PUNJAB WEATHER: ਪੰਜਾਬ ”ਚ ਗਰਜ ਤੇ ਬਿਜਲੀ ਸਣੇ ਮੀਂਹ ਪੈਣ ਦੀ ਚਿਤਾਵਨੀ, ਕਈ ਜ਼ਿਲ੍ਹਿਆਂ ”ਚ ਯੈਲੋ Alert ਜਾਰੀ
ਪੰਜਾਬ ‘ਚ ਮੌਸਮ ਨੂੰ ਲੈ ਕੇ ਜ਼ਰੂਰੀ ਖ਼ਬਰ ਹੈ। ਦਰਸਅਲ ਮੌਸਮ ਵਿਭਾਗ ਵਲੋਂ ਸੂਬੇ ਦੇ ਲੁਧਿਆਣਾ, ਪਟਿਆਲਾ, ਜਲੰਧਰ ਅਤੇ ਮੋਗਾ ਸਮੇਤ 21 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਇਨ੍ਹਾਂ ਜ਼ਿਲ੍ਹਿਆਂ ‘ਚ ਗਰਜ਼ ਅਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ
ਵਿਭਾਗ ਨੇ 2 ਅਤੇ 3 ਮਾਰਚ ਨੂੰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ 29 ਫਰਵਰੀ ਨੂੰ ਇਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਕਾਰਨ ਮੌਸਮ ਵਿਗੜਨ ਦੀ ਸੰਭਾਵਨਾ ਹੈ।
ਵਿਭਾਗ ਨੇ ਅਗਲੇ 3 ਦਿਨਾਂ ਤੱਕ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਪ੍ਰਗਟਾਈ ਹੈ। ਇਸ ਦੇ ਨਾਲ ਹੀ ਹੀ ਸੂਬੇ ਦੇ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ‘ਚ ਉਤਰਾਅ-ਚੜ੍ਹਾਅ ਜਾਰੀ ਹੈ। ਕਈ ਜ਼ਿਲ੍ਹਿਆਂ ‘ਚ ਘੱਟੋ-ਘੱਟ ਤਾਪਮਾਨ 10 ਡਿਗਰੀ ਨੂੰ ਪਾਰ ਕਰ ਗਿਆ ਹੈ।




