The News Post Punjab

Legal Notice to Kangana: ਐਮਰਜੈਂਸੀ ਫਿਲਮ ਬਣਾ ਕੇ ਕਸੂਤੀ ਫਸੀ ਕੰਗਨਾ ਰਣੌਤ, ਸੋਸ਼ਲ ਮੀਡੀਆ ਕਾਰਕੁਨ ਨੇ ਕੰਗਨਾ ਨੂੰ ਭੇਜਿਆ ਕਾਨੂੰਨੀ ਨੋਟਿਸ

ਬਾਲੀਵੁੱਡ ਅਦਾਕਾਰਾ ਅਤੇ ਹਿਮਾਚਲ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਆਉਣ ਵਾਲੀ ਨਵੀਂ ਫਿਲਮ ਐਮਰਜੈਂਸੀ ਦਾ ਪੰਜਾਬ ਵਿੱਚ ਵਿਰੋਧ ਵਧਦਾ ਜਾ ਰਿਹਾ ਹੈ। ਫਿਲਮ ‘ਚ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਲੱਗੇ ਹਨ। ਇਹ ਫਿਲਮ 6 ਸਤੰਬਰ ਨੂੰ ਦੇਸ਼ ਭਰ ਦੇ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ।

ਫਿਲਮ ‘ਚ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਉਂਦੇ ਹੋਏ, ਮੰਡੀ ਗੋਬਿੰਦਗੜ੍ਹ, ਪੰਜਾਬ ਦੇ ਸੋਸ਼ਲ ਮੀਡੀਆ ਕਾਰਕੁਨ ਅਮਨਦੀਪ ਸਿੰਘ ਕਲਸੀ ਨੇ ਐਡਵੋਕੇਟ ਗੁਰਮਿੰਦਰ ਸਿੰਘ ਸਲਾਣਾ ਅਤੇ ਕੇਐਸ ਸਿੱਧੂ ਰਾਹੀਂ ਫਿਲਮ ਦੀ ਸਮੁੱਚੀ ਕਾਸਟ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।

ਅਮਨਦੀਪ ਸਿੰਘ ਕਲਸੀ ਨੇ ਕਿਹਾ ਕਿ ਫਿਲਮ ਐਮਰਜੈਂਸੀ ਦਾ ਟ੍ਰੇਲਰ ਰਿਲੀਜ਼ ਹੋਣ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਇਸ ਨਾਲ ਸਿੱਖਾਂ ਵਿਚ ਭਾਰੀ ਰੋਸ ਹੈ ਅਤੇ ਕਈ ਥਾਵਾਂ ‘ਤੇ ਇਸ ਫਿਲਮ ਦੇ ਰਿਲੀਜ਼ ਹੋਣ ਨਾਲ ਦੇਸ਼ ਵਿਚ ਅਮਨ-ਕਾਨੂੰਨ ਅਤੇ ਸ਼ਾਂਤੀ ਭੰਗ ਹੋ ਸਕਦੀ ਹੈ। ਸ਼ਿਕਾਇਤਕਰਤਾ ਅਮਨਦੀਪ ਸਿੰਘ ਕਲਸੀ ਨੇ ਕੇਂਦਰੀ ਸੂਚਨਾ ਤੇ ਪ੍ਰਸਾਰਣ ਨੂੰ ਵੀ ਨੋਟਿਸ ਭੇਜਿਆ ਹੈ। ਨੋਟਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਫਿਲਮ ਐਮਰਜੈਂਸੀ ਨਾਲ ਸਿੱਖ ਕੌਮ ਨੂੰ ਠੇਸ ਪਹੁੰਚੀ ਹੈ।

ਐਡਵੋਕੇਟ ਗੁਰਮਿੰਦਰ ਸਿੰਘ ਸਲਾਣਾ, ਐਡਵੋਕੇਟ ਕੇ.ਐਸ.ਸਿੱਧੂ ਦੀ ਸ਼ਿਕਾਇਤ ਅਨੁਸਾਰ ਕੁਝ ਨਿੱਜੀ ਚੈਨਲਾਂ ਨੇ ਸਿੱਖਾਂ ਦੇ ਕਿਰਦਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਕਤ ਚੈਨਲ ਨੂੰ ਫਿਲਮ ਦੇ ਟ੍ਰੇਲਰ ਨੂੰ ਪ੍ਰਸਾਰਣ ਚੈਨਲਾਂ ਤੋਂ ਹਟਾਉਣ ਦੀ ਵੀ ਚਿਤਾਵਨੀ ਦਿੱਤੀ ਗਈ ਹੈ।

Exit mobile version