The News Post Punjab

PSEB ਨੇ 8ਵੀਂ, 10ਵੀਂ ਤੇ 12ਵੀਂ ਜਮਾਤ ਦੀ ਸਲਾਨਾ ਪ੍ਰੀਖਿਆ ਦੀ ਡੇਟਸ਼ੀਟ ਕੀਤੀ ਜਾਰੀ, ਜਾਣੋ ਕਦੋਂ ਹੋਣਗੇ ਪੇਪਰ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਫਰਵਰੀ/ਮਾਰਚ 2025 ਦੀ ਸਲਾਨਾ ਪ੍ਰੀਖਿਆ (ਸਮੇਤ ਓਪਨ ਸਕੂਲ) ਮਿਤੀ 19 ਫਰਵਰੀ ਤੋਂ ਸ਼ੁਰੂ ਹੋਣਗੀਆਂ। ਬੋਰਡ ਨੇ ਪ੍ਰੀਖਿਆ ਨਾਲ ਸਬੰਧਤ ਡੇਟਸ਼ੀਟ ਆਪਣੀ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤੀ ਹੈ।

8ਵੀਂ ਜਮਾਤ ਦੀਆਂ ਪ੍ਰੀਖਿਆਵਾਂ 19 ਫਰਵਰੀ ਤੋਂ 7 ਮਾਰਚ ਤੱਕ ਲਈਆਂ ਜਾਣਗੀਆਂ। ਜਦਕਿ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 10 ਮਾਰਚ ਤੋਂ 4 ਅਪ੍ਰੈਲ ਤੱਕ ਹੋਣਗੀਆਂ। ਜਦਕਿ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 19 ਫਰਵਰੀ ਤੋਂ 4 ਅਪ੍ਰੈਲ ਤੱਕ ਚੱਲਣਗੀਆਂ। ਤਿੰਨੋਂ ਜਮਾਤ ਦੀਆਂ ਪ੍ਰੀਖਿਆਵਾਂ ਦਾ ਸਮਾਂ ਸਵੇਰੇ 11 ਵਜੇ ਹੋਵੇਗਾ।

ਪ੍ਰੀਖਿਆ ਦੀ ਡੇਟਸ਼ੀਟ,ਹਦਾਇਤਾਂ ਅਤੇ ਹੋਰ ਵਧੇਰੇ ਜਾਣਕਾਰੀ www.pseb.ac.in ‘ਤੇ ਉਪਲਬਧ ਹੈ। ਵੈੱਬਸਾਈਟ ‘ਤੇ ਇੱਕ ਕੰਟਰੋਲ ਰੂਮ ਵੀ ਬਣਾਇਆ ਗਿਆ ਹੈ। ਜਿੱਥੇ ਵਿਦਿਆਰਥੀਆਂ ਨਾਲ ਸਬੰਧਤ ਹਰ ਸਵਾਲ ਦਾ ਜਵਾਬ ਦਿੱਤਾ ਜਾਵੇਗਾ।

Exit mobile version