Breaking News Flash News India Punjab

Amritsar News: ਸੈਸ਼ਨ ਕੋਰਟ ‘ਚ ਸੁਣਵਾਈ ਤੋਂ ਪਹਿਲਾਂ ਹੀ ਪੁਲਿਸ ਨੇ ਰਿਹਾਅ ਕੀਤੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰ

ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਮਾਤਾ, ਹੋਰ ਪਰਿਵਾਰਕ ਮੈਂਬਰਾਂ ਸਮੇਤ ਛੇ ਵਿਅਕਤੀਆਂ ਨੂੰ ਸੋਮਵਾਰ ਸ਼ਾਮ ਨੂੰ ਜੇਲ੍ਹ ਵਿੱਚੋਂ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਉਨ੍ਹਾਂ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਖਾਲਸਾ ਮਾਰਚ ਕੱਢਣ ਤੋਂ ਰੋਕਣ ਲਈ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ। ਪੁਲਿਸ ਨੇ ਉਨ੍ਹਾਂ ਖਿਲਾਫ ਅਗਾਊਂ ਬਚਾਓ ਨੀਤੀ ਤਹਿਤ ਕਾਰਵਾਈ ਕਰਦਿਆਂ ਜੇਲ੍ਹ ਭੇਜ ਦਿੱਤਾ ਸੀ।

ਇਸ ਸਬੰਧ ਵਿੱਚ ਗ੍ਰਿਫਤਾਰ ਕੀਤੇ ਮੈਂਬਰਾਂ ਵੱਲੋਂ ਜ਼ਮਾਨਤ ਲਈ ਅਪੀਲ ਸੈਸ਼ਨ ਕੋਰਟ ਵਿੱਚ ਦਾਇਰ ਕੀਤੀ ਗਈ ਸੀ ਪਰ ਇਸ ਤੋਂ ਪਹਿਲਾਂ ਹੀ ਪੁਲਿਸ ਵੱਲੋਂ ਉਨ੍ਹਾਂ ਨੂੰ ਜ਼ਮਾਨਤ ’ਤੇ ਜੇਲ੍ਹ ਵਿੱਚੋਂ ਰਿਹਾਅ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਰਿਹਾਅ ਕੀਤੇ ਗਏ ਵਿਅਕਤੀਆਂ ਵਿੱਚ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ, ਇੱਕ ਚਾਚਾ, ਚਾਚੀ ਤੇ ਭੂਆ ਸਮੇਤ ਹੋਰ ਸ਼ਾਮਲ ਸਨ।

ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ਇਹ ਸਾਰੇ ਹੈਰੀਟੇਜ ਸਟਰੀਟ ਵਿੱਚ ਚੱਲ ਰਹੇ ਧਰਨੇ ਵਾਲੇ ਸਥਾਨ ’ਤੇ ਪੁੱਜ ਗਏ। ਪਰਿਵਾਰ ਤੇ ਸਮਰਥਕਾਂ ਵੱਲੋਂ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 8 ਅਪਰੈਲ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਅਕਾਲ ਤਖਤ ਤੱਕ ਚੇਤਨਾ ਮਾਰਚ ਕੱਢਿਆ ਜਾਣਾ ਸੀ।

ਇੱਥੇ ਦਸ ਦਈਏ ਕਿ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਮਾਤਾ, ਹੋਰ ਪਰਿਵਾਰਕ ਮੈਂਬਰਾਂ ਸਮੇਤ ਛੇ ਵਿਅਕਤੀਆਂ ਨੂੰ ਸੋਮਵਾਰ ਸ਼ਾਮ ਨੂੰ ਜੇਲ੍ਹ ਵਿੱਚੋਂ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਉਨ੍ਹਾਂ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਖਾਲਸਾ ਮਾਰਚ ਕੱਢਣ ਤੋਂ ਰੋਕਣ ਲਈ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ। ਪੁਲਿਸ ਨੇ ਉਨ੍ਹਾਂ ਖਿਲਾਫ ਅਗਾਊਂ ਬਚਾਓ ਨੀਤੀ ਤਹਿਤ ਕਾਰਵਾਈ ਕਰਦਿਆਂ ਜੇਲ੍ਹ ਭੇਜ ਦਿੱਤਾ ਸੀ। ਹੁਣ ਰਿਹਾਅ ਕੀਤੇ ਗਏ ਵਿਅਕਤੀਆਂ ਵਿੱਚ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ, ਇੱਕ ਚਾਚਾ, ਚਾਚੀ ਤੇ ਭੂਆ ਸਮੇਤ ਹੋਰ ਸ਼ਾਮਲ ਸਨ।

LEAVE A RESPONSE

Your email address will not be published. Required fields are marked *