The News Post Punjab

Election 2024: ਚੋਣ ਕਮਿਸ਼ਨਰ ਦੀ ਵੱਡੀ ਕਾਰਵਾਈ, AAP, ਕਾਂਗਰਸ ਤੇ BJP ਨੇ ਜਾਰੀ ਕੀਤੇ 7 ਨੋਟਿਸ, ਜਵਾਬ ਦਾਖਲ ਕਰਨ ਦਾ ਅੱਜ ਆਖਰੀ ਦਿਨ

ਲੁਧਿਆਣਾ ਵਿੱਚ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।  ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀਆਂ ਹਦਾਇਤਾਂ ‘ਤੇ ਲੁਧਿਆਣਾ ਵਿੱਚ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲੀਆਂ ਸਿਆਸੀ ਪਾਰਟੀਆਂ ਨੂੰ 7 ਨੋਟਿਸ ਜਾਰੀ ਕੀਤੇ ਗਏ।

ਆਮ ਆਦਮੀ ਪਾਰਟੀ ਨੂੰ ਤਿੰਨ ਨੋਟਿਸ ਜਾਰੀ ਕੀਤੇ ਗਏ ਹਨ, ਜਦੋਂ ਕਿ ਕਾਂਗਰਸ ਅਤੇ ਭਾਜਪਾ ਨੂੰ ਦੋ-ਦੋ ਨੋਟਿਸ ਜਾਰੀ ਕੀਤੇ ਗਏ ਹਨ।   ਜਾਣਕਾਰੀ ਅਨੁਸਾਰ ਲੁਧਿਆਣਾ ਪੂਰਬੀ ਦੇ ਸਹਾਇਕ ਰਿਟਰਨਿੰਗ ਅਫ਼ਸਰ ਵਧੀਕ ਕਮਿਸ਼ਨਰ ਨਗਰ ਨਿਗਮ ਚੇਤਨ ਨੇ ਆਮ ਆਦਮੀ ਪਾਰਟੀ ਨੂੰ ਦੋ ਜਦੋਂਕਿ ਕਾਂਗਰਸ ਅਤੇ ਭਾਜਪਾ ਨੂੰ ਇੱਕ-ਇੱਕ ਨੋਟਿਸ ਜਾਰੀ ਕੀਤਾ ਹੈ।

ਚੇਤਨ ਨੇ ਦੱਸਿਆ ਕਿ ਵੱਖ-ਵੱਖ ਫਲਾਇੰਗ ਸਕੁਐਡਾਂ ਨੇ ਲੁਧਿਆਣਾ ਪੂਰਬੀ ਵਿਧਾਨ ਸਭਾ ਹਲਕੇ ਅਧੀਨ ਆਉਂਦੇ ਖੇਤਰਾਂ ਵਿੱਚ ਉਨ੍ਹਾਂ ਦੀਆਂ ਪਾਰਟੀਆਂ ਨਾਲ ਸਬੰਧਤ ਅਣਅਧਿਕਾਰਤ ਬੈਨਰ/ਪੋਸਟਰ ਫੜੇ ਹਨ। ਇਨ੍ਹਾਂ ਬੈਨਰਾਂ/ਪੋਸਟਰਾਂ ‘ਤੇ ਪ੍ਰਿੰਟਰ ਦਾ ਨਾਂ ਵੀ ਨਹੀਂ ਲਿਖਿਆ ਗਿਆ। ਉਨ੍ਹਾਂ ਕਿਹਾ ਕਿ ਇਹ ਐਮਸੀਸੀ ਅਤੇ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਸਪੱਸ਼ਟ ਉਲੰਘਣਾ ਹੈ।

ਚੇਤਨ ਨੇ ਪਾਰਟੀਆਂ ਨੂੰ ਕਿਹਾ ਕਿ ਉਹ 24 ਘੰਟਿਆਂ ਦੀ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਆਪਣੇ ਜਵਾਬ ਦਾਖਲ ਕਰਨ ਨਹੀਂ ਤਾਂ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਪਾਰਟੀਆਂ ਨੂੰ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 127 (1), (2 (ਏ) (ਬੀ) ਦੇ ਤਹਿਤ ਨੋਟਿਸ ਭੇਜੇ ਗਏ ਹਨ। ਇਸੇ ਤਰ੍ਹਾਂ ਏਆਰਓ ਉੱਤਰੀ-ਕਮ-ਈਓ ਗਲਾਡਾ ਅੰਕੁਰ ਮਹਿੰਦਰੂ ਨੇ ਵੀ ‘ਆਪ’, ਭਾਰਤੀ ਜਨਤਾ ਪਾਰਟੀ ‘ਤੇ ਕੇਸ ਦਰਜ ਕੀਤਾ ਹੈ। MCC ਦੀ ਉਲੰਘਣਾ ਲਈ ਰਾਸ਼ਟਰੀ ਕਾਂਗਰਸ ਅਤੇ ਭਾਜਪਾ ਨੂੰ ਇੱਕ-ਇੱਕ ਨੋਟਿਸ ਜਾਰੀ ਕੀਤਾ।

ਪਾਰਟੀਆਂ ਦੇ ਜ਼ਿਲ੍ਹਾ ਪ੍ਰਧਾਨਾਂ ਨੂੰ ਨੋਟਿਸ ਭੇਜ ਕੇ 24 ਘੰਟਿਆਂ ਅੰਦਰ ਜਵਾਬ ਦੇਣ ਲਈ ਕਿਹਾ ਗਿਆ ਹੈ। ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਲੁਧਿਆਣਾ ਵਿੱਚ ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਵਕ ਲੋਕ ਸਭਾ ਚੋਣਾਂ ਕਰਵਾਉਣ ਲਈ ਪ੍ਰਸ਼ਾਸਨ ਵਚਨਬੱਧ ਹੈ।

Exit mobile version