ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਹੁਣ ਪੰਚਾਇਤੀ ਚੋਣਾਂ ‘ਚ ਨਹੀਂ ਮਿਲੇਗਾ ਸਿਆਸੀ ਪਾਰਟੀਆਂ ਦਾ ਚੋਣ ਨਿਸ਼ਾਨ
2 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਵੀਰਵਾਰ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲਗਾਈ ਗਈ ਹੈ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਪੰਜਾਬ ਸਿਵਲ ਸੇਵਾਵਾਂ ਵਿੱਚ ਨਵੀਆਂ ਅਸਾਮੀਆਂ ਸਿਰਜੀਆਂ ਜਾਣਗੀਆਂ। ਮੀਟਿੰਗ ਵਿੱਚ PCS ਅਧਿਕਾਰੀਆਂ ਦੇ 59 ਨਵੇਂ ਅਹੁਦਿਆਂ ਨੂੰ ਹਰੀ ਝੰਡੀ ਦਿੱਤੀ ਗਈ ਹੈ। ਹੁਣ ਇਨ੍ਹਾਂ ਅਸਾਮੀਆਂ ਨੂੰ 310 ਤੋਂ ਵਧਾ ਕੇ 369 ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਦੇ ਨਵੇਂ ਜ਼ਿਲ੍ਹਾ ਮਾਲੇਕੋਟਲਾ ਵਿੱਚ ਸੈਸ਼ਨ ਡਵੀਜ਼ਨ ਵਿੱਚ 36 ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ।