ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਵੱਲੋਂ ਦਿੱਲੀ ਕੂਚ ਵੱਲ ਰੁੱਖ ਕੀਤਾ ਗਿਆ ਹੈ ਜਿਸ ਨੂੰ ਲੈ ਕੇ ਕਿ ਪੰਜਾਬ-ਹਰਿਆਣਾ ਦੀ ਸਰਹੱਦ ਸ਼ੰਬੂ ਬਾਰਡਰ ‘ਤੇ ਵੀ ਕਿਸਾਨਾਂ ਦੇ ਵੱਲੋਂ ਰੋਸ ਜ਼ਾਹਿਰ ਕੀਤਾ ਜਾ ਰਿਹਾ ਹੈ।
ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਜਿੱਥੇ ਕਿ ਇੱਕ ਪਾਸੇ ਅੜੇ ਹੋਏ ਹਨ ਅਤੇ ਬੀਤੇ ਦਿਨ ਹੀ ਉਹਨਾਂ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਵਿੱਚ ਟੋਲ ਪਲਾਜ਼ੇਆਂ ਨੂੰ ਫ੍ਰੀ ਕੀਤਾ ਗਿਆ। ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਵੱਲੋਂ ਸੂਬੇ ਦੇ ਜ਼ਿਲ੍ਹਿਆਂ ਦੇ ਵਿੱਚ ਟੋਲ ਪਲਾਜ਼ੇਆਂ ‘ਤੇ ਧਰਨੇ ਦਿੱਤੇ ਜਾ ਰਹੇ ਹਨ ਅਤੇ ਟੋਲ ਪਲਾਜ਼ੇਆਂ ਨੂੰ ਮੁਫਤ ਕਰ ਦਿੱਤਾ ਗਿਆ ਹੈ, ਜਿਸ ਨਾਲ ਕੀ ਟੋਲ ਪਲਾਜ਼ਾ ਤੋਂ ਨਿਕਲ ਰਹੇ ਆਮ ਲੋਕਾਂ ਨੂੰ ਵੀ ਕਿਸੇ ਵੀ ਤਰ੍ਹਾਂ ਦਾ ਕੋਈ ਟੋਲ ਨਹੀਂ ਭਰਨਾ ਪਵੇਗਾ ਅਤੇ ਨਾ ਹੀ ਕੋਈ ਪਰਚੀ ਕਟਵਾਉਣੀ ਪੈ ਰਹੀ ਹੈ ।
ਇਹ ਤਸਵੀਰਾਂ ਨੇ ਅੰਮ੍ਰਿਤਸਰ ਦੇ ਮਾਨਾਂਵਾਲਾ ਟੋਲ ਪਲਾਜ਼ਾ ਦੀਆਂ ਜਿੱਥੇ ਕਿ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਵੱਲੋਂ ਅਣਮਿੱਥੇ ਸਮੇਂ ਲਈ ਧਰਨਾ ਦਿੱਤਾ ਗਿਆ ਹੈ । ਅੰਮ੍ਰਿਤਸਰ ਨੂੰ ਆਉਂਦੇ ਨੈਸ਼ਨਲ ਹਾਈਵੇ ‘ਤੇ ਬਣੇ ਇਸ ਟੋਲ ਪਲਾਜ਼ੇ ‘ਤੇ ਕਿਸਾਨਾਂ ਦੇ ਵੱਲੋਂ ਆਪਣੇ ਟ੍ਰੈਕਟਰ-ਟਰਾਲੀਆਂ ਖੜੀਆਂ ਕਰ ਦਿੱਤੀਆਂ ਗਈਆਂ ਹਨ ਅਤੇ ਕਿਸਾਨ ਜਥੇਬੰਦੀ ਦੇ ਆਗੂ ਆਪਣਾ ਰੋਸ ਜ਼ਾਹਿਰ ਕਰ ਰਹੇ ਹਨ ।
ਟੋਲ ਪਲਾਜ਼ਾ ਫ੍ਰੀ ਹੋਣ ਤੋਂ ਬਾਅਦ ਹੁਣ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪਰਚੀ ਨਹੀਂ ਕਟਵਾਉਣੀ ਪੈ ਰਹੀ ਅਤੇ ਉਹ ਆਸਾਨੀ ਨਾਲ ਆਪਣਾ ਵਾਹਨ ਉਥੋਂ ਲਿਜਾ ਰਹੇ ਹਨ । ਅੰਮ੍ਰਿਤਸਰ ਤੋਂ ਕੁਝ ਦੂਰੀ ‘ਤੇ ਸਥਿਤ ਮਾਨਾਂਵਾਲਾ ਟੋਲ ਪਲਾਜ਼ਾ ਨੂੰ ਆਉਣ ਵਾਲੀ ਸੜਕ ਬਿਆਸ ਅਤੇ ਜਲੰਧਰ ਦੇ ਰਾਹ ਨੂੰ ਜੁੜਦੀ ਹੈ ਅਤੇ ਦੂਸਰੇ ਪਾਸੇ ਇਹ ਹਾਈਵੇ ਅੰਮ੍ਰਿਤਸਰ ਵੱਲ ਨੂੰ ਰੁੱਖ ਕਰਦਾ ਹੈ ਪਰ ਜਦੋਂ ਤੋਂ ਕਿਸਾਨਾਂ ਦੇ ਵੱਲੋਂ ਇਸ ਟੋਲ ਪਲਾਜ਼ੇ ਨੂੰ ਫ੍ਰੀ ਕੀਤਾ ਗਿਆ ਹੈ,ਹੁਣ ਲੋਕਾਂ ਨੂੰ ਇੱਥੋਂ ਨਿਕਲਣ ਵੇਲੇ ਵਧੇਰੇ ਆਸਾਨੀ ਹੋ ਰਹੀ ਹੈ ।