Flash News India Punjab

Opinion Poll: ਪੰਜਾਬ ‘ਚ ਨਹੀਂ ਆਵੇਗੀ ਬੀਜੇਪੀ, ਕਾਂਗਰਸ ਅਤੇ ਅਕਾਲੀ ਖਾਤਾ ਵੀ ਨਹੀਂ ਖੋਲ੍ਹ ਰਹੇ, ਦੇਖੋ ਕੀ ਹੈ ਸਰਵੇ ਦਾ ਅੰਕੜਾ

ਲੋਕ ਸਭਾ ਚੋਣਾਂ ਦਾ ਐਲਾਨ ਹੁੰਦੇ ਸਾਰ ਹੀ ਸਿਆਸੀ ਪਾਰਟੀਆਂ ਤੋੜਨ ਤੇ ਜੋੜਨ ਦੀ ਰਣਨੀਤੀ ਬਣਾ ਰਹੀਆਂ ਹਨ। ਇਸ ਵਿਚਾਲੇ ਪੰਜਾਬ ਨੂੰ ਲੈ ਕੇ ਇੱਕ ਸਰਵੇ ਸਾਹਮਣੇ ਆਇਆ ਹੈ। ਜਿਸ ਨੇ ਸਾਰੀਆਂ ਪਾਰਟੀਆਂ ਨੂੰ ਹੈਰਾਨ ਕਰ ਦਿੱਤਾ ਹੈ।

ਪੰਜਾਬ ਵਿੱਚ ਸੱਤਵੇ ਅਤੇ ਆਖਰੀ ਗੇੜ ਵਿੱਚ 1 ਜੂਨ ਨੂੰ ਚੋਣਾਂ ਹੋਣਗੀਆਂ ਅਤੇ ਨਤੀਜੇ ਬਾਕੀਆਂ ਨਾਲ 4 ਜੂਨ ਨੂੰ ਆਉਣਗੇ। ਪੰਜਾਬ ਵਿੱਚ ਲੋਕ ਸਭਾ ਦੀਆਂ 13 ਸੀਟਾਂ ਹਨ। ਪੰਜਾਬ ਵਿੱਚ ਸਾਰੀਆਂ ਪਾਰਟੀਆਂ ਇਕੱਲੀਆਂ ਹੀ ਚੋਣ ਲੜ ਰਹੀਆਂ ਹਨ। ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਪੰਜਾਬ ਵਿੱਚ ਗਠਜੋੜ ਨਹੀਂ ਹੈ। ਦੂਜੇ ਪਾਸੇ ਅਕਾਲੀ ਦਲ ਅਤੇ ਭਾਜਪਾ ਦਾ ਵੀ ਗਠਜੋੜ ਨਹੀਂ ਹੋ ਸਕਿਆ।

ਇਸ ਦੌਰਾਨ ਟੀਵੀ9 ਭਾਰਤਵਰਸ਼ ਨੇ ਪੰਜਾਬ ਵਿੱਚ ਇੱਕ ਸਰਵੇਖਣ ਕੀਤਾ ਹੈ। ਸਰਵੇਖਣ ਵਿੱਚ ਕਾਂਗਰਸ ਪਾਰਟੀ ਅਤੇ ਅਕਾਲੀ ਦਲ ਦੋਵਾਂ ਨੂੰ ਵੱਡਾ ਝਟਕਾ ਲੱਗ ਰਿਹਾ ਹੈ। ਭਾਜਪਾ ਨੂੰ ਇੱਥੇ ਦੋ ਸੀਟਾਂ ਮਿਲਦੀਆਂ ਨਜ਼ਰ ਆ ਰਹੀਆਂ ਹਨ। ਸਰਵੇ ਮੁਤਾਬਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਬੰਪਰ ਜਿੱਤ ਮਿਲਣ ਦੀ ਉਮੀਦ ਹੈ।

ਕਾਂਗਰਸ ਆਲ ਆਊਟ

ਸਰਵੇ ਮੁਤਾਬਕ ਪੰਜਾਬ ‘ਚ ਆਮ ਆਦਮੀ ਪਾਰਟੀ ਨੂੰ 11 ਸੀਟਾਂ ਮਿਲ ਸਕਦੀਆਂ ਹਨ, ਜਦਕਿ ਭਾਜਪਾ ਨੂੰ 2 ਸੀਟਾਂ ਮਿਲ ਸਕਦੀਆਂ ਹਨ। ਸਰਵੇ ਵਿੱਚ ਸਾਹਮਣੇ ਆਇਆ ਹੈ ਕਿ ਪਿਛਲੀ ਵਾਰ 8 ਸੀਟਾਂ ਜਿੱਤਣ ਵਾਲੀ ਕਾਂਗਰਸ ਪਾਰਟੀ ਇਸ ਵਾਰ ਪੰਜਾਬ ਵਿੱਚ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੇਗੀ। ਇਸ ਦੇ ਨਾਲ ਹੀ ਅਕਾਲੀ ਦਲ ਨੂੰ ਵੀ ਕੋਈ ਸੀਟ ਮਿਲਦੀ ਨਜ਼ਰ ਨਹੀਂ ਆ ਰਹੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾਅਵਾ ਕਰਦੇ ਆ ਰਹੇ ਹਨ ਕਿ ਆਮ ਆਦਮੀ ਪਾਰਟੀ ਪੰਜਾਬ ਦੀਆਂ ਸਾਰੀਆਂ 13 ਸੀਟਾਂ ਜਿੱਤੇਗੀ। ਇਸ ਦੇ ਨਾਲ ਹੀ ਭਾਰਤੀ ਜਨਤਾ ਪਾਰਟੀ ਵੀ ਪੰਜਾਬ ਵਿੱਚ ਆਪਣੀ ਜਿੱਤ ਦੇ ਦਾਅਵੇ ਕਰਦੀ ਆ ਰਹੀ ਹੈ। ਪਰ ਸਰਵੇਅ ਵਿੱਚ ਜਨਤਾ ਦਾ ਕੋਈ ਹੋਰ ਹੀ ਮੂਡ ਹੈ।

2019 ਦੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨੇ ਪੰਜਾਬ ਵਿੱਚ ਸਭ ਤੋਂ ਵੱਧ 8 ਸੀਟਾਂ ਜਿੱਤੀਆਂ ਸਨ। ਇਸ ਦੇ ਨਾਲ ਹੀ ਅਕਾਲੀ ਅਤੇ ਭਾਜਪਾ ਨੂੰ 2-2 ਸੀਟਾਂ ਮਿਲੀਆਂ, ਜਦਕਿ ‘ਆਪ’ ਸਿਰਫ਼ 1 ਸੀਟ ਜਿੱਤਣ ‘ਚ ਸਫਲ ਰਹੀ।

LEAVE A RESPONSE

Your email address will not be published. Required fields are marked *