The News Post Punjab

CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਅੱਜ ਜਾਣਗੇ ਗੁਰਦਾਸਪੁਰ, 51.74 ਕਰੋੜ ਨਾਲ ਬਣੇ ROB ਦਾ ਕਰਨਗੇ ਉਦਘਾਟਨ

ਜਲੰਧਰ ਪੱਛਮੀ ਵਿਧਾਨ ਸਭਾ ਤੋਂ ਜ਼ਿਮਨੀ ਚੋਣਾਂ ਜਿੱਤਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਧਿਆਨ ਹੁਣ ਚਾਰ ਹੋਰ ਸੀਟਾਂ ‘ਤੇ ਜ਼ਿਮਨੀ ਚੋਣਾਂ ਜਿੱਤਣ ਵੱਲ ਹੋ ਗਿਆ ਹੈ। ਅਜਿਹੇ ‘ਚ ਉਹ ਉਨ੍ਹਾਂ ਸੀਟਾਂ ਦਾ ਦੌਰਾ ਕਰ ਰਹੇ ਹਨ। ਇਸੇ ਲੜੀ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਮਾਨ ਗੁਰਦਾਸਪੁਰ ਜਾਣਗੇ। ਜਿੱਥੇ ਉਹ ਰੇਲਵੇ ਓਵਰ ਬ੍ਰਿਜ (ROB) ਦਾ ਉਦਘਾਟਨ ਕਰਨਗੇ।

ਲੋਕ ਸਭਾ ਚੋਣਾਂ ਤੋਂ ਬਾਅਦ ਇਸ ਖੇਤਰ ਦਾ ਉਨ੍ਹਾਂ ਦਾ ਪਹਿਲਾ ਦੌਰਾ ਹੈ। ਹਾਲਾਂਕਿ ਮੀਡੀਆ ਨਾਲ ਗੱਲਬਾਤ ਕਰਦਿਆਂ ਹੋਇਆਂ ਉਨ੍ਹਾਂ ਕਿਹਾ ਕਿ ਉਹ ਲੋਕ ਸਭਾ ਚੋਣਾਂ ਦੇ ਲੰਬੇ ਚੋਣ ਜ਼ਾਬਤੇ ਤੋਂ ਹੁਣੇ ਹੀ ਬਾਹਰ ਆਏ ਹਨ। ਅਜਿਹੇ ‘ਚ ਉਨ੍ਹਾਂ ਦਾ ਧਿਆਨ ਵਿਕਾਸ ਕਾਰਜਾਂ ‘ਤੇ ਹੈ। ਇਸ ਦੇ ਨਾਲ ਹੀ ਉਨ੍ਹਾਂ ਦਾਅਵਾ ਕੀਤਾ ਕਿ ਜਲੰਧਰ ਦੀ ਚੋਣ ਵੀ ਉਨ੍ਹਾਂ ਨੇ ਵਿਕਾਸ ਕਾਰਜਾਂ ਦੇ ਦਮ ‘ਤੇ ਹੀ ਜਿੱਤੀ ਹੈ।

ਦੀਨਾਨਗਰ ਵਿੱਚ ਹੋਵੇਗਾ ਪ੍ਰੋਗਰਾਮ
ਮੁੱਖ ਮੰਤਰੀ ਅੱਜ ਦੀਨਾਨਗਰ ਵਿੱਚ ਰੇਲਵੇ ਓਵਰ ਬ੍ਰਿਜ ਦਾ ਉਦਘਾਟਨ ਕਰਨਗੇ। ਇਹ ROB ਅੰਮ੍ਰਿਤਸਰ ਪਠਾਨਕੋਟ ਰੇਲਵੇ ਲਾਈਨ ‘ਤੇ ਬਣਿਆ ਹੈ। ਇਸ ਨੂੰ ਬਣਾਉਣ ਲਈ 51.74 ਕਰੋੜ ਰੁਪਏ ਦੀ ਲਾਗਤ ਆਈ ਹੈ। ਇਸ ਦੇ ਨਾਲ ਹੀ ਇਹ ਰੇਲਵੇ ਪੁਲ ਦੀਨਾਨਗਰ ਸ਼ਹਿਰ ਨੂੰ ਸਰਹੱਦੀ ਖੇਤਰ ਦੇ ਪਿੰਡਾਂ ਨਾਲ ਜੋੜੇਗਾ। ਸੀਐਮ ਨੇ 12 ਵਜੇ ਉੱਥੇ ਪਹੁੰਚਣਾ ਹੈ। ਇਸ ਸਬੰਧੀ ਪ੍ਰਸ਼ਾਸਨ ਨੇ ਤਿਆਰੀਆਂ ਕਰ ਲਈਆਂ ਹਨ। ਇਲਾਕੇ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

ਡੇਰਾ ਬਾਬਾ ਨਾਨਕ ਸੀਟ ਗੁਰਦਾਸਪੁਰ ਜ਼ਿਲ੍ਹੇ ਵਿੱਚ ਹੀ ਹੈ। ਜਿੱਥੇ ਆਉਣ ਵਾਲੇ ਸਮੇਂ ਵਿੱਚ ਵਿਧਾਨ ਸਭਾ ਜ਼ਿਮਨੀ ਚੋਣਾਂ ਹੋਣੀਆਂ ਹਨ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਸੀਐਮ ਗਿੱਦੜਬਾਹਾ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਦੋਦਾ ਵਿੱਚ ਗਏ ਸਨ। ਜਿੱਥੇ ਉਨ੍ਹਾਂ ਮਾਲਵਾ ਨਹਿਰ ਬਣਾਉਣ ਦੇ ਪ੍ਰਾਜੈਕਟ ਦਾ ਜਾਇਜ਼ਾ ਲਿਆ। ਨਾਲ ਹੀ ਕਿਹਾ ਕਿ ਜਲਦੀ ਹੀ ਇਸ ਪ੍ਰੋਜੈਕਟ ਨੂੰ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।

Exit mobile version