ ਦੀ ਜ਼ਮੀਨ ਤੋਂ ਪੰਜਾਬ ਦੇ ਕਿਸਾਨਾਂ ਦੇ ਵਾਰ ਕਰਕੇ ਰੋਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਮੌਜੂਦਾ ਹਾਲਾਤ ਇਸ ਤਰ੍ਹਾਂ ਦੇ ਬਣੇ ਹੋਏ ਹਨ ਜਿਵੇਂ ਕਿ ਚੀਨ-ਪਾਕਿਸਤਾਨ ਦੀ ਸਰਹੱਦ ‘ਤੇ ਅੱਤਵਾਦੀਆਂ ਨਾਲ ਲੜਾਈ ਹੋਵੇ, ਜਿਸ ‘ਚ 100 ਤੋਂ ਵੱਧ ਕਿਸਾਨ ਜ਼ਖ਼ਮੀ ਹੋਏ ਹਨ ਅਤੇ ਇਕ ਦੀ ਮੌਤ ਵੀ ਹੋ ਗਈ।  ਹਰਿਆਣੇ ਵੱਲੋਂ ਪੰਜਾਬ ਦੇ ਇਲਾਕੇ ਵਿੱਚ ਡਰੋਨਾਂ ਰਾਹੀਂ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਜਾ ਰਹੇ ਹਨ।

ਬੀਬਾ ਹਰਸਿਮਰਤ ਬਾਦਲ ਨੇ ਕਿਹਾ ਕਿ 2004 ‘ਚ ਕਾਂਗਰਸ ਸਰਕਾਰ ਨੇ ਸਵਾਮੀਨਾਥਨ ਰਿਪੋਰਟ ਨੂੰ ਰੱਦ ਕਰ ਦਿੱਤਾ ਸੀ ਅਤੇ ਅੱਜ ਕਹਿ ਰਹੇ ਹਨ ਕਿ ਕਿਸਾਨਾਂ ਨੂੰ ਹੱਕ ਅਸੀਂ ਦੇਵਾਂਗੇ। ਉਨ੍ਹਾਂ ਕਿਹਾ ਸਰਕਾਰਾਂ ਝੂਠੇ ਵਾਅਦੇ ਕਰਕੇ ਵੋਟਾਂ ਲੈਂਦੀ ਹੈ ਅਤੇ ਮੰਗਾਂ ਪੂਰੀਆਂ ਕਰਨ ਸਮੇਂ ਮੁਕਰ ਜਾਂਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਇਸ ਗੱਲ ਦਾ ਮਾਣ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਟਿਊਬਵੈੱਲ ਮੋਟਰਾਂ ਦੇ ਕੁਨੈਕਸ਼ਨ, ਮੋਟਰਾਂ ਦੇ ਮੁਫ਼ਤ ਬਿੱਲ ਆਦਿ ਸਭ ਕੁਝ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਦਿੱਤਾ ਗਿਆ। ਅਕਾਲੀ  ਦਲ ਨੇ ਝੂਠੇ ਬੋਲ ਕੇ ਬਾਕੀ ਸਰਕਾਰਾਂ ਦੀ ਤਰ੍ਹਾਂ ਰਾਜਨੀਤੀ ਨਹੀਂ ਕੀਤੀ ।

ਉਨ੍ਹਾਂ ਕਿਹਾ ਕਿ ਭਾਜਪਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਅਕਾਲੀ ਦਲ ਨੇ ਤੁਹਾਡੇ ਨਾਲ 30 ਸਾਲਾ ਦਾ ਗਠਜੋੜ ਤੋੜਿਆ ਸੀ ਕਿਉਂਕਿ ਤੁਸੀਂ ਕਿਸਾਨਾਂ ਦੀ ਮੰਗਾਂ ਨੂੰ ਨਕਾਰਿਆ ਸੀ ਅਤੇ ਨਾ ਹੀ ਸਾਡੀ ਗੱਲ ਮੰਨੀ ਸੀ। ਉਨ੍ਹਾਂ ਕਿਹਾ ਅੱਜ ਫਿਰ ਬੇਨਤੀ ਕਰੇ ਰਹੇ ਹਾਂ ਕਿ ਉਹ ਦਿਨ ਦੁਬਾਰਾ ਨਾ ਆਣ ਦਿਓ ਅਤੇ ਕਿਸਾਨਾਂ ਨੂੰ ਸ਼ਹੀਦ ਹੋਣ ‘ਤੇ ਮਜ਼ਬੂਰ ਨਾ ਕਰੋ। ਜੋ ਤਸ਼ੱਦਦ ਤੁਸੀਂ ਕਰ ਰਹੇ ਹੋ ਉਹ ਪੂਰੀ ਦੁਨੀਆ ਦੇਖ ਰਹੀ ਹੈ ਜੋ ਕਿ ਬਹੁਤ ਸ਼ਰਮਨਾਕ ਚੀਜ਼ ਹੈ। ਇਸ ਦੌਰਾਨ ਉਨ੍ਹਾਂ ਕਿਹਾ ਵਾਹਿਗੁਰੂ ਅੱਗੇ ਅਰਦਾਸ ਹੈ ਕਿ ਜਲਦੀ ਹੀ ਕਿਸਾਨਾਂ ਦਾ ਮਸਲਾ ਹੱਲ ਹੋ ਜਾਵੇਗਾ ਅਤੇ ਉਮੀਦ ਹੈ ਕਿ ਕੱਲ ਐਤਵਾਰ ਨੂੰ ਮੀਟਿੰਗ ਹੋਵੇਗੀ ਉਸ ਵਿਚ ਸਾਰੇ ਮਸਲੇ ਹੱਲ ਹੋ ਜਾਣਗੇ।

LEAVE A RESPONSE

Your email address will not be published. Required fields are marked *