The News Post Punjab

ਵੱਡੀ ਖ਼ਬਰ : ਅੰਮ੍ਰਿਤਸਰ ‘ਚ ਹੋਣ ਵਾਲੀ ਗੇਅ-ਪਰੇਡ ਰੱਦ, ਸਿੱਖ ਜਥੇਬੰਦੀਆਂ ਦੇ ਵਿਰੋਧ ਤੋਂ ਬਾਅਦ ਲਿਆ ਫੈਸਲਾ

ਅੰਮ੍ਰਿਤਸਰ : ਅੰਮ੍ਰਿਤਸਰ ‘ਚ ਹੋਣ ਵਾਲੀ ਗੇਅ-ਪਰੇਡ (Gay Parade Canceled) ਨੂੰ ਸਿੱਖ ਜਥੇਬੰਦੀਆਂ ਦੇ ਵਿਰੋਧ ਤੋਂ ਬਾਅਦ ਰੱਦ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਖ਼ੁਦ ਪ੍ਰਬੰਧਕਾਂ ਨੇ ਸੋਸ਼ਲ ਮਡੀੀਆ ਜ਼ਰੀਏ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮੈਂਬਰਾਂ ਦੀ ਸੁਰੱਖਿਆ ਕਰਨਾ ਉਨ੍ਹਾਂ ਦੀ ਤਰਜੀਹ ਹੈ।ਪਰੇਡ ਦਾ ਕੀਤਾ ਸੀ ਵਿਰੋਧ
ਜ਼ਿਕਰਯੋਗ ਹੈ ਕਿ ਸਥਾਨਕ ਨਿਹੰਗ ਸਿੰਘਾਂ ਵੱਲੋਂ ਸਖ਼ਤ ਇਸ ਦਾ ਵਿਰੋਧ ਕੀਤਾ ਜਾ ਰਿਹਾ ਸੀ। ਇਸ ਸਬੰਧੀ ਪਰਮਜੀਤ ਸਿੰਘ ਅਕਾਲੀ ਨੇ ਕਿਹਾ ਸੀ ਕਿ ਉਹ ਅੰਮ੍ਰਿਤਸਰ ‘ਚ ਗੇਅ-ਪਰੇਡ ਨੂੰ ਨਹੀਂ ਹੋਣ ਦਿਆਂਗੇ। ਨਿਹੰਗ ਸਿੰਘਾਂ ਦੇ ਵਿਰੋਧ ਨੂੰ ਧਿਆਨ ‘ਚ ਰੱਖਦਿਆਂ ਪਰਮਜੀਤ ਸਿੰਘ ਅਕਾਲੀ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਸੀ ਕਿ ਉਹ ਇਸ ਪਰੇਡ ਨੂੰ ਅੰਮ੍ਰਿਤਸਰ ਵਿਚ ਨਾ ਹੋਣ ਦੇਣ। ਉਨ੍ਹਾਂ ਕਿਹਾ ਸੀ ਕਿ ਇਹ ਪਰੇਡ ਸਥਾਨਕ ਸੱਭਿਆਚਾਰ ਅਤੇ ਸਮਾਜਿਕ ਗਤੀਵਿਧੀਆਂ ਦੇ ਖਿਲਾਫ਼ ਹੋ ਸਕਦੀ ਹੈ, ਜਿਸ ਕਾਰਨ ਇਸ ਨੂੰ ਰੋਕਿਆ ਜਾਣਾ ਜ਼ਰੂਰੀ ਹੈ।

Exit mobile version