Flash News Breaking News Punjab

Farmer Protest: ਸੰਭੂ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨ, ਸਰਕਾਰ ਦੇ ਨਾਲ ਨਾਲ ਵਿਰੋਧੀ ਪਾਰਟੀਆਂ ਨੂੰ ਵੀ ਸਵਾਲ, ਸੀਐਮ ਮਾਨ ਨੂੰ ਵੀ ਘੇਰਿਆ

ਹਰਿਆਣਾ ਦੀਆਂ ਸਰਹੱਦਾਂ ‘ਤੇ ਬੈਠੇ ਪੰਜਾਬ ਦੇ ਕਿਸਾਨਾਂ ਨੇ ਹੁਣ ਦਿੱਲੀ ਜਾਣ ਦਾ ਮੰਨ ਬਣਾ ਲਿਆ ਹੈ। ਬੀਤੀ ਰਾਤ ਵੀ ਕਿਸਾਨਾਂ ਨੇ ਐਲਾਨ ਕੀਤਾ ਸੀ ਕਿ ਸਾਨੂੰ ਕੇਂਦਰ ਸਰਕਾਰ ਦੀਆਂ ਤਜਵੀਜ਼ਾਂ ਸਵਿਕਾਰ ਨਹੀਂ ਹੈ। ਤਾਂ ਹੁਣ ਮੁੜ ਸ਼ੰਭੂ ਸਰਹੱਦ ‘ਤੇ ਡਟੀਆਂ ਕਿਸਾਨ ਜਥੇਬੰਦੀਆਂ ਨੇ ਪ੍ਰੈੱਸ ਕਾਨਫੰਰਸ ਕੀਤੀ ਹੈ।

ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ  21 ਫਰਵਰੀ ਨੂੰ ਸਵੇਰੇ 11 ਵਜੇ ਦਿੱਲੀ ਨੂੰ ਨਿਕਲਾਗੇ। ਕੇਂਦਰ ਸਰਕਾਰ ਸਾਡੀਆਂ ਮੰਗਾ ਪ੍ਰਤੀ ਗੰਭੀਰ ਨਹੀਂ ਹੈ। ਇਸ ਲਈ ਅਸੀਂ ਫੈਸਲਾ ਕੀਤਾ ਹੈ ਕਿ ਦਿੱਲੀ ਨੂੰ ਹਰ ਹਾਲਤ ਵਿੱਚ ਜਾਣਾ ਹੈ।

ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਾਨੂੰ 4 ਫਸਲਾਂ ‘ਤੇ ਨਹੀਂ 23 ਫਸਲਾਂ ‘ਤੇ MSP ਚਾਹੀਦੀ ਹੈ  ਅਤੇ MSP ਖਰੀਦ ਗਰੰਟੀ ਕਾਨੂੰਨ ਵੀ ਕੇਂਦਰ ਸਰਕਾਰ ਲੈ ਕੇ ਆਵੇ। ਪੰਧੇਰ ਨੇ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਚਾਹੇ ਤਾਂ ਉਹ ਇੱਕ ਦਿਨ ਲਈ ਵਿਸ਼ੇਸ਼ ਸੈਸ਼ਨ ਬੁਲਾ ਕੇ ਲੋਕ ਸਭਾ ਤੇ ਰਾਜ ਸਭਾ ਵਿੱਚ MSP ਖਰੀਦ ਗਰੰਟੀ ਬਿੱਲ ਪਾਸ ਕਰਵਾ ਸਕਦੀ ਹੈ। ਪਰ ਲੱਗ ਰਿਹਾ ਹੈ ਕਿ ਕੇਂਦਰ ਸਰਕਾਰ ਸਾਡੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ।

ਪੰਧੇਰ ਨੇ ਅੱਗੇ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਸੀ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਅਤੇ ਦੇਸ਼ ਦੀਆਂ ਬਾਕੀ ਵਿਰੋਧੀ ਪਾਰਟੀਆਂ ਵੀ ਇਹ ਸਪੱਸ਼ਟ ਕਰਨ ਕਿ ਉਹਨਾਂ ਦੀ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਕੀ ਰਾਏ ਹੈ। ਇਸ ਤੋਂ ਇਲਾਵਾ ਉਹਨਾਂ ਨੇ ਕਿਹਾ ਕਿ ਸਾਡੇ ਧਰਨੇ ਨੂੰ ਕਿਸੇ ਸਿਆਸੀ ਪਾਰਟੀ ਦਾ ਸਮਰਥਨ ਤਾਂ ਨਹੀਂ ਚਾਹੀਦਾ ਪਰ ਇਹ ਜ਼ਰੂਰ ਸਪੱਸ਼ਟੀਕਰਨ ਚਾਹੀਦਾ ਹੈ ਕਿ ਬਾਕੀ ਵਿਰੋਧੀ ਪਾਰਟੀਆਂ ਕਿਸਾਨਾਂ ਦੀਆਂ ਮੰਗਾਂ ਨੁੰ ਕਿਵੇਂ ਦੇਖਦੀਆਂ ਹਨ।

ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਹਰਿਆਣਾ ਪੁਲਿਸ ਸਾਡੀ ਹਦੂਦ ਅੰਦਰ ਆ ਕੇ ਅੱਥਰੂ ਗੈਸ ਦੇ ਗੋਲੇ ਸੁੱਟ ਰਹੀ ਹੈ, ਪੰਜਾਬ ਸਰਕਾਰ ਇਸ ‘ਤੇ ਆਪਣਾ ਵਿਰੋਧ ਦਰਜ ਕਰਵਾਏ। ਇਸ ਤੋਂ ਇਲਾਵਾ ਪੰਜਾਬ ਦੇ 7 ਜਿਲ੍ਹਿਆਂ ਵਿੱਚ ਇੰਟਰਨੈੱਟ ‘ਤੇ ਪਾਬੰਦੀ ਲਗਾਈ ਗਈ ਹੈ ਜੇ ਕੇਂਦਰ ਸਰਕਾਰ ਨੇ ਲਗਾਈ ਹੈ ਤਾਂ ਪੰਜਾਬ ਸਰਕਾਰ ਕੀ ਕਰ ਰਹੀ ਹੈ। ਇਸ ਬਾਰੇ ਵੀ ਮੁੱਖ ਮੰਤਰੀ ਭਗਵੰਤ ਮਾਨ ਸਥਿਤੀ ਸਪੱਸ਼ਟ ਕਰਨ।

ਬੀਤੇ ਦਿਨ ਵੀ ਸੋਮਵਾਰ ਰਾਤ ਨੌ ਵਜੇ ਦੇ ਕਰੀਬ ਸ਼ੰਭੂ ਬਾਰਡਰ ‘ਤੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਡੱਲੇਵਾਲ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾਈ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀ ਨੀਅਤ ਸਹੀ ਨਹੀਂ ਹੈ। ਉਹ ਕਹਿੰਦੀ ਕੁਝ ਹੈ ਤੇ ਕਰਦੀ ਕੁਝ ਹੈ।

ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਦੇ ਸਾਹਮਣੇ ਮੰਗਾਂ ਰੱਖੀਆਂ ਸਨ ਤੇ ਤਜਵੀਜ਼ ਕੇਂਦਰ ਨੇ ਦਿੱਤੀ ਸੀ। ਸਾਨੂੰ ਸਰਕਾਰ ਦੀ ਤਜਵੀਜ਼ ਮਨਜ਼ੂਰ ਨਹੀਂ ਤੇ ਅਸੀਂ 21 ਫਰਵਰੀ ਨੂੰ ਦਿੱਲੀ ਕੂਚ ਕਰਾਂਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਗੱਲਬਾਤ ਦੇ ਰਸਤੇ ਖੁੱਲ੍ਹੇ ਹਨ ਤੇ ਹੁਣ ਕੇਂਦਰ ਸਰਕਾਰ ਨੇ ਫ਼ੈਸਲਾ ਕਰਨਾ ਹੈ ਕਿ ਉਹ ਕੀ ਚਾਹੁੰਦੀ ਹੈ।

LEAVE A RESPONSE

Your email address will not be published. Required fields are marked *