The News Post Punjab

Melodi : ਮੁੜ ਚਰਚਾ ‘ਚ #Melodi…! PM ਮੋਦੀ ਤੇ ਮੇਲੋਨੀ ਦੀ ਵੀਡੀਓ ਹੋਈ ਵਾਇਰਲ, ਜੇ ਨਹੀਂ ਦੇਖੀ ਤਾਂ ਇੱਥੇ ਦੇਖੋ

ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੀ-7 ਸੰਮੇਲਨ ‘ਚ ਸ਼ਾਮਲ ਹੋਣ ਲਈ 13 ਜੂਨ ਨੂੰ ਇਟਲੀ ਪਹੁੰਚੇ ਸਨ। ਉਹ ਲਗਾਤਾਰ ਤਿੰਨ ਦਿਨ ਜੀ-7 ਸਿਖਰ ਸੰਮੇਲਨ ਵਿੱਚ ਸ਼ਾਮਲ ਹੋਣ ਤੋਂ ਬਾਅਦ 15 ਜੂਨ ਨੂੰ ਭਾਰਤ ਪਰਤੇ ਸੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-7 ਸੰਮੇਲਨ ਦੌਰਾਨ ਇਟਲੀ ਦੇ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਨਾਲ ਵੀ ਮਿਲੇ। ਇਸ ਦੌਰਾਨ ਦੋਹਾਂ ਦੇਸ਼ਾਂ ਦੇ ਨੇਤਾਵਾਂ ਨੇ ਕਈ ਅਹਿਮ ਮੁੱਦਿਆਂ ‘ਤੇ ਗੱਲਬਾਤ ਕੀਤੀ। ਇਸ ਦੌਰਾਨ ਇਟਲੀ ਦੇ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਨਾਲ ਪੀਐਮ ਮੋਦੀ ਦੀ ਸੈਲਫੀ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।

ਸੋਸ਼ਲ ਮੀਡੀਆ ‘ਤੇ ਵਾਇਰਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-7 ਸੰਮੇਲਨ ‘ਚ ਹਿੱਸਾ ਲੈਣ ਤੋਂ ਬਾਅਦ ਵਾਪਸ ਪਰਤ ਆਏ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਤੇ ਜਾਰਜੀਆ ਮੇਲੋਨੀ  ਦੀ ਫੋਟੋ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਹੈ। ਇਸ ਫੋਟੋ ‘ਚ ਦੋਹਾਂ ਦੇਸ਼ਾਂ ਦੇ ਨੇਤਾ ਹੱਸਦੇ ਨਜ਼ਰ ਆ ਰਹੇ ਹਨ। ਇਸ ਕਾਨਫਰੰਸ ਵਿੱਚ ਇਟਲੀ ਦੇ ਪ੍ਰਧਾਨ ਮੰਤਰੀ ਮੇਲੋਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਨਮਸਤੇ ਦੀ ਫੋਟੋ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ।

ਪੀਐਮ ਮੋਦੀ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਇਟਲੀ ਦੀ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਦਾ ਧੰਨਵਾਦ ਕੀਤਾ। ਉਨ੍ਹਾਂ ਲਿਖਿਆ, ‘ਭਾਰਤ ਨੂੰ ਜੀ7 ਸੰਮੇਲਨ ਦਾ ਹਿੱਸਾ ਬਣਨ ਲਈ ਸੱਦਾ ਦੇਣ ਅਤੇ ਸ਼ਾਨਦਾਰ ਪ੍ਰਬੰਧਾਂ ਲਈ ਧੰਨਵਾਦ।’

ਪ੍ਰਧਾਨ ਮੰਤਰੀ ਮੋਦੀ ਨੇ ਇਨ੍ਹਾਂ ਨੇਤਾਵਾਂ ਨਾਲ ਮੁਲਾਕਾਤ ਕੀਤੀ

ਇਸ ਕਾਨਫਰੰਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟੇਰੇਸ, ਤੁਰਕੀ ਦੇ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਆਨ, ਬ੍ਰਾਜ਼ੀਲ ਦੇ ਰਾਸ਼ਟਰਪਤੀ ਲੂਲਾ ਦਾ ਸਿਲਵਾ ਅਤੇ ਯੂਏਈ ਦੇ ਰਾਸ਼ਟਰਪਤੀ ਮੁਹੰਮਦ ਬਿਨ ਜਾਏਦ ਅਲ ਨਾਹਯਾਨ, ਜਾਰਡਨ ਦੇ ਰਾਜਾ ਅਬਦੁੱਲਾ ਨਾਲ ਮੁਲਾਕਾਤ ਕੀਤੀ। ਇਸ ਵਾਰ ਜੀ-7 ਸੰਮੇਲਨ ‘ਚ ਸੱਤ ਦੇਸ਼ਾਂ ਅਮਰੀਕਾ, ਬ੍ਰਿਟੇਨ, ਫਰਾਂਸ, ਇਟਲੀ, ਜਰਮਨੀ, ਕੈਨੇਡਾ ਅਤੇ ਜਾਪਾਨ ਨੇ ਹਿੱਸਾ ਲਿਆ। ਇਸ ਵਾਰ ਇਟਲੀ ਦੇ ਸੱਦੇ ‘ਤੇ ਅਲਜੀਰੀਆ, ਅਰਜਨਟਨਾ, ਬ੍ਰਾਜ਼ੀਲ, ਭਾਰਤ, ਜਾਰਡਨ, ਕੀਨੀਆ, ਮੌਰੀਤਾਨੀਆ, ਟਿਊਨੀਸ਼ੀਆ, ਤੁਰਕੀ ਅਤੇ ਸੰਯੁਕਤ ਅਰਬ ਅਮੀਰਾਤ ਨੇ ਬਤੌਰ ਮਹਿਮਾਨ ਸ਼ਿਰਕਤ ਕੀਤੀ |

Exit mobile version