CM Mann on Budget 2025: ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ‘ਤੇ ਬੋਲੇ CM ਮਾਨ- ਪੰਜਾਬ ਨੂੰ ਕੀਤਾ ਗਿਆ ਅਣਦੇਖਿਆ; ਪੰਜਾਬੀਆਂ ਨਾਲ ਮਤਰੇਈ ਮਾਂ ਵਾਲਾ ਸਲੂਕ…
ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਟਵੀਟ ਕਰ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਵਿੱਚ ਇੱਕ ਵਾਰ ਫਿਰ ਪੰਜਾਬ ਨੂੰ ਅਣਦੇਖਿਆ ਕੀਤਾ ਗਿਆ।
ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਅਤੇ ਨੌਜਵਾਨਾਂ ਨੂੰ ਕੁਝ ਨਹੀਂ ਦਿੱਤਾ। ਕੇਂਦਰ ਨੇ ਨਾ ਤਾਂ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦਿੱਤਾ, ਅਤੇ ਨਾ ਹੀ ਸੂਬੇ ਨੂੰ ਕਿਸੇ ਉਦਯੋਗ ਲਈ ਕੋਈ ਪੈਕੇਜ ਦਿੱਤਾ। ਪੰਜਾਬ ਨੂੰ ਅਜਿਹਾ ਕੁਝ ਵੀ ਨਹੀਂ ਦਿੱਤਾ ਗਿਆ ਜੋ ਇਸਦੇ ਆਰਥਿਕ ਅਤੇ ਭਵਿੱਖ ਨੂੰ ਬਿਹਤਰ ਬਣਾ ਸਕੇ। ਇਹ ਬਜਟ ਸਿਰਫ਼ ਇੱਕ ਚੋਣ ਬਜਟ ਹੈ, ਜਿਸ ਵਿੱਚ ਸਿਰਫ਼ ਬਿਹਾਰ ਰਾਜ ਲਈ ਐਲਾਨ ਹਨ। ਬਜਟ ਵਿੱਚ ਇੱਕ ਵਾਰ ਫਿਰ ਕੇਂਦਰ ਸਰਕਾਰ ਨੇ ਪੰਜਾਬ ਅਤੇ ਪੰਜਾਬੀਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ। ਪਰ ਅਸੀਂ ਆਪਣੀ ਤਾਕਤ ਨਾਲ ਪੰਜਾਬ ਨੂੰ ਆਪਣੇ ਪੈਰਾਂ ‘ਤੇ ਖੜ੍ਹਾ ਕਰਾਂਗੇ।
CM Mann on Budget 2025: ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ‘ਤੇ ਬੋਲੇ CM ਮਾਨ- ਪੰਜਾਬ ਨੂੰ ਕੀਤਾ ਗਿਆ ਅਣਦੇਖਿਆ; ਪੰਜਾਬੀਆਂ ਨਾਲ ਮਤਰੇਈ ਮਾਂ ਵਾਲਾ ਸਲੂਕ…
‘ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਿਹਾਰ ਅਤੇ ਦਿੱਲੀ ਨੂੰ ਦਿੱਤੇ ਖੁੱਲ੍ਹੇ ਗੱਫੇ’
ਦੱਸ ਦੇਈਏ ਕਿ ਬਜਟ ਵਿੱਚ ਪੰਜਾਬ ਨੂੰ ਅਣਦੇਖਿਆ ਕਰਨ ਤੇ ਨਾ ਸਿਰਫ ਪੰਜਾਬ ਮੁੱਖ ਮੰਤਰੀ ਬਲਕਿ ਹੋਰ ਵੀ ਕਈ ਸਿਆਸੀ ਆਗੂਆਂ ਨੇ ਨਾਰਾਜ਼ਗੀ ਜਤਾਈ। ਇਸਦਾ ਕਿਸਾਨਾਂ ਵੱਲੋਂ ਵੀ ਵਿਰੋਧ ਕੀਤਾ ਗਿਆ। ਇਸ ਬਾਰੇ ਗੱਲ ਕਰਦੇ ਹੋਏ ਕਿਸਾਨ ਆਗੂ ਅਮਰਜੀਤ ਸਿੰਘ ਹਨੀ ਅਤੇ ਬਲਕਰਨ ਸਿੰਘ ਬਰਾੜ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਬਜਟ ਅੱਜ ਪੇਸ਼ ਕੀਤਾ ਗਿਆ ਹੈ, ਇਸ ਬਜਟ ਵਿੱਚ ਪੰਜਾਬ ਨੂੰ ਕੁਝ ਨਹੀਂ ਦਿੱਤਾ ਗਿਆ ਜਦੋਂ ਕਿ ਉਨ੍ਹਾਂ ਸੂਬਿਆਂ ਨੂੰ ਗੱਫੇ ਦਿੱਤੇ ਗਏ ਹਨ, ਜਿੰਨ੍ਹਾਂ ਵਿੱਚ ਆਉਣ ਵਾਲੇ ਸਮੇਂ ਦੌਰਾਨ ਚੋਣਾਂ ਹੋਣੀਆਂ ਹਨ। ਕੇਂਦਰ ਸਰਕਾਰ ਵੱਲੋਂ ਬਿਹਾਰ ਅਤੇ ਦਿੱਲੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਖੁੱਲ੍ਹੇ ਗੱਫੇ ਦਿੱਤੇ ਗਏ ਹਨ।