Breaking News Flash News Politics Punjab

Ludhiana News: ਰਵਨੀਤ ਬਿੱਟੂ ਤੇ ਆਸ਼ੂ ਗ੍ਰਿਫਤਾਰ, ਕਾਂਗਰਸੀਆਂ ਤੇ ਪੁਲਿਸ ਵਿਚਾਲੇ ਝੜਪ, ਮੁਲਾਜ਼ਮਾਂ ਦੀਆਂ ਲੱਥੀਆਂ ਪੱਗਾਂ

ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਨੇ ਕੁਝ ਦਿਨ ਪਹਿਲਾਂ ਨਗਰ ਨਿਗਮ ਦਫ਼ਤਰ ਨੂੰ ਤਾਲਾ ਲਗਾ ਦਿੱਤਾ ਸੀ। ਜਿਸ ਤੋਂ ਬਾਅਦ ਪੁਲਿਸ ਨੇ ਉਸਦੇ ਖਿਲਾਫ ਐਫ.ਆਈ.ਆਰ. ਦਰਜ ਕੀਤੀ ਸੀ।

ਬਿੱਟੂ ਨੇ ਐਲਾਨ ਕੀਤਾ ਸੀ ਕਿ ਉਹ ਇਸ ਮਾਮਲੇ ਵਿੱਚ ਉਸ ਨੂੰ ਗ੍ਰਿਫ਼ਤਾਰ ਕਰਨਗੇ ਜਿਸ ਤੋਂ ਬਾਅਦ ਵੱਡੀ ਗਿਣਤੀ ਵਿੱਚ ਸਮਰਥਕ ਡੀਸੀ ਦਫ਼ਤਰ ਦੇ ਬਾਹਰ ਆ ਗਏ। ਉਨ੍ਹਾਂ ਦੇ ਨਾਲ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ। ਇਸ ਦੌਰਾਨ ਪੁਲਿਸ ਅਤੇ ਕਾਂਗਰਸੀ ਸਮਰਥਕਾਂ ਵਿਚਕਾਰ ਭਾਰੀ ਹੰਗਾਮਾ ਹੋਇਆ।

ਪੁਲਿਸ ਬੈਰੀਕੇਡ ਨੂੰ ਤੋੜਨ ਦੀ ਕੋਸ਼ਿਸ਼ ਕਰਨ ‘ਤੇ ਉਨ੍ਹਾਂ ਵਿਚਕਾਰ ਹੱਥੋਪਾਈ ਹੋ ਗਈ ਜਿਸ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਪੱਗਾਂ ਵੀ ਉਤਰ ਗਈਆਂ।ਇਸ ਦੌਰਾਨ ਪੁਲਿਸ ਨੇ ਸੰਸਦ ਮੈਂਬਰ ਰਵਨੀਤ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਸਾਬਕਾ ਵਿਧਾਇਕ ਸੰਜੇ ਤਲਵਾੜ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।

ਸਾਂਸਦ ਬਿੱਟੂ ਨੇ ਕਿਹਾ ਕਿ ‘ਆਪ’ ਸਰਕਾਰ ਕਾਂਗਰਸ ਨੂੰ ਦਬਾਉਣਾ ਚਾਹੁੰਦੀ ਹੈ, ਪਰ ਕਾਂਗਰਸ ਜ਼ਾਲਮ ਸਰਕਾਰ ਦੇ ਜ਼ੁਲਮਾਂ ​​ਤੋਂ ਡਰਨ ਵਾਲੀ ਨਹੀਂ ਹੈ। ਜੇਕਰ ਸਰਕਾਰ ਝੂਠੇ ਪਰਚੇ ਦੇ ਕੇ ਉਸ ਨੂੰ ਜੇਲ੍ਹ ਭੇਜਣਾ ਚਾਹੁੰਦੀ ਹੈ ਤਾਂ ਉਹ ਡਰਨ ਵਾਲੀ ਨਹੀਂ। ਬਿੱਟੂ ਅਨੁਸਾਰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਲੋਕ ਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਬਕ ਸਿਖਾਉਣਗੇ।

ਜ਼ਿਕਰ ਕਰ ਦਈਏ ਕਿ ਬਿੱਟੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਲੁਧਿਆਣਾ ਕਾਂਗਰਸ ਦੇ ਪ੍ਰਧਾਨ ਸੰਜੇ ਤਲਵਾਰ, ਸਾਬਕਾ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਸਮੇਤ 60 ਕਾਂਗਰਸੀਆਂ ਨੂੰ ਐਫਆਈਆਰ ਵਿੱਚ ਨਾਮਜ਼ਦ ਕੀਤਾ ਗਿਆ ਹੈ। 4 ਦਿਨ ਪਹਿਲਾਂ ਬਿੱਟੂ ਨੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ ਸੀ। ਜਿਸ ਵਿੱਚ ਸਾਰੇ ਸੀਨੀਅਰ ਆਗੂਆਂ ਸਮੇਤ ਕਾਂਗਰਸੀ ਵਰਕਰਾਂ ਨੇ ਗ੍ਰਿਫਤਾਰੀ ਦਾ ਐਲਾਨ ਕੀਤਾ ਸੀ।

LEAVE A RESPONSE

Your email address will not be published. Required fields are marked *