The News Post Punjab

Farmer Protest: ਕਿਸਾਨਾਂ ਨੂੰ ਕਾਨੂੰਨੀ ਮਦਦ ਦੇਵੇਗੀ ਪੰਜਾਬ ਕਾਂਗਰਸ, ਰਾਜਾ ਵੜਿੰਗ ਨੇ ਜਾਰੀ ਕੀਤਾ ਹੈਲਪਲਾਇਨ ਨੰਬਰ

ਕੇਂਦਰ ਸਰਕਾਰ ਖਿਲਾਫ ਦਿੱਲੀ ਤੱਕ ਮਾਰਚ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਦੇ ਸਮਰਥਨ ‘ਚ ਪੰਜਾਬ ਕਾਂਗਰਸ ਅੱਗੇ ਆਈ ਹੈ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਨੂੰਨੀ ਟੀਮ ਦੇ ਮੁਖੀ ਵਿਪਨ ਘਈ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਇਹ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਭਾਵੇਂ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸਿਆਸੀ ਪਾਰਟੀਆਂ ਉਨ੍ਹਾਂ ਦੇ ਅੰਦੋਲਨ ਵਿੱਚ ਸ਼ਾਮਲ ਨਹੀਂ ਹੋਣਗੀਆਂ।

 

ਅਜਿਹੀ ਸਥਿਤੀ ਵਿੱਚ ਭਾਵੇਂ ਅਸੀਂ ਅੰਦੋਲਨ ਵਿੱਚ ਨਹੀਂ ਜਾਵਾਂਗੇ ਪਰ ਉਨ੍ਹਾਂ ਦਾ ਨੈਤਿਕ ਸਮਰਥਨ ਕਿਸਾਨਾਂ ਦੇ ਨਾਲ ਰਹੇਗਾ। ਉਨ੍ਹਾਂ ਨੇ ਕਿਸਾਨਾਂ ਨੂੰ 24 ਘੰਟੇ ਕਾਨੂੰਨੀ ਸਹਾਇਤਾ ਪੂਰੀ ਤਰ੍ਹਾਂ ਮੁਫਤ ਦੇਣ ਦਾ ਫੈਸਲਾ ਕੀਤਾ ਹੈ। ਇਸ ਦੇ ਲਈ ਹੈਲਪਲਾਈਨ ਨੰਬਰ 82838-35469 ਜਾਰੀ ਕੀਤਾ ਗਿਆ ਹੈ ਜਿਸ ‘ਤੇ ਕਾਲ ਕਰਨ ਤੋਂ ਬਾਅਦ ਪੀੜਤ ਨੂੰ ਤੁਰੰਤ ਮਦਦ ਮਿਲੇਗੀ। ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਸਾਡੀ ਪੂਰੀ ਟੀਮ ਹੈ।

 

ਸਰਹੱਦ ‘ਤੇ ਇਹੋ ਜਿਹੇ ਹਲਾਤ ਜਿਵੇਂ ਅੱਤਵਾਦੀ ਆ ਰਹੇ ਨੇ

ਪ੍ਰੈੱਸ ਕਾਨਫਰੰਸ ‘ਚ ਕਾਂਗਰਸ ਪ੍ਰਧਾਨ ਨੇ ਕੇਂਦਰ ਅਤੇ ਹਰਿਆਣਾ ਸਰਕਾਰਾਂ ‘ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਸਰਹੱਦ ‘ਤੇ ਇਸ ਤਰ੍ਹਾਂ ਤਿਆਰੀਆਂ ਕੀਤੀਆਂ ਗਈਆਂ ਹਨ, ਜਿਵੇਂ ਕਿ  ਕਿਸਾਨ ਨਾ ਅੱਤਵਾਦੀ ਆ ਰਹੇ ਹੋਣ। ਹਰਿਆਣਾ ਦੇ ਗ੍ਰਹਿ ਮੰਤਰੀ ਦਾ ਰਵੱਈਆ ਵੀ ਕਿਸਾਨਾਂ ਪ੍ਰਤੀ ਚੰਗਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਹੁਣ ਸਹੀ ਸਮਾਂ ਹੈ। ਅਜਿਹੇ ਵਿੱਚ ਹੁਣ ਅਸੀਂ ਸੰਘਰਸ਼ ਦੇ ਰਾਹ ਤੁਰ ਪਏ ਹਾਂ।

ਵੜਿੰਗ ਨੇ ਕਿਹਾ ਕਿ ਕਿਸਾਨਾਂ ਦੀ ਕੋਈ ਪ੍ਰਵਾਹ ਨਹੀਂ ਕਰ ਰਿਹਾ। ਸਰਕਾਰ ਬਣਾਉਣ ਲਈ ਭਾਰਤ ਰਤਨ ਵਰਗੇ ਐਵਾਰਡ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਗਲਤ ਕੀ ਮੰਗ ਰਹੇ ਹਨ? ਉਨ੍ਹਾਂ ਨੇ ਘੱਟੋ-ਘੱਟ ਸਮਰਥਨ ਮੁੱਲ ਤੋਂ ਸ਼ੁਰੂ ਹੋਣ ਵਾਲੀਆਂ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਦਾ ਜ਼ਿਕਰ ਕੀਤਾ ਹੈ। ਨਾਲ ਹੀ ਕਿਹਾ ਕਿ ਹਰ ਰੋਜ਼ ਕਿਸਾਨ ਦੀ ਆਮਦਨ 27 ਰੁਪਏ ਹੈ। ਅਜਿਹੇ ਵਿੱਚ ਕਿਸਾਨਾਂ ਕੋਲ ਕੋਈ ਵਿਕਲਪ ਨਹੀਂ ਹੈ।

Exit mobile version