ਹਰਿਆਣਾ ਸਰਕਾਰ ਅੰਦੋਲਨਕਾਰੀ ਕਿਸਾਨਾਂ ਉਤੇ ਕਾਰਵਾਈ ਦੇ ਮੂਡ ਵਿਚ ਹੈ। ਇਸ ਸਬੰਧੀ ਸਰਕਾਰ ਨੇ ਇਕ ਵੀਡੀਓ ਜਾਰੀ ਕੀਤੀ ਹੈ। ਸਰਕਾਰ ਨੇ ਆਖਿਆ ਹੈ ਕਿ ਹੁਲੜਬਾਜ਼ਾਂ ਦੇ ਵੀਜੇ ਤੇ ਪਾਸਪੋਰਟ ਰੱਦ ਕੀਤੇ ਜਾਣਗੇ।ਹਰਿਆਣਾ ਪੁਲਿਸ ਨੇ ਇਸ ਸਬੰਧੀ ਇਕ ਵੀਡੀਓ ਜਾਰੀ ਕੀਤਾ ਹੈ ਅਤੇ ਦਿਖਾਈ ਦੇਣ ਵਾਲੇ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਜਾਣਕਾਰੀ ਮਿਲੀ ਹੈ ਕਿ ਫੋਟੋਆਂ ਭਾਰਤੀ ਅੰਬੇਸੀ ਨੂੰ ਵੀ ਭੇਜੀਆਂ ਗਈਆਂ ਹਨ। ਸਰਕਾਰ ਵੀਡੀਓ ਵਿਚ ਨਜ਼ਰ ਆ ਰਹੇ ਲੋਕਾਂ ਦੀ ਪਛਾਣ ਕਰ ਰਹੀ ਹੈ। ਇਸ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।