Flash News Punjab

Amritpal Singh News: ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਖਿਲਾਫ NSA ਇੱਕ ਸਾਲ ਹੋਰ ਵਧਾਈ

ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਉਪਰ ਐਨਐਸਏ ਇੱਕ ਸਾਲ ਹੋਰ ਵਧਾ ਦਿੱਤੀ ਹੈ। ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਪੱਪਲਪ੍ਰੀਤ ਸਿੰਘ, ਪ੍ਰਧਾਨ ਮੰਤਰੀ ਬਾਜੇਕੇ, ਸਰਬਜੀਤ ਕਲਸੀ ਉਪਰ ਐਨਐਸਏ ਦੀ ਮਿਆਦ ਇੱਕ ਸਾਲ ਹੋਰ ਵਧਾ ਦਿੱਤੀ ਹੈ।

ਪੰਜਾਬ ਦੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਚੋਣ ਜਿੱਤੇ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਹਨ। ਇਸ ਵੀ ਪਤਾ ਲੱਗਾ ਹੈ ਕਿ ਅੰਮ੍ਰਿਤਪਾਲ ਸਿੰਘ ‘ਤੇ ਲੱਗੀ ਐਨਐਸਏ ‘ਚ ਵੀ ਵਾਧਾ ਕੀਤਾ ਜਾ ਸਕਦਾ ਹੈ।

ਦੂਜੇ ਪਾਸੇ ਖਡੂਰ ਸਾਹਿਬ ਸੀਟ ਤੋਂ ਚੋਣ ਜਿੱਤਣ ਮਗਰੋਂ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਉਨ੍ਹਾਂ ਦੇ ਸਹੁੰ ਚੁੱਕਣ ਤੋਂ ਪਹਿਲਾਂ ਹੀ ਉਨ੍ਹਾਂ ਦੇ ਸਾਥੀਆਂ ਦੀ ਐਨਐਸਏ ਵਧਾ ਕੇ ਸਰਕਾਰ ਨੇ ਸਖਤ ਸੰਕੇਤ ਦਿੱਤੇ ਹਨ।

ਦਰਅਸਲ ਸੰਸਦ ਮੈਂਬਰ ਬਣਨ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਜੇਲ੍ਹ ‘ਚੋਂ ਬਾਹਰ ਆਉਣ ਦੀ ਚਰਚਾ ਚੱਲ ਰਹੀ ਹੈ। ਸਮਰਥਕਾਂ ਨੇ ਬੀਤੀ 16 ਜੂਨ ਨੂੰ ਰਾਸ਼ਟਰਪਤੀ ਨੂੰ ਮੰਗ ਪੱਤਰ ਦਿੱਤਾ ਸੀ। ਮਾਰਚ 2023 ‘ਚ ਇਨ੍ਹਾਂ ਸਾਰਿਆਂ ਵਿਰੁੱਧ ਐਨਐਸਏ ਲਾਈ ਗਈ ਸੀ।

LEAVE A RESPONSE

Your email address will not be published. Required fields are marked *