Breaking News Flash News Punjab

ED ਨੇ ਸਾਬਕਾ ਮੰਤਰੀ ਆਸ਼ੂ ਨੂੰ ਅਦਾਲਤ ‘ਚ ਕੀਤਾ ਪੇਸ਼, ਕੋਰਟ ਨੇ 14 ਦਿਨਾਂ ਲਈ ਨਿਆਇਕ ਹਿਰਾਸਤ ‘ਚ ਭੇਜਿਆ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ED ਅਧਿਕਾਰੀਆਂ ਨੇ ਸਖ਼ਤ ਸੁਰੱਖਿਆ ਵਿਚਕਾਰ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਅੱਜ ਆਸ਼ੂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ। ED ਅਧਿਕਾਰੀਆਂ ਨੇ ਆਸ਼ੂ ਨੂੰ ਪਿਛਲੇ 10 ਦਿਨਾਂ ਦੇ ਰਿਮਾਂਡ ‘ਤੇ ਲਿਆ ਹੈ। ਆਸ਼ੂ ਤੋਂ ਪਿਛਲੇ 10 ਦਿਨਾਂ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਆਸ਼ੂ ਨੂੰ ਈਡੀ ਨੇ 1 ਅਗਸਤ ਨੂੰ ਗ੍ਰਿਫਤਾਰ ਕੀਤਾ ਸੀ।

ਦੱਸ ਦੇਈਏ ਕਿ ਅਨਾਜ ਦੀ ਢੋਆ-ਢੁਆਈ ਦੇ ਟੈਂਡਰ ਘੁਟਾਲੇ ਨੂੰ ਲੈ ਕੇ ਸਾਲ 2022 ‘ਚ ਕੁਝ ਟਰਾਂਸਪੋਰਟ ਮਾਲਕਾਂ ਅਤੇ ਠੇਕੇਦਾਰਾਂ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ‘ਤੇ ਕੁਝ ਚੋਣਵੇਂ ਠੇਕੇਦਾਰਾਂ ਨੂੰ ਲਾਭ ਦੇਣ ਅਤੇ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਲਾਏ ਸਨ। ਇਸ ਸਬੰਧੀ ਵਿਜੀਲੈਂਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ। ਦੋ ਮਹੀਨਿਆਂ ਦੀ ਜਾਂਚ ਤੋਂ ਬਾਅਦ ਵਿਜੀਲੈਂਸ ਨੇ ਪਹਿਲਾਂ ਠੇਕੇਦਾਰ ਤੇਲੂ ਰਾਮ ਅਤੇ ਦੋ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਬਾਅਦ ਵਿੱਚ ਇਸ ਮਾਮਲੇ ਵਿੱਚ ਆਸ਼ੂ ਦਾ ਨਾਂ ਵੀ ਸ਼ਾਮਲ ਕੀਤਾ ਗਿਆ।

22 ਅਗਸਤ, 2022 ਨੂੰ ਵਿਜੀਲੈਂਸ ਨੇ ਲੁਧਿਆਣਾ ਵਿੱਚ ਛਾਪੇਮਾਰੀ ਕਰਕੇ ਆਸ਼ੂ ਨੂੰ ਗ੍ਰਿਫਤਾਰ ਕੀਤਾ ਸੀ। ਇਸ ਮਾਮਲੇ ਵਿੱਚ ਆਸ਼ੂ ਵੀ ਕਰੀਬ ਛੇ ਮਹੀਨੇ ਪਟਿਆਲਾ ਜੇਲ੍ਹ ਵਿੱਚ ਬੰਦ ਸੀ। ਦੋਸ਼ ਹੈ ਕਿ ਅਨਾਜ ਦੀ ਢੋਆ-ਢੁਆਈ ਦੇ ਟੈਂਡਰ ਘੁਟਾਲੇ ਵਿੱਚ ਮੁਲਜ਼ਮ ਅਨਾਜ ਮੰਡੀਆਂ ਵਿੱਚ ਵਾਹਨਾਂ ’ਤੇ ਜਾਅਲੀ ਨੰਬਰ ਪਲੇਟਾਂ ਲਗਾ ਕੇ ਮਾਲ ਦੀ ਢੋਆ-ਢੁਆਈ ਕਰਦੇ ਸਨ। ਇੰਨਾ ਹੀ ਨਹੀਂ ਟੈਂਡਰ ਲੈਣ ਤੋਂ ਪਹਿਲਾਂ ਵਿਭਾਗ ਵਿੱਚ ਵਾਹਨਾਂ ਦੇ ਗਲਤ ਨੰਬਰ ਲਿਖੇ ਗਏ। ਜਾਂਚ ਦੌਰਾਨ ਪਤਾ ਲੱਗਾ ਕਿ ਲਿਖੇ ਨੰਬਰ ਸਕੂਟਰ ਅਤੇ ਬਾਈਕ ਵਰਗੇ ਦੋਪਹੀਆ ਵਾਹਨਾਂ ਦੇ ਵੀ ਸਨ। ਇਹ ਵਾਹਨ ਅਨਾਜ ਦੀ ਢੋਆ-ਢੁਆਈ ਲਈ ਢੁਕਵੇਂ ਨਹੀਂ ਸਨ

LEAVE A RESPONSE

Your email address will not be published. Required fields are marked *