The News Post Punjab

AAP ਸੁਪਰੀਮੋ ਕੇਜਰੀਵਾਲ ਪਹੁੰਚੇ ਪੰਜਾਬ, ਮੁੱਖ ਮੰਤਰੀ ਮਾਨ ਨਾਲ ਘਰ-ਘਰ ਮੁਫਤ ਰਾਸ਼ਨ ਸਕੀਮ ਕੀਤੀ ਸ਼ੁਰੂ

AAP ਆਮ ਆਦਮੀ ਪਾਰਟੀ ਦੇ ਸੁਪਰੀਮੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਲਈ ਪੰਜਾਬ ਦੌਰੇ ‘ਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲ ਕੇ ਅਮਲੋਹ ਵਿੱਚ ਘਰ-ਘਰ ਰਾਸ਼ਨ ਸਕੀਮ ਦੀ ਸ਼ੁਰੂਆਤ ਕੀਤੀ ਹੈ। ‘ਆਪ’ ਸੁਪਰੀਮੋ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਲੋਕਾਂ ਦੇ ਘਰ ਰਾਸ਼ਨ ਲੈ ਕੇ ਗਏ। ਜਿੱਥੇ ਉਨ੍ਹਾਂ ਨੇ ਲੋਕਾਂ ਨੂੰ ਸਕੀਮ ਬਾਰੇ ਦੱਸਿਆ।

ਸੀਐਮ ਭਗਵੰਤ ਮਾਨ ਨੇ ਕਿਹਾ ਕਿ ਹੁਣ ਤੋਂ ਉਹ ਹਰ ਮਹੀਨੇ ਖੁਦ ਲੋਕਾਂ ਦੇ ਘਰ ਰਾਸ਼ਨ ਆਵੇਗਾ ਜਿਸਨੂੰ ਆਟਾ ਚਾਹੀਦਾ ਹੈ ਉਸਨੂੰ ਆਟਾ ਦਿੱਤਾ ਜਾਵੇਗਾ ਅਤੇ ਜੋ ਚੌਲ ਚਾਹੁੰਦਾ ਹੈ ਉਸਨੂੰ ਚੌਲ ਦਿੱਤੇ ਜਾਣਗੇ। ਸਰਕਾਰ ਚੰਗੀ ਕੁਆਲਿਟੀ ਦਾ ਆਟਾ ਪੀਸੇਗੀ। ਕੁਝ ਲੋਕਾਂ ਦੇ ਘਰਾਂ ‘ਚ ਰਾਸ਼ਨ ਦੇਣ ਤੋਂ ਬਾਅਦ ਹੁਣ ਮੁੱਖ ਮੰਤਰੀ ਖੰਨਾ ਲਈ ਰਵਾਨਾ ਹੋ ਗਏ ਹਨ। ਲੁਧਿਆਣਾ ਦੇ ਖੰਨਾ ਵਿੱਚ ਕੇਜਰੀਵਾਲ ਦੇ ਨਾਲ ਸੀਐਮ ਭਗਵੰਤ ਮਾਨ ਲੋਕ ਸਭਾ ਚੋਣਾਂ ਨੂੰ ਲੈ ਕੇ ਆਪਣੀ ਤੀਜੀ ਰੈਲੀ ਕਰਨ ਜਾ ਰਹੇ ਹਨ। ਇਸ ਤੋਂ ਪਹਿਲਾਂ ਉਹ ਹੁਸ਼ਿਆਰਪੁਰ ਅਤੇ ਸੰਗਰੂਰ ਵਿੱਚ ਰੈਲੀਆਂ ਕਰ ਚੁੱਕੇ ਹਨ।

24 ਲੱਖ ਪਰਿਵਾਰਾਂ ਤੱਕ ਪਹੁੰਚਣ ਦਾ ਰੱਖਿਆ ਟੀਚਾ

ਪੰਜਾਬ ਸਰਕਾਰ ਪਹਿਲੇ ਪੜਾਅ ਵਿੱਚ 24 ਲੱਖ ਪਰਿਵਾਰਾਂ ਨੂੰ ਕਣਕ ਅਤੇ ਆਟੇ ਦੀ ਹੋਮ ਡਿਲੀਵਰੀ ਸ਼ੁਰੂ ਕਰੇਗੀ। ਪਿਛਲੀ ਕੈਬਨਿਟ ਮੀਟਿੰਗ ਵਿੱਚ ਕਰੀਬ 10 ਲੱਖ ਰਾਸ਼ਨ ਕਾਰਡ ਬਹਾਲ ਕੀਤੇ ਗਏ ਸਨ। ਸੀਐਮ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਜਲਦੀ ਹੀ ਇਹ ਸਕੀਮ ਲੋਕਾਂ ਲਈ ਸ਼ੁਰੂ ਕੀਤੀ ਜਾਵੇਗੀ ਅਤੇ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨਾਲ ਮਿਲ ਕੇ ਇਸ ਦੀ ਸ਼ੁਰੂਆਤ ਕੀਤੀ ਹੈ।

ਜ਼ਿਕਰ ਕਰ ਦਈਏ ਕਿ ਯੋਜਨਾ ਪ੍ਰਤੀ ਵਿਅਕਤੀ 5 ਕਿਲੋ ਆਟਾ ਜਾਂ ਕਣਕ ਪ੍ਰਦਾਨ ਕਰਨ ਦੀ ਯੋਜਨਾ ਹੈ। ਇਸ ਦੇ ਲਈ ਪ੍ਰਤੀ ਮਹੀਨਾ 72500 ਟਨ ਕਣਕ ਦੀ ਲੋੜ ਹੈ। ਇਸ ਦੇ ਨਾਲ ਹੀ ਇਹ ਤੈਅ ਕਰਨ ਦੀ ਰਣਨੀਤੀ ਬਣਾਈ ਜਾ ਰਹੀ ਹੈ ਕਿ ਕਿਹੜੇ ਲੋਕ ਇਸ ਸਕੀਮ ਦਾ ਲਾਭ ਲੈਣਾ ਚਾਹੁੰਦੇ ਹਨ। ਇਹ ਸਕੀਮ ਪੜਾਅਵਾਰ ਸ਼ੁਰੂ ਕੀਤੀ ਜਾਵੇਗੀ।

Exit mobile version