The News Post Punjab

Holiday: Punjab ਅਤੇ Chandigarh ‘ਚ ਭਲਕੇ ਸਰਕਾਰੀ ਛੁੱਟੀ, ਬੰਦ ਰਹਿਣਗੇ ਸਕੂਲ-ਕਾਲਜ ਤੇ ਹੋਰ ਅਦਾਰੇ

ਪੰਜਾਬੀਆਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਪੰਜਾਬ ਵਿਚ ਇਕ ਹੋਰ ਛੁੱਟੀ ਆ ਗਈ ਹੈ। ਪੰਜਾਬ ਵਿੱਚ ਭਲਕੇ 6 ਦਸੰਬਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਕਾਰਨ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਅਦਾਰੇ ਬੰਦ ਰਹਿਣਗੇ। ਦੱਸ ਦੇਈਏ ਕਿ 6 ਦਸੰਬਰ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ, ਇਸ ਮੌਕੇ ‘ਤੇ ਪੰਜਾਬ ਸਣੇ ਚੰਡੀਗੜ੍ਹ ਵਿਚ ਵੀ ਛੁੱਟੀ ਰਹਿਣ ਵਾਲੀ ਹੈ।

ਜ਼ਿਕਰਯੋਗ ਹੈ ਕਿ ਚੰਡੀਗੜ੍ਹ ਵਿਚ ਪਹਿਲਾਂ ਇਹ ਛੁੱਟੀ 24 ਨਵੰਬਰ 2024 ਨੂੰ ਐਲਾਨੀ ਗਈ ਸੀ ਪਰ ਹੁਣ ਇਸ ਨੂੰ ਬਦਲ ਕੇ 6 ਦਸੰਬਰ 2024 ਕਰ ਦਿੱਤਾ ਗਿਆ ਹੈ।

Exit mobile version