Punjab Breaking News Flash News India

Amritpal Singh News: ਅੰਮ੍ਰਿਤਪਾਲ ਸਿੰਘ ਦੇ ਮਾਤਾ ਨੂੰ ਭੇਜਿਆ ਨਿਆਂਇਕ ਹਿਰਾਸਤ ‘ਚ, ਪੁਲਿਸ ਨੇ ਗ੍ਰਿਫ਼ਤਾਰ ਕਰਨ ਦੀ ਦੱਸੀ ਵਜ੍ਹਾ

ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਜੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦਈਏ ਕਿ ਅੱਜ ਉਨ੍ਹਾਂ ਵਲੋਂ ਆਪਣੇ ਪੁੱਤ ਨੂੰ ਪੰਜਾਬ ਦੀ ਜੇਲ੍ਹ ਵਿੱਚ ਲਿਆਉਣ ਨੂੰ ਲੈਕੇ ਚੇਤਨਾ ਮਾਰਚ ਕੀਤਾ ਜਾਣਾ ਸੀ ਪਰ ਉਸ ਤੋਂ ਪਹਿਲਾਂ ਹੀ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਅੰਮ੍ਰਿਤਪਾਲ ਸਿੰਘ ਨੂੰ ਪਿਛਲੇ ਸਾਲ ਅਪਰੈਲ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਖ਼ਿਲਾਫ਼ ਕੌਮੀ ਸੁਰੱਖਿਆ ਐਕਟ (ਐਨਐਸਏ) ਲਾਇਆ ਗਿਆ ਸੀ।

ਇਸ ਕਰਕੇ ਕੀਤਾ ਗਿਆ ਗ੍ਰਿਫ਼ਤਾਰ

ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਨੌਂ ਸਾਥੀ ਇਸ ਵੇਲੇ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਪੁਲਿਸ ਡਿਪਟੀ ਕਮਿਸ਼ਨਰ ਆਲਮ ਵਿਜੇ ਸਿੰਘ ਨੇ ਐਤਵਾਰ ਨੂੰ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਡੀਸੀਪੀ ਨੇ ਕਿਹਾ ਕਿ ਉਨ੍ਹਾਂ ਨੂੰ ਸੁਰੱਖਿਆ ਦੇ ਮੱਦੇਨਜ਼ਰ ਹਿਰਾਸਤ ਵਿੱਚ ਲਿਆ ਗਿਆ ਹੈ। ਅਧਿਕਾਰੀ ਨੇ ਇਸ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਦਿੱਤੀ।

LEAVE A RESPONSE

Your email address will not be published. Required fields are marked *