The News Post Punjab

Gurpreet Kaur Pregnant: ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ, ਆਉਣ ਵਾਲੀ ਖੁਸ਼ਖ਼ਬਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਗਰਭਵਤੀ ਹਨ। ਇਸ ਦੀ ਜਾਣਕਾਰੀ ਸੀਐਮ ਭਗਵੰਤ ਮਾਨ ਨੇ ਖੁੱਦ ਦਿੱਤੀ ਸੀ। ਉਹਨਾਂ ਨੇ 26 ਜਨਵਰੀ ਮੌਕੇ ਲੁਧਿਆਣਾ ‘ਚ ਰੱਖੇ ਸਰਕਾਰੀ ਸਮਾਗਮ ਵਿੱਚ ਕਿਹਾ ਸੀ ਕਿ ਉਹਨਾਂ ਦੇ ਘਰ ਮਾਰਚ ਮਹੀਨੇ ਤੱਕ ਖੁਸ਼ੀਆਂ ਆਉਣ ਵਾਲੀਆਂ ਹਨ।  ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਗਰਭਵਤੀ ਹਨ ਅਤੇ ਮਾਰਚ ਵਿਚ ਉਨ੍ਹਾਂ ਦੇ ਘਰ ਮਹਿਮਾਨ ਆਉਣ ਵਾਲਾ ਹੈ।

ਲੁਧਿਆਣਾ ਵਿੱਚ ਰੱਖੇ ਸੂਬਾ ਪੱਧਰੀ ਸਮਾਗਮ ਵਿੱਚ ਸੀਐਮ ਭਗਵੰਤ ਮਾਨ ਨੇ  ਨਿੱਜੀ ਖੁਸ਼ੀ ਸਾਂਝੇ ਕਰਦੇ ਹੋਏ ਕਿਹਾ ਕਿ ਮਾਰਚ ਵਿੱਚ ਮੇਰੇ ਘਰ ਖੁਸ਼ੀ ਆਉਣ ਵਾਲੀ ਹੈ। ਪਤਨੀ 7ਵੇਂ ਮਹੀਨੇ ਦੀ ਗਰਭਵਤੀ ਹੈ। ਮੈਂ ਦੱਸਣਾ ਚਾਹੁਦਾ ਹਾਂ ਕਿ ਸਾਨੂੰ ਇਹ ਨਹੀਂ ਪਤਾ ਕਿ ਸਾਡੇ ਘਰ ਮੁੰਡਾ ਹੋਵੇਗਾ ਜਾਂ ਕੁੜੀ। ਜੋ ਵੀ ਆਵੇ ਤੰਦਰੁਸਤ ਆਵੇ। ਇਹੀ ਅਰਦਾਸ ਹੈ। ਹਰ ਕੋਈ ਇਹ ਅਰਦਾਸ ਕਰੇ। ਹੁਣ ਉਹਨਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਬੁੱਧਵਾਰ ਰਾਤ ਮੁਹਾਲੀ ਦੇ ਫੋਰਟਿਸ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦਾ ਜੁਲਾਈ 2023 ਵਿਚ ਵਿਆਹ ਹੋਇਆ ਸੀ। ਇਹ ਮੁੱਖ ਮੰਤਰੀ ਦਾ ਦੂਜਾ ਵਿਆਹ ਸੀ, ਪਹਿਲੇ ਵਿਆਹ ਤੋਂ ਉਨ੍ਹਾਂ ਦੇ ਦੋ ਬੱਚੇ ਹਨ, ਜੋ ਕਿ ਵਿਦੇਸ਼ ਵਿਚ ਰਹਿੰਦੇ ਹਨ। ਡਾ. ਗੁਰਪ੍ਰੀਤ ਕੌਰ ਹਰਿਆਣਾ ਦੇ ਰਹਿਣ ਵਾਲੇ ਹਨ।

Exit mobile version