Breaking News Flash News Punjab

PSPCL ਨੇ ਬਿਜਲੀ ਚੋਰੀ ਦੇ 2,075 ਮਾਮਲੇ ਫੜੇ, 4.64 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ

ਬਿਜਲੀ ਚੋਰੀ ਵਿਰੁੱਧ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਦੇ ਤਹਿਤ ਸ਼ਨੀਵਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਪੰਜ ਜ਼ੋਨਾਂ ਅੰਮ੍ਰਿਤਸਰ, ਬਠਿੰਡਾ, ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ।

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਦੇ ਡਿਸਟ੍ਰੀਬਿਊਸ਼ਨ ਅਤੇ ਇਨਫੋਰਸਮੈਂਟ ਵਿੰਗਾਂ ਨੇ ਸਾਂਝੇ ਤੌਰ ’ਤੇ ਚੈਕਿੰਗ ਮੁਹਿੰਮ ਚਲਾਈ। ਇਸ ਦੌਰਾਨ ਪੰਜ ਜ਼ੋਨਾਂ ਵਿੱਚ ਕੁੱਲ 28,487 ਬਿਜਲੀ ਕੁਨੈਕਸ਼ਨਾਂ ਦੀ ਚੈਕਿੰਗ ਕੀਤੀ ਗਈ ਅਤੇ ਬਿਜਲੀ ਚੋਰੀ ਦੇ ਕੁੱਲ 2,075 ਕੇਸ ਫੜੇ ਗਏ ਅਤੇ ਸਬੰਧਤ ਖਪਤਕਾਰਾਂ ਤੋਂ 4.64 ਕਰੋੜ ਰੁਪਏ ਦਾ ਜੁਰਮਾਨਾ ਵਸੂਲਿਆ ਗਿਆ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਅੰਮ੍ਰਿਤਸਰ ਜ਼ੋਨ ਵਿੱਚ ਬਿਜਲੀ ਚੋਰੀ ਦੇ 438 ਮਾਮਲੇ ਸਾਹਮਣੇ ਆਏ ਹਨ ਅਤੇ ਬਿਜਲੀ ਚੋਰੀ ਵਿੱਚ ਸ਼ਾਮਲ ਖਪਤਕਾਰਾਂ ਨੂੰ 1.10 ਕਰੋੜ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਬਠਿੰਡਾ ਜ਼ੋਨ ਵਿੱਚ 527 ਕੇਸ ਫੜੇ ਗਏ ਅਤੇ 1.41 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ। ਲੁਧਿਆਣਾ ਜ਼ੋਨ ਵਿੱਚ 323 ਕੇਸ ਪਾਏ ਗਏ ਅਤੇ 90 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ। ਜਲੰਧਰ ਜ਼ੋਨ ਵਿੱਚ 340 ਕੇਸ ਪਾਏ ਗਏ ਅਤੇ 50 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ। ਇਸੇ ਤਰ੍ਹਾਂ ਪਟਿਆਲਾ ਜ਼ੋਨ ਵਿੱਚ 447 ਕੇਸ ਫੜੇ ਗਏ ਅਤੇ ਸਬੰਧਤ ਖਪਤਕਾਰਾਂ ਨੂੰ 74 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ

ਬਿਜਲੀ ਮੰਤਰੀ ਨੇ ਕਿਹਾ ਕਿ ਜੁਰਮਾਨਾ ਲਗਾਉਣ ਤੋਂ ਇਲਾਵਾ ਐਫਆਈਆਰ ਵੀ ਦਰਜ ਕਰ ਲਈ ਗਈ ਹੈ ਅਤੇ ਸਬੰਧਤ ਖਪਤਕਾਰਾਂ ਵਿਰੁੱਧ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਨ ਚੈਕਿੰਗ ਮੁਹਿੰਮ ਭਵਿੱਖ ਵਿੱਚ ਵੀ ਜਾਰੀ ਰਹੇਗੀ। ਉਨ੍ਹਾਂ ਸਮੂਹ ਬਿਜਲੀ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਖੇਤਰ ਵਿੱਚ ਅਜਿਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦੇ ਕੇ ਬਿਜਲੀ ਚੋਰੀ ਨੂੰ ਕਾਬੂ ਕਰਨ ਵਿੱਚ ਬਿਜਲੀ ਵਿਭਾਗ ਦੀ ਮਦਦ ਕਰਨ।

LEAVE A RESPONSE

Your email address will not be published. Required fields are marked *