Punjab Breaking News Flash News Politics

Punjab Politics: ਕਾਂਗਰਸ ਦੇ ਵਿਧਾਇਕ ਰਾਜਕੁਮਾਰ ਚੱਬੇਵਾਲ ਆਪ ‘ਚ ਸਾਮਲ, ਹੁਸ਼ਿਆਰਪੁਰ ਤੋਂ ਹੋਣਗੇ ਉਮੀਦਵਾਰ ?

ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਤੋਂ ਕਾਂਗਰਸੀ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ ਜਿਸ ਤੋਂ ਬਾਅਦ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਦਾ ਪਾਰਟੀ ਵਿੱਚ ਸੁਆਗਤ ਕੀਤਾ ਹੈ।

ਜ਼ਿਕਰ ਕਰ ਦਈਏ ਕਿ ਡਾ. ਰਾਜ ਕੁਮਾਰ ਚੱਬੇਵਾਲ ਦੁਆਬੇ ਦੀ ਦਲਿਤ ਵੋਟ ਬੈਂਕ ਦਾ ਇੱਕ ਵੱਡਾ ਚਿਹਰਾ ਹਨ। ਮੌਜੂਦਾ ਸਮੇਂ ਰਾਜ ਕੁਮਾਰ ਚੱਬੇਵਾਲ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਡਿਪਟੀ ਲੀਡਰ ਵੀ ਹਨ। ਇਸ ਦੌਰਾਨ ਕਾਂਗਰਸ ਲਈ ਇਹ ਵੱਡਾ ਝਟਕਾ ਸਾਬਤ ਹੋ ਸਕਦਾ ਹੈ। ਡਾ. ਰਾਜ ਕੁਮਾਰ ਚੱਬੇਵਾਲ ਨੂੰ ਆਮ ਆਦਮੀ ਪਾਰਟੀ ਹੁਸ਼ਿਆਰਪੁਰ ਤੋਂ ਲੋਕ ਸਭਾ ਟਿਕਟ ਦੇ ਸਕਦੀ ਹੈ। ਇਸ ਤੋਂ ਪਹਿਲਾ ਰਾਜ ਕੁਮਾਰ ਚੱਬੇਵਾਲ 2019 ਦੀਆਂ ਲੋਕ ਸਭਾ ਚੋਣਾਂ ਹੁਸ਼ਿਆਰਪੁਰ ਤੋਂ ਲੜੇ ਸਨ ਪਰ ਬੀਜੇਪੀ ਦੇ ਉਮੀਦਵਾਰ ਰਹੇ ਸੋਮ ਪ੍ਰਕਾਸ਼ ਨੇ ਉਹਨਾਂ ਨੁੰ ਹਰਾ ਦਿੱਤਾ ਸੀ। 


ਇਸ ਤੋਂ ਪਹਿਲਾਂ ਕਿਆਸ ਲਗਾਏ ਜਾ ਰਹੇ ਸਨ ਕਿ ਹੁਸ਼ਿਆਰਪੁਰ ਦੇ ਸਾਬਕਾ DHO ਡਾ. ਲਖਵੀਰ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਗੇ ਤੇ ਪਾਰਟੀ ਉਹਨਾਂ ਨੂੰ ਹੁਸ਼ਿਆਰਪੁਰ ਤੋਂ ਚੋਣ ਲੜਾ ਸਕਦੀ ਹੈ ਪਰ ਸਾਬਕਾ DHO ਡਾ. ਲਖਵੀਰ ਸਿੰਘ ਬੀਤੇ ਦਿਨ ਅਕਾਲੀ ਦਲ ‘ਚ ਸ਼ਾਮਲ ਹੋ ਗਏ ਸਨ।

LEAVE A RESPONSE

Your email address will not be published. Required fields are marked *