ਜਲੰਧਰ ਕਮਿਸ਼ਨਰੇਟ ਪੁਲਿਸ ਨੇ ਗੈਂਗਸਟਰ ਲਖਬੀਰ ਲੰਡਾ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਕਿਹਾ ਹੈ ਕਿ ਇਨ੍ਹਾਂ ਮੁਲਜ਼ਮਾਂ ਕੋਲੋਂ ਕਰੀਬ 17 ਹਥਿਆਰ ਤੇ 33 ਮੈਗਜ਼ੀਨ ਬਰਾਮਦ ਕੀਤੇ ਹਨ। ਇਸ ਸਬੰਧੀ ਸਿਟੀ ਪੁਲਿਸ ਨੇ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
ਪੁਲਿਸ ਮੁਤਾਬਕ ਸਾਰੇ ਮੁਲਜ਼ਮ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆ ਕੇ ਇੱਥੇ ਮਹਿੰਗੇ ਭਾਅ ਵੇਚਦੇ ਸਨ। ਇਹ ਕਾਰਵਾਈ ਜਲੰਧਰ ਪੁਲਿਸ ਦੇ ਸਪੈਸ਼ਲ ਸੈੱਲ ਦੀ ਟੀਮ ਨੇ ਕੀਤੀ ਹੈ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅੱਜ ਇਸ ਸਬੰਧੀ ਪ੍ਰੈਸ ਕਾਨਫਰੰਸ ਕਰਨਗੇ।
ਪੁਲਿਸ ਨੇ ਕਿਹਾ ਹੈ ਕਿ ਲੰਡਾ ਗਰੋਹ ਦੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ ਤਿੰਨ ਸਾਥੀ ਗ੍ਰਿਫ਼ਤਾਰ ਕੀਤੇ ਹਨ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਹਵਾਲਾ ਦੇ ਪੈਸੇ ਨਾਲ ਖਰੀਦੇ 17 ਹਥਿਆਰ ਤੇ 33 ਮੈਗਜ਼ੀਨ ਬਰਾਮਦ ਕੀਤੇ ਹਨ।
