Breaking News Business Flash News India International Punjab

MDH ਤੇ Everest ਦੀਆਂ ਵਧੀਆਂ ਮੁਸ਼ਕਲਾਂ, ਹੁਣ ਅਮਰੀਕਾ ਦਾ ਐਕਸ਼ਨ, 31% ਮਸਾਲੇ ਵਾਪਸ ਕੀਤੇ…

ਭਾਰਤੀ ਮਸਾਲਾ ਨਿਰਮਾਤਾ ਕੰਪਨੀਆਂ MDH ਅਤੇ ਐਵਰੈਸਟ ਦੇ ਕੁਝ ਉਤਪਾਦਾਂ ਨੂੰ ਲੈ ਕੇ ਲਗਾਤਾਰ ਚਿੰਤਾ ਜਤਾਈ ਜਾ ਰਹੀ ਹੈ। ਹੁਣ ਅਮਰੀਕਾ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ (ਐੱਫਡੀਏ) ਨੇ ਐੱਮਡੀਐੱਚ ਅਤੇ ਐਵਰੈਸਟ ਦੇ ਉਤਪਾਦਾਂ ਬਾਰੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਂਗਕਾਂਗ ਨੇ ਕੈਂਸਰ ਪੈਦਾ ਕਰਨ ਵਾਲੇ ਕੀਟਨਾਸ਼ਕ ਦੇ ਉੱਚ ਪੱਧਰ ਇਨ੍ਹਾਂ ਕੰਪਨੀਆਂ ਦੇ ਮਸਾਲਿਆਂ ’ਚ ਹੋਣ ਦਾ ਦਾਅਵਾ ਕਰਨ ਬਾਅਦ ਕੁਝ ਉਤਪਾਦਾਂ ਦੀ ਵਿਕਰੀ ਨੂੰ ਰੋਕ ਦਿੱਤਾ ਸੀ। ਇਸ ਕਾਰਨ ਐੱਫਡੀਏ ਨੇ ਜਾਂਚ ਸ਼ੁਰੂ ਕੀਤੀ ਹੈ।

ਸਿੰਗਾਪੁਰ ਨੇ ਵੀ ਐਵਰੈਸਟ ਸਪਾਈਸ ਮਿਕਸ ਨੂੰ ਵਾਪਸ ਭੇਜਣ ਦਾ ਆਦੇਸ਼ ਦਿੱਤਾ। ਦੂਜੇ ਪਾਸੇ ਐਵਰੈਸਟ ਨੇ ਕਿਹਾ ਹੈ ਕਿ ਇਸ ਦੇ ਮਸਾਲੇ ਖਪਤ ਲਈ ਸੁਰੱਖਿਅਤ ਹਨ। ਭਾਰਤ ਸਰਕਾਰ ਨੇ ਵੀ ਇਨ੍ਹਾਂ ਕੰਪਨੀਆਂ ਦੇ ਮਸਾਲਿਆਂ ਬਾਰੇ ਜਾਂਚ ਸ਼ੁਰੂ ਕੀਤੀ ਹੈ।

ਇੰਡੀਅਨ ਐਕਸਪ੍ਰੈਸ ਦੀ ਰਿਪੋਰਟ ਦੇ ਅਨੁਸਾਰ ਪਿਛਲੇ ਛੇ ਮਹੀਨਿਆਂ ਵਿੱਚ ਯੂਐਸ ਕਸਟਮ ਅਧਿਕਾਰੀਆਂ ਨੇ MDH ਦੇ ਮਸਾਲਿਆਂ ਦੀ 31% ਸ਼ਿਪਮੈਂਟ ਨੂੰ ਰੱਦ ਕਰ ਦਿੱਤਾ ਹੈ। ਰਾਇਟਰਜ਼ ਦੀ ਇਕ ਰਿਪੋਰਟ ਦੱਸਦੀ ਹੈ ਕਿ ਯੂਐਸ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ (ਐਫਡੀਏ) ਐਮਡੀਐਚ ਅਤੇ ਐਵਰੈਸਟ ਉਤਪਾਦਾਂ ਬਾਰੇ ਜਾਣਕਾਰੀ ਇਕੱਠੀ ਕਰ ਰਿਹਾ ਹੈ। ਉਨ੍ਹਾਂ ਕਿਹਾ- “ਐਫਡੀਏ ਰਿਪੋਰਟਾਂ ਤੋਂ ਜਾਣੂ ਹੈ ਅਤੇ ਸਥਿਤੀ ਬਾਰੇ ਵਾਧੂ ਜਾਣਕਾਰੀ ਇਕੱਠੀ ਕਰ ਰਿਹਾ ਹੈ।”

ਭਾਰਤ ਵਿਚ ਉਦਯੋਗ ਨਿਯੰਤ੍ਰਕ, ਮਸਾਲੇ ਬੋਰਡ ਨੇ ਉਨ੍ਹਾਂ ਦੇ ਕੁਝ ਉਤਪਾਦਾਂ ਵਿੱਚ ਕੈਂਸਰ ਪੈਦਾ ਕਰਨ ਵਾਲੇ ਕੀਟਨਾਸ਼ਕਾਂ ਦੀਆਂ ਰਿਪੋਰਟਾਂ ਸਾਹਮਣੇ ਆਉਣ ਤੋਂ ਬਾਅਦ ਗੁਣਵੱਤਾ ਦੇ ਮਾਪਦੰਡਾਂ ਦੀ ਪਾਲਣਾ ਲਈ ਮਸਾਲੇ ਨਿਰਮਾਤਾਵਾਂ MDH ਅਤੇ ਐਵਰੈਸਟ ਦੀਆਂ ਸਹੂਲਤਾਂ ਦਾ ਮੁਆਇਨਾ ਕਰਨਾ ਸ਼ੁਰੂ ਕਰ ਦਿੱਤਾ ਹੈ। ਬੋਰਡ ਨੇ ਬੁੱਧਵਾਰ ਨੂੰ ਕਿਹਾ ਕਿ ਉਸ ਨੇ ਹਾਂਗਕਾਂਗ ਅਤੇ ਸਿੰਗਾਪੁਰ ਦੇ ਸਬੰਧਤ ਅਧਿਕਾਰੀਆਂ ਤੋਂ MDH ਅਤੇ ਐਵਰੈਸਟ ਦੇ ਨਿਰਯਾਤ ‘ਤੇ ਅੰਕੜੇ ਮੰਗੇ ਹਨ।

LEAVE A RESPONSE

Your email address will not be published. Required fields are marked *