ਦੇਸ਼ ਭਰ ਵਿੱਚ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਇਸ ਮਹੀਨੇ ਦੀਵਾਲੀ-ਦੁਸਹਿਰੇ ਸਮੇਤ ਕਈ ਅਹਿਮ ਤਿਉਹਾਰ ਆ ਰਹੇ ਹਨ। ਅਕਤੂਬਰ ਮਹੀਨੇ ਵਿਚ ਦੁਸਹਿਰਾ, ਦੀਵਾਲੀ ਵਰਗੀਆਂ ਜਨਤਕ ਛੁੱਟੀਆਂ ਆ ਰਹੀਆਂ ਹਨ।ਇਨ੍ਹਾਂ ਦਿਨਾਂ ਵਿਚ ਸਕੂਲ, ਬੈਂਕ ਅਤੇ ਦਫਤਰ ਬੰਦ ਰਹਿਣਗੇ। ਦੱਸ ਦਈਏ ਕਿ ਪੰਜਾਬ ਵਿੱਚ ਵੀ ਇਹ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਏ ਜਾਂਦੇ ਹਨ। ਅਕਤੂਬਰ ਵਿਚ ਪਹਿਲੇ ਹਫਤੇ ਤੋਂ ਛੁੱਟੀਆਂ ਦੀ ਸ਼ੁਰੂਆਤ ਹੋ ਗਈ। ਪੰਜਾਬ ਵਿਚ 12 ਅਕਤਬੂਰ ਨੂੰ ਦੁਸਹਿਰਾ ਦੀ ਛੁੱਟੀ ਹੋਵੇਗੀ। ਇਸ ਤੋਂ ਬਾਅਦ ਸਰਕਾਰ ਨੇ ਮਹਾਰਿਸ਼ੀ ਵਾਲਮੀਕਿ ਜੈਅੰਤੀ ਮੌਕੇ 17 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਮੌਕੇ ਸਾਰੇ ਸਕੂਲ-ਕਾਲਜ, ਸਰਕਾਰੀ ਦਫਤਰ ਬੰਦ ਰਹਿਣਗੇ।
ਇਸ ਮਹੀਨੇ ਦੇ ਅੰਤ ‘ਚ ਦੀਵਾਲੀ ਹੈ। ਅਜਿਹੇ ‘ਚ ਸਰਕਾਰੀ ਦਫਤਰਾਂ, ਬੈਂਕਾਂ ਅਤੇ ਸਕੂਲਾਂ ‘ਚ ਜਨਤਕ ਛੁੱਟੀ ਰਹੇਗੀ।
