The News Post Punjab

Amritsar News: ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਮਿਲਿਆ ਹੱ . ਡੀ./ਆਂ ਦਾ ਪਿੰ. ਜ ਰ, ਪੁਲਿਸ ਨੇ ਖੰਗਾਲੇ ਨੇੜਲੇ ਇਲਾਕੇ

ਅੰਮ੍ਰਿਤਸਰ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਾਮਤੀਰਥ ਰੋਡ ਬਾਈਪਾਸ ਨੇੜੇ ਯੂਆਈਟੀ ਵਿਭਾਗ ਅਤੇ ਹੋਰ ਰਿਹਾਇਸ਼ੀ ਇਲਾਕਿਆਂ ਵਿੱਚ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਵਿਭਾਗ ਦੇ ਨੇੜੇ ਕ੍ਰਿਕਟ ਗਰਾਊਂਡ ਵਿੱਚ ਮਨੁੱਖੀ ਪਿੰਜਰ ਪਏ ਹੋਣ ਦੀ ਜਾਣਕਾਰੀ ਮਿਲੀ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਵੇਂ ਹੀ ਵਿਦਿਆਰਥੀਆਂ, ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਦੀ ਆਵਾਜਾਈ ਯੂਆਈਟੀ ਵਿਭਾਗ ਵੱਲ ਸ਼ੁਰੂ ਹੋਈ ਤਾਂ ਵਿਭਾਗ ਦੇ ਕ੍ਰਿਕਟ ਗਰਾਊਂਡ ’ਚ ਇੱਕ ਮਨੁੱਖੀ ਪਿੰਜਰ ਦੇਖਿਆ ਗਿਆ। ਇਸ ਦੀ ਜਾਣਕਾਰੀ ਤੁਰੰਤ ਜੀਐਨਡੀਯੂ ਦੇ ਅਧਿਕਾਰੀਆਂ ਨੂੰ ਦਿੱਤੀ ਗਈ। ਜੀਐਨਡੀਯੂ ਸੁਰੱਖਿਆ ਵਿਭਾਗ ਦੇ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਦੇਖਿਆ ਕਿ ਆਵਾਰਾ ਕੁੱਤਿਆਂ ਵੱਲੋਂ ਮਨੁੱਖੀ ਪਿੰਜਰ ਨੂੰ ਖਿੱਚ ਕੇ ਲਿਜਾਇਆ ਜਾ ਰਿਹਾ ਸੀ।

ਇਸ ਦੀ ਸੂਚਨਾ ਜ਼ਿਲ੍ਹਾ ਪੁਲੀਸ ਨੂੰ ਦਿੱਤੀ ਗਈ। ਪੁਲਿਸ ਥਾਣਾ ਕੈਂਟ ਨੇ ਇਸ ਮਨੁੱਖੀ ਪਿੰਜਰ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਹੋਇਆਂ ਪੁਲਿਸ ਨੇ ਜੀਐਨਡੀਯੂ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ਦੇ ਨਾਲ-ਨਾਲ ਸ਼ਮਸ਼ਾਨਘਾਟ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ। ਇਸ ਦੇ ਨਾਲ ਹੀ ਰਹੱਸਮਈ ਹਾਲਾਤਾਂ ‘ਚ ਲਾਪਤਾ ਹੋਣ ਬਾਰੇ ਵੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਸ਼ੁੱਕਰਵਾਰ ਦੁਪਹਿਰ ਨੂੰ ਪੁਲਿਸ ਨੇ ਇਸ ਮਨੁੱਖੀ ਪਿੰਜਰ ਨੂੰ ਕਬਜ਼ੇ ‘ਚ ਲੈ ਕੇ ਮੌਕੇ ਤੋਂ ਹਟਾ ਦਿੱਤਾ। ਇਸ ਘਟਨਾ ਨੂੰ ਲੈ ਕੇ ਆਸ-ਪਾਸ ਦੇ ਇਲਾਕਿਆਂ ‘ਚ ਡਰ ਅਤੇ ਸਹਿਮ ਦਾ ਮਾਹੌਲ ਬਣ ਗਿਆ ਅਤੇ ਲੋਕ ਤਰ੍ਹਾਂ-ਤਰ੍ਹਾਂ ਦੀਆਂ ਕਿਆਸਅਰਾਈਆਂ ਲਾਉਂਦੇ ਰਹੇ।

Exit mobile version