The News Post Punjab

Farmers Protest: ਕਿਸਾਨਾਂ ਦਾ ਧਰਨਾ ਜਾਰੀ, ਜਾਣੋ ਪੰਜਾਬ ਤੇ ਹਰਿਆਣਾ ‘ਚ ਕਿੱਥੇ ਬੰਦ ਹੈ ਇੰਟਰਨੈੱਟ?

ਕਿਸਾਨਾਂ ਦਾ ਅੰਦੋਲਨ ਸ਼ੁੱਕਰਵਾਰ (16 ਫਰਵਰੀ) ਨੂੰ ਚੌਥੇ ਦਿਨ ਵਿੱਚ ਦਾਖਲ ਹੋ ਗਿਆ ਹੈ। ਕਿਸਾਨ ਘੱਟੋ-ਘੱਟ ਸਮਰਥਨ ਮੁੱਲ ‘ਤੇ ਗਾਰੰਟੀ ਦੀ ਮੰਗ ‘ਤੇ ਅੜੇ ਹੋਏ ਹਨ। ਇਸ ਦੌਰਾਨ ਪੰਜਾਬ ਅਤੇ ਹਰਿਆਣਾ ਦੇ ਕੁਝ ਇਲਾਕਿਆਂ ਵਿੱਚ ਇੰਟਰਨੈੱਟ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਸਾਵਧਾਨੀ ਦੇ ਤੌਰ ‘ਤੇ ਇੰਟਰਨੈੱਟ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਹਰਿਆਣਾ ਦੇ ਸੱਤ ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈੱਟ 17 ਫਰਵਰੀ ਤੱਕ ਬੰਦ ਰਹੇਗਾ। ਜਦੋਂ ਕਿ ਪੰਜਾਬ ਵਿੱਚ 16 ਫਰਵਰੀ 2024 ਨੂੰ ਰਾਤ 11:59 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ।

ਪੰਜਾਬ ਵਿੱਚ ਇੰਟਰਨੈੱਟ ਕਿੱਥੇ ਬੰਦ ਹੈ?

ਪਟਿਆਲਾ ਦੇ ਥਾਣਾ ਸ਼ਤਰਾਣਾ, ਸਮਾਣਾ, ਘਨੌਰ, ਦੇਵੀਗੜ੍ਹ ਅਤੇ ਬਲਬੇੜਾ ਅਧੀਨ ਪੈਂਦੇ ਖੇਤਰਾਂ, ਸੰਗਰੂਰ ਦੇ ਥਾਣਾ ਖਨੌਰੀ, ਮੂਨਕ, ਲਹਿਰਾ, ਸੁਨਾਮ, ਛਾਜਲੀ ਅਧੀਨ ਪੈਂਦੇ ਖੇਤਰਾਂ ਅਤੇ ਫਤਿਹਗੜ੍ਹ ਸਾਹਿਬ ਥਾਣੇ ਅਧੀਨ ਪੈਂਦੇ ਇਲਾਕਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ।

ਹਰਿਆਣੇ ਵਿੱਚ ਮੋਬਾਈਲ ਇੰਟਰਨੈੱਟ ਕਿੱਥੇ ਬੰਦ ਹੈ?

ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ ਅਤੇ ਸਿਰਸਾ ‘ਚ ਮੋਬਾਈਲ ਇੰਟਰਨੈੱਟ ‘ਤੇ ਪਾਬੰਦੀ ਹੈ। ਇਸ ਦੇ ਨਾਲ ਹੀ ਬਲਕ ਮੈਸੇਜ ‘ਤੇ ਵੀ ਰੋਕ ਲਗਾ ਦਿੱਤੀ ਗਈ ਹੈ। ਕਈ ਲੋਕਾਂ ਨੂੰ ਇੱਕੋ ਸਮੇਂ ਸੰਦੇਸ਼ ਭੇਜਣ ਦੀ ਪ੍ਰਕਿਰਿਆ ਨੂੰ ‘ਬਲਕ ਐਸਐਮਐਸ’ ਕਿਹਾ ਜਾਂਦਾ ਹੈ। ਇਹ ਹੁਕਮ ਇਨ੍ਹਾਂ ਜ਼ਿਲ੍ਹਿਆਂ ਵਿੱਚ ਅਮਨ-ਸ਼ਾਂਤੀ ਅਤੇ ਜਨਤਕ ਵਿਵਸਥਾ ਵਿੱਚ ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਣ ਲਈ ਦਿੱਤੇ ਗਏ ਹਨ।

ਇੰਟਰਨੈੱਟ ਬੰਦ ਹੋਣ ਕਾਰਨ ਪ੍ਰੀਖਿਆਵਾਂ ਮੁਲਤਵੀ

ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਬੰਦ ਹੋਣ ਕਾਰਨ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ ਕਿਉਂਕਿ 11 ਫਰਵਰੀ ਨੂੰ ਸਵੇਰੇ 6 ਵਜੇ ਤੋਂ ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਹਨ। ਇਸ ਕਾਰਨ ਵਿਦਿਆਰਥੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰੀਖਿਆ ਵਿੰਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਕਿਸਾਨਾਂ ਦੇ ਧਰਨੇ ਦਾ ਆਮ ਲੋਕਾਂ ‘ਤੇ ਕੀ ਪਿਆ ਅਸਰ ?

ਕਿਸਾਨ ਅੰਦੋਲਨ ਦਾ ਅਸਰ ਹਰਿਆਣਾ ਵਿੱਚ ਲਗਾਤਾਰ ਦਿਖਾਈ ਦੇ ਰਿਹਾ ਹੈ। ਪੰਜਾਬ-ਹਰਿਆਣਾ ਦੀ ਸਰਹੱਦ ਬੰਦ ਹੋਣ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਬਜ਼ੀਆਂ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋਇਆ ਹੈ।

Exit mobile version