Breaking News Flash News Punjab

ਪੰਚਾਇਤੀ ਚੋਣਾਂ ਨੂੰ ਲੈਕੇ ਹਾਈਕੋਰਟ ‘ਚ ਸੁਣਵਾਈ ਅੱਜ, 700 ਦੇ ਕਰੀਬ ਪਟੀਸ਼ਨਾਂ ਹੋਈਆਂ ਦਾਖਲ, ਜਾਣੋ ਪੂਰਾ ਮਾਮਲਾ

ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਅੱਜ (ਸੋਮਵਾਰ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। ਇਸ ਦੌਰਾਨ ਕਰੀਬ 700 ਪਟੀਸ਼ਨਾਂ ‘ਤੇ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਮਾਮਲੇ ਦੀ ਸੁਣਵਾਈ ਕਰਦਿਆਂ ਹੋਇਆਂ ਕਰੀਬ 250 ਪੰਚਾਇਤਾਂ ਦੀਆਂ ਚੋਣਾਂ ‘ਤੇ 16 ਅਕਤੂਬਰ ਤੱਕ ਰੋਕ ਲਗਾ ਦਿੱਤੀ ਗਈ ਹੈ।

ਪੰਜਾਬ ਵਿੱਚ 15 ਅਕਤੂਬਰ ਨੂੰ ਪੰਇਚਾਤੀ ਚੋਣਾਂ ਹੋਣੀਆਂ ਹਨ। ਇਸ ਵਾਰ ਪਾਰਟੀ ਚੋਣ ਨਿਸ਼ਾਨ ’ਤੇ ਵੀ ਚੋਣਾਂ ਨਹੀਂ ਹੋ ਰਹੀਆਂ। ਪਰ ਇਸ ਦੇ ਬਾਵਜੂਦ ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਉਨ੍ਹਾਂ ਨਾਲ ਜੁੜੇ ਲੋਕਾਂ ਅਤੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਜ਼ਬਰਦਸਤੀ ਰੱਦ ਕੀਤੀਆਂ ਗਈਆਂ ਹਨ। ਕਿਸੇ ਨੂੰ ਵੀ NOC ਜਾਰੀ ਨਹੀਂ ਕੀਤੀ ਗਈ ਹੈ।

ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਸਵਾਲ ਚੁੱਕੇ ਹਨ। ਇਹ ਮਾਮਲਾ ਚੋਣ ਕਮਿਸ਼ਨ ਕੋਲ ਵੀ ਪਹੁੰਚ ਗਿਆ ਹੈ। ਹਾਲਾਂਕਿ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਅਕਾਲੀ ਦਲ ਅਤੇ ਕਾਂਗਰਸ ਧੱਕਾ-ਮੁੱਕੀ ਕਰ ਰਹੇ ਹਨ। ਇੱਥੋਂ ਤੱਕ ਕਿ ਸਾਡੇ ਵਰਕਰਾਂ ਦਾ ਵੀ ਕਤਲ ਕੀਤਾ ਗਿਆ ਹੈ। ਹੁਣ ਲੋਕਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸ਼ਰਨ ਲਈ ਹੈ।

ਇਸ ਸਮੇਂ ਰਾਜ ਵਿੱਚ 13937 ਗ੍ਰਾਮ ਪੰਚਾਇਤਾਂ ਹਨ। ਇਨ੍ਹਾਂ ਵਿੱਚ ਚੋਣਾਂ ਹੋ ਰਹੀਆਂ ਹਨ। 15 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਕੁੱਲ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਚੋਣਾਂ ਵਿੱਚ 96 ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸਰਕਾਰ ਨੇ ਚੋਣਾਂ ਸ਼ਾਂਤੀਪੂਰਵਕ ਕਰਵਾਉਣ ਲਈ ਕਈ ਕਦਮ ਚੁੱਕੇ ਹਨ। ਚੋਣਾਂ ਤੱਕ ਸਾਰੇ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਵੋਟਾਂ ਵਾਲੇ ਦਿਨ ਪੂਰੇ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ

ਪੰਚਾਇਤੀ ਚੋਣਾਂ ਲਈ ਰਾਜ ਚੋਣ ਕਮਿਸ਼ਨ ਨੇ ਆਪਣੇ ਦਫ਼ਤਰ ਐਸ.ਸੀ.ਓ. ਨੰਬਰ 49, ਸੈਕਟਰ 17-ਈ, ਚੰਡੀਗੜ੍ਹ ਵਿੱਚ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਲਈ ਵਿਸ਼ੇਸ਼ ਨੰਬਰ ਸ਼ੁਰੂ ਕੀਤਾ ਗਿਆ ਹੈ। ਜਿੱਥੇ ਹਰ ਰੋਜ਼ ਸਵੇਰੇ 8:30 ਤੋਂ ਰਾਤ 9 ਵਜੇ ਤੱਕ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਂਦੀਆਂ ਹਨ। ਕੰਟਰੋਲ ਰੂਮ ਨਾਲ ਸੰਪਰਕ ਕਰਨ ਲਈ ਲੋਕਾਂ ਨੂੰ ਲੈਂਡਲਾਈਨ ਨੰਬਰ 0172-2771326 ‘ਤੇ ਕਾਲ ਕਰਨੀ ਪਵੇਗੀ। ਇਸ ਤੋਂ ਇਲਾਵਾ ਵਿਭਾਗ ਦੀ ਵੈੱਬਸਾਈਟ ‘ਤੇ ਵੀ ਜਾਣਕਾਰੀ ਅਪਲੋਡ ਕੀਤੀ ਗਈ ਹੈ।

 

LEAVE A RESPONSE

Your email address will not be published. Required fields are marked *