The News Post Punjab

Farmers Protest: ਖੋਲ੍ਹਣਾ ਹੀ ਪਵੇਗਾ ਸ਼ੰਭੂ ਬਾਰਡਰ! ਹਾਈਕੋਰਟ ਮਗਰੋਂ ਹੁਣ ਸੁਪਰੀਮ ਕੋਰਟ ਦੀ ਮੋਹਰ

ਸ਼ੰਭੂ ਬਾਰਡਰ ਨੂੰ ਖੋਲ੍ਹਣ ਬਾਰੇ ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ ਸੁਪਰੀਮ ਕੋਰਟ ਨੇ ਵੀ ਬਰਕਰਾਰ ਰੱਖਿਆ ਹੈ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਹਫਤੇ ਦੇ ਅੰਦਰ-ਅੰਦਰ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਸੀ। ਇਸ ਫੈਸਲੇ ਨੂੰ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ।

ਦੱਸ ਦਈਏ ਕਿ 10 ਜੁਲਾਈ ਨੂੰ ਹਾਈ ਕੋਰਟ ਨੇ ਸ਼ੰਭੂ ਸਰਹੱਦ ਨੂੰ ਖੋਲ੍ਹਣ ਦਾ ਹੁਕਮ ਜਾਰੀ ਕੀਤਾ ਸੀ। ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਦਿੱਲੀ ਪਹੁੰਚਣ ਤੋਂ ਰੋਕਣ ਲਈ ਰੋਕ ਲਾਈ ਹੋਈ ਹੈ। ਇਸ ਹੁਕਮ ਨੂੰ ਚੁਣੌਤੀ ਦੇਣ ਲਈ ਅੱਜ ਭਾਰਤ ਦੇ ਸਾਲਿਸਟਰ ਜਨਰਲ ਸੁਪਰੀਮ ਕੋਰਟ ਵਿੱਚ ਪੇਸ਼ ਹੋਏ। ਸੁਪਰੀਮ ਕੋਰਟ ਨੇ ਕਿਸਾਨ ਸਬੰਧੀ ਵਕੀਲ ਦੀਆਂ ਦਲੀਲਾਂ ‘ਤੇ ਗੌਰ ਕਰਨ ਤੋਂ ਬਾਅਦ ਸ਼ੰਭੂ ਸਰਹੱਦ ਖੋਲ੍ਹਣ ਦੇ ਹਾਈਕੋਰਟ ਦੇ ਨਿਰਦੇਸ਼ਾਂ ਨੂੰ ਬਰਕਰਾਰ ਰੱਖਿਆ ਹੈ।

Exit mobile version