ਸੁਸ਼ੀਲ ਕੁਮਾਰ ਰਿੰਕੂ ‘ਆਪ’ ਦੇ ਪੰਜਾਬ ਤੋਂ ਇਕਲੌਤੇ ਸੰਸਦ ਮੈਂਬਰ ਹਨ। ਉਹ ਉਪ ਚੋਣਾਂ ਦੌਰਾਨ ‘ਆਪ’ ਵਿੱਚ ਸ਼ਾਮਲ ਹੋ ਗਏ ਸਨ। ਇਸ ਤੋਂ ਪਹਿਲਾਂ ਉਹ ਕਾਂਗਰਸ ਦੇ ਵਿਧਾਇਕ ਸਨ। ‘ਆਪ’ ਨੇ ਰਿੰਕੂ ਨੂੰ ਜਲੰਧਰ ਸੀਟ ਤੋਂ ਜ਼ਿਮਨੀ ਚੋਣ ‘ਚ ਆਪਣਾ ਉਮੀਦਵਾਰ ਐਲਾਨਿਆ ਸੀ। ਜਿਸ ਵਿੱਚ ਰਿੰਕੂ ਜੇਤੂ ਰਿਹਾ ਸੀ। ਇਸ ਵਾਰ ਵੀ ‘ਆਪ’ ਨੇ ਜਲੰਧਰ ਸੀਟ ਤੋਂ ਰਿੰਕੂ ਨੂੰ ਉਮੀਦਵਾਰ ਐਲਾਨਿਆ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਬੁੱਧਵਾਰ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਇਕਲੌਤੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਪਾਰਟੀ ਨੇ ਜਲੰਧਰ ਤੋਂ ਰਿੰਕੂ ਨੂੰ ਟਿਕਟ ਦਿੱਤੀ ਸੀ। ਉਨ੍ਹਾਂ ਦੇ ਨਾਲ ਜਲੰਧਰ ਪੱਛਮੀ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਵੀ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਇਸ ਤੋਂ ਪਹਿਲਾਂ ਸ਼ੀਤਲ ਅੰਗੁਰਾਲ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ।ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਇਹ ਸੱਚ ਹੈ ਕਿ ਮੈਂ ਜਲੰਧਰ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਹੋਏ ਕਿਉਂਕਿ ਮੇਰੀ ਪਾਰਟੀ (ਆਪ) ਨੇ ਮੇਰਾ ਸਾਥ ਨਹੀਂ ਦਿੱਤਾ। ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕਾਰਜਸ਼ੈਲੀ ਤੋਂ ਪ੍ਰਭਾਵਿਤ ਹਾਂ।




