The News Post Punjab

kisan Andolan: ਅਗਲੇ ਦੋ ਦਿਨ ਸਾਰੇ ਟੋਲ ਫ੍ਰੀ, ਹਰਿਆਣਾ ‘ਚ ਟਰੈਕਟਰ ਮਾਰਚ, ਭਾਜਪਾ ਲੀਡਰਾਂ ਦੇ ਵੀ ਘਰ ਘੇਰੇ ਜਾਣਗੇ

kisan Andolan: ਹਰਿਆਣਾ  ਦੀਆਂ ਸਰਹੱਦਾਂ ‘ਤੇ ਬੈਠੇ ਕਿਸਾਨਾਂ ਦੇ ਅੰਦੋਲਨ ਦਾ ਅੱਜ ਪੰਜਵਾਂ ਦਿਨ ਹੈ। ਪੰਜਾਬ ਦੇ ਕਿਸਾਨ ਦਿੱਲੀ ਜਾਣ ਦੀ ਜ਼ਿੱਦ ਨਾਲ ਸ਼ੰਭੂ ਬਾਰਡਰ ‘ਤੇ ਡਟੇ ਹਨ। ਇਸ ਅੰਦੋਲਨ ਵਿੱਚ ਇੱਕ ਕਿਸਾਨ ਅਤੇ ਇੱਕ ਸਬ ਇੰਸਪੈਕਟਰ ਸਮੇਤ ਦੋ ਲੋਕਾਂ ਦੀ ਮੌਤ ਹੋ ਚੁੱਕੀ ਹੈ।

ਪੰਜਾਬ ਦੀ ਵੱਡੀ ਕਿਸਾਨ ਜਥੇਬੰਦੀ ਬੀਕੇਯੂ (ਉਗਰਾਹਾਂ) ਵੀ ਇਸ ਅੰਦੋਲਨ ਵਿੱਚ ਸ਼ਾਮਲ ਹੋ ਗਈ ਹੈ।  2 ਦਿਨਾਂ ਲਈ ਪੰਜਾਬ ਦੇ ਸਾਰੇ ਟੋਲ ਫਰੀ ਕਰ ਦੇਣਗੇ। ਇਸ ਤੋਂ ਇਲਾਵਾ ਪੰਜਾਬ ਭਾਜਪਾ ਆਗੂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਕੇਵਲ ਢਿੱਲੋਂ ਦੇ ਘਰ ਦਾ ਘਿਰਾਓ ਕਰਨਗੇ। ਬੀਕੇਯੂ (ਚੜੂਨੀ) ਹਰਿਆਣਾ ਦੀਆਂ ਤਹਿਸੀਲਾਂ ਵਿੱਚ ਕੱਢੇਗੀ ਟਰੈਕਟਰ ਮਾਰਚ

ਕਿਸਾਨ ਅੰਦੋਲਨ ਨੂੰ ਖਤਮ ਕਰਨ ਲਈ ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਵਿਚਕਾਰ ਕੱਲ੍ਹ ਐਤਵਾਰ (18 ਫਰਵਰੀ) ਨੂੰ ਚੰਡੀਗੜ੍ਹ ਵਿਖੇ ਚੌਥੀ ਮੀਟਿੰਗ ਹੋਵੇਗੀ।

ਅੰਦੋਲਨ ਦੇ ਚੌਥੇ ਦਿਨ ਜਦੋਂ ਕਿਸਾਨਾਂ ਨੇ ਬੈਰੀਕੇਡਾਂ ਵੱਲ ਵਧਣ ਦੀ ਕੋਸ਼ਿਸ਼ ਕੀਤੀ ਤਾਂ ਹਰਿਆਣਾ ਪੁਲਿਸ ਨੇ ਉਨ੍ਹਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ। ਗੋਲੇ ਫਟਣ ਨਾਲ ਕਈ ਕਿਸਾਨ ਜ਼ਖਮੀ ਹੋ ਗਏ।

ਕਿਸਾਨਾਂ ਦੇ ਭਾਰਤ ਬੰਦ ਨੂੰ ਪੰਜਾਬ-ਹਰਿਆਣਾ ਵਿੱਚ ਪੂਰਾ ਸਮਰਥਨ ਮਿਲਿਆ। ਸਰਕਾਰੀ ਬੱਸਾਂ ਵੀ ਨਹੀਂ ਚੱਲੀਆਂ। ਹਰਿਆਣਾ ਵਿੱਚ ਟੋਲ ਪੁਆਇੰਟ 3 ਘੰਟੇ ਲਈ ਫਰੀ ਕਰ ਦਿੱਤੇ ਗਏ।

ਹਰਿਆਣਾ ਪੁਲਿਸ ਨੇ ਕਿਸਾਨ ਆਗੂ ਅਭਿਮਨਿਊ ਕੋਹਾੜ ਅਤੇ ਉਸ ਦੇ 5 ਸਾਥੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ। ਉਸ ‘ਤੇ ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਪੁਲਿਸ ‘ਤੇ ਹਮਲਾ ਕਰਨ ਦਾ ਦੋਸ਼ ਹੈ।

ਸ਼ੰਭੂ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਸਮਰਥਨ ‘ਚ ਅੱਜ ਚੜੂਨੀ ਗਰੁੱਪ ਹਰਿਆਣਾ ਦੀਆਂ ਸਾਰੀਆਂ ਤਹਿਸੀਲਾਂ ‘ਚ ਟਰੈਕਟਰ ਮਾਰਚ ਕੱਢੇਗਾ। ਕਿਸਾਨਾਂ ਨੂੰ ਸਵੇਰੇ 11 ਵਜੇ ਧਰਨਾ ਦੇਣ ਦਾ ਸਮਾਂ ਦਿੱਤਾ ਗਿਆ ਹੈ। ਇਸ ਲਈ ਕਿਸਾਨਾਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।

ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਕਿਸਾਨਾਂ ਨੂੰ ਸੱਦਾ ਹੈ ਕਿ ਕੋਈ ਵੀ ਕਿਸਾਨ ਪਿੰਡ ਵਿੱਚ ਟਰੈਕਟਰ ਲੈ ਕੇ ਨਾ ਬੈਠਣ, ਇਸ ਅੰਦੋਲਨ ਵਿੱਚ ਵੱਧ ਚੜ੍ਹ ਕੇ ਹਿੱਸਾ ਲੈ ਕੇ ਕਿਸਾਨਾਂ ਦੀ ਆਵਾਜ਼ ਬੁਲੰਦ ਕਰੇ। ਇਹ ਟਰੈਕਟਰ ਮਾਰਚ ਸ਼ਾਂਤਮਈ ਢੰਗ ਨਾਲ ਕੱਢਿਆ ਜਾਵੇਗਾ।

Exit mobile version