Journalist:ਬਬਲੂ
ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸੀਨੀਅਰ ਆਗੂ ਅਤੇ ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਮੀਤ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਕਿਹਾ ਕਿ ਬੀਤੇ ਦਿਨੀ ਉਹਨਾਂ ਨੂੰ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਆਪਣੇ ਸੰਗਠਨ ਦੇ ਵਰਕਰਾਂ ਨਾਲ ਮਿਲਣ ਦਾ ਮੌਕਾ ਮਿਲਿਆ, ਜਿਨਾਂ ਵਿੱਚ ਉਹ ਦਿੱਲੀ ਅਤੇ ਗੁਜਰਾਤ ਦੇ ਸੂਰਤ ਆਦਿ ਥਾਵਾਂ ਤੇ ਮੀਟਿੰਗਾਂ ਕਰਕੇ ਆਏ ਹਨ। ਇਨਾਂ ਮੀਟਿੰਗਾਂ ਵਿੱਚ ਵਰਕਰਾਂ ਵਿੱਚ ਇਨਾ ਉਤਸ਼ਾਹ ਵੇਖਣ ਨੂੰ ਮਿਲਿਆ ਹੈ ਕਿ ਇਸ ਤੋਂ ਸਪਸ਼ਟ ਹੋ ਗਿਆ ਕਿ ਦੇਸ਼ਵਾਸੀ ਮੋਦੀ ਨੂੰ ਮੁੜ ਤੀਸਰੀ ਵਾਰ ਪ੍ਰਧਾਨ ਮੰਤਰੀ ਵੇਖਣ ਲਈ ਉਤਾਵਲੇ ਹੋਏ ਪਏ ਹਨ।
ਉਹਨਾਂ ਦੱਸਿਆ ਕਿ ਇਸੇ ਤਰ੍ਹਾਂ ਹੀ ਬੀਤੇ ਦਿਨੀ ਉਹ ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਦੋਵਾਂ ਰਾਜਾਂ ਜਿਨਾਂ ਦੇ ਉਹ ਸੰਗਠਨ ਵੱਲੋਂ ਪ੍ਰਭਾਰੀ ਨਿਯੁਕਤ ਕੀਤੇ ਗਏ ਹਨ ਵਿਖੇ ਵੀ ਉਹਨਾਂ ਨੂੰ ਜਾਣ ਦਾ ਮੌਕਾ ਮਿਲਿਆ ਸੀ ਅਤੇ ਉਥੋਂ ਦੇ ਲੋਕਾਂ ਵਿੱਚ ਵੀ ਮੋਦੀ ਸਰਕਾਰ ਪ੍ਰਤੀ ਆਸ ਪ੍ਰਗਟਾਈ ਜਾ ਰਹੀ ਸੀ ਅਤੇ ਉਥੋਂ ਦੇ ਲੋਕ ਵੀ ਇਹੀ ਚਾਹੁੰਦੇ ਹਨ ਕਿ ਦੇਸ਼ ਵਿੱਚ ਏਕਤਾ ,ਅਖੰਡਤਾ ਤੇ ਭਾਈਚਾਰਕ ਸਾਂਝ ਨੂੰ ਬਣਾਈ ਰੱਖਣ ਲਈ ਅਤੇ ਦੇਸ਼ ਨੂੰ ਦੁਨੀਆ ਵਿੱਚ ਨੰਬਰ ਇੱਕ ਬਣਾਉਣ ਲਈ ਮੋਦੀ ਸਰਕਾਰ ਦਾ ਤੀਸਰੀ ਵਾਰ ਸੱਤਾ ਵਿੱਚ ਆਉਣਾ ਬਹੁਤ ਲਾਜ਼ਮੀ ਹੈ।
ਉਹਨਾਂ ਨੇ ਕਿਹਾ ਕਿ ਮੋਦੀ ਨੇ ਦੇਸ਼ ਵਾਸੀਆਂ ਦੀ ਨਬਜ ਨੂੰ ਟਟੋਲਦਿਆਂ ਹੋਇਆ ਹੀ ਇਸ ਵਾਰ 400 ਪਾਰ ਦਾ ਨਾਅਰਾ ਦਿੱਤਾ ਸੀ ਅਤੇ ਜਿਸ ਤਰ੍ਹਾਂ ਦੇਸ਼ ਦੇ ਵੱਖ ਵੱਖ ਸੂਬਿਆਂ ਵਿੱਚ ਜਾ ਕੇ ਲੋਕਾਂ ਨੂੰ ਮਿਲ ਕੇ ਇਹ ਇੱਕ ਆਵਾਜ਼ ਬੁਲੰਦ ਹੋ ਰਹੀ ਹੈ ਉਸ ਤੋਂ ਸਪਸ਼ਟ ਹੋ ਗਿਆ ਹੈ ਕਿ ਤੀਸਰੀ ਵਾਰ ਮੋਦੀ ਸਰਕਾਰ ਭਾਰੀ ਬਹੁਮਤ ਨਾਲ ਆਉਣ ਆ ਰਹੀ ਹੈ।




