The News Post Punjab

Jalandhar News: ਜਲੰਧਰ ਪ੍ਰਸ਼ਾਸਨਿਕ ਦਫ਼ਤਰ ਦਾ ਘਿਰਾਓ ਕਰਨਗੇ ਕਿਸਾਨ, 11 ਤੋਂ 3 ਵਜੇ ਤੱਕ ਲੱਗੇਗਾ ਧਰਨਾ

ਪੰਜਾਬ ਦੇ ਜਲੰਧਰ ਵਿੱਚ ਅੱਜ ਜ਼ਿਲ੍ਹਾ ਪ੍ਰਸ਼ਾਸਨ ਦਫ਼ਤਰ ਦਾ ਕਿਸਾਨਾਂ ਵੱਲੋਂ ਘਿਰਾਓ ਕੀਤਾ ਜਾਵੇਗਾ। ਇਹ ਘੇਰਾਬੰਦੀ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਕੀਤੀ ਜਾਵੇਗੀ। ਕਿਸਾਨ ਜਥੇਬੰਦੀਆਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਇਹ ਐਲਾਨ ਕੀਤਾ ਗਿਆ ਸੀ।

ਕਿਸਾਨ ਜੱਥੇਬੰਦੀ ਸੰਯੁਕਤ ਕਿਸਾਨ ਮੋਰਚਾ ਵੱਲੋਂ ਪਿਛਲੇ ਦਿਨੀਂ ਇੱਕ ਐਮਰਜੈਂਸੀ ਮੀਟਿੰਗ ਸੱਦੀ ਗਈ ਸੀ। ਉਕਤ ਐਮਰਜੈਂਸੀ ਆਨਲਾਈਨ ਮੀਟਿੰਗ ਵਿੱਚ ਝੋਨੇ ਦੀ ਲਿਫਟਿੰਗ ਅਤੇ ਇਸ ਦੀ ਖਰੀਦ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਸੀ। ਜਿਸ ਤੋਂ ਬਾਅਦ ਇਸ ਸਬੰਧੀ ਪੰਜਾਬ ਸਰਕਾਰ ਨਾਲ ਵੀ ਗੱਲਬਾਤ ਕੀਤੀ ਗਈ।

ਕਿਸਾਨਾਂ ਦਾ ਕਹਿਣਾ ਹੈ ਕਿ ਮੰਡੀਆਂ ਅਤੇ ਲਿਫਟਿੰਗ ਦੇ ਹਾਲਾਤ ਦੇਖ ਕੇ ਲੱਗਦਾ ਹੈ ਕਿ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਰੇਟ ‘ਤੇ ਝੋਨਾ  ਵੇਚਣਾ ਪਵੇਗਾ। ਨਾਲ ਹੀ ਡੀਏਪੀ ਖਾਦ ਦੀ ਕਾਲਾਬਾਜ਼ਾਰੀ ਦੀ ਵਜ੍ਹਾ ਕਾਰਨ ਉਨ੍ਹਾਂ ਨੂੰ ਨਹੀਂ ਮਿਲ ਰਹੀ ਹੈ। ਇਸ ਕਾਰਨ ਅੱਜ ਕਿਸਾਨਾਂ ਵੱਲੋਂ ਜਲੰਧਰ ਦੇ ਪ੍ਰਸ਼ਾਸਨਿਕ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।

 

Exit mobile version