ਨੈਸ਼ਨਲ ਸਕਿਓਰਿਟੀ ਐਕਟ (NSA) ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਾਲਿਸਤਾਨ ਸਮਰਥਕ ਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Amritpal Singh) ਆਪਣੀ ਪਾਰਟੀ ਦਾ ਨਾਂਅ ਅਕਾਲੀ ਦਲ (ਸ਼੍ਰੀ ਆਨੰਦਪੁਰ ਸਾਹਿਬ) ਰੱਖਣ ਜਾ ਰਹੇ ਹਨ। ਇਸ ਨੂੰ ਲੈ ਕੇ ਉਨ੍ਹਾਂ ਨੇ ਮਾਘੀ ਮੇਲੇ ਉੱਤੇ ਵੱਡਾ ਇਕੱਠ ਸੱਦਿਆ ਹੈ। ਇਸ ਨੂੰ ਲੈ ਕੇ ਅੰਮ੍ਰਿਤਪਾਲ ਸਿੰਘ ਦੇ ਸੋਸ਼ਲ ਮੀਡੀਆ ਖਾਤੇ ਤੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਅੰਮ੍ਰਿਤਪਾਲ ਸਿੰਘ ਦੇ ਸੋਸ਼ਲ ਮੀਡੀਆ ਉੱਤੇ ਸਾਂਝੀ ਕੀਤੀ ਪੋਸਟ ਉੱਤੇ ਲਿਖਿਆ ਗਿਆ ਹੈ ਕਿ ਮੌਜੂਦਾ ਸਮੇਂ ਵਿੱਚ ਪੰਥ ‘ਤੇ ਪੰਜਾਬ ਨੂੰ ਦਰਪੇਸ਼ ਮਸਲਿਆਂ ਅਤੇ ਅਕਾਲੀ ਦਲ ਦੀ ਮੁੜ ਸੁਰਜੀਤੀ ਲਈ ਭਾਈ ਅਮ੍ਰਿਤਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ 14 ਜਨਵਰੀ 2025 ਨੂੰ ਮਾਘੀ ਦੇ ਮੇਲੇ ਤੇ ਸ਼੍ਰੀ ਮੁਕਤਸਰ ਸਹਿਬ ਵਿਖੇ ਇੱਕ ਵਿਸ਼ਾਲ ਪੰਥਕ ਇਕੱਠ ਕੀਤਾ ਜਾ ਰਿਹਾ ਹੈ। ਦੂਰ ਨੇੜੇ ਦੀਆਂ ਸਮੂੰਹ ਸੰਗਤਾਂ ਨੂੰ ਇਕੱਠ ਵਿੱਚ ਪਹੁੰਚਣ ਦੀ ਬੇਨਤੀ ਕੀਤੀ ਜਾਂਦੀ ਹੈ।
ਮੌਜੂਦਾ ਸਮੇਂ ਵਿੱਚ ਪੰਥ ‘ਤੇ ਪੰਜਾਬ ਨੂੰ ਦਰਪੇਸ਼ ਮਸਲਿਆਂ ਅਤੇ ਅਕਾਲੀ ਦਲ ਦੀ ਮੁੜ ਸੁਰਜੀਤੀ ਲਈ ਭਾਈ ਅਮ੍ਰਿਤਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ 14 ਜਨਵਰੀ 2025 ਨੂੰ ਮਾਘੀ ਦੇ ਮੇਲੇ ਤੇ ਸ਼੍ਰੀ ਮੁਕਤਸਰ ਸਹਿਬ ਵਿਖੇ ਇੱਕ ਵਿਸ਼ਾਲ ਪੰਥਕ ਇਕੱਠ ਕੀਤਾ ਜਾ ਰਿਹਾ ਹੈ। ਦੂਰ ਨੇੜੇ ਦੀਆਂ ਸਮੂੰਹ ਸੰਗਤਾਂ ਨੂੰ ਇਕੱਠ ਵਿੱਚ ਪਹੁੰਚਣ ਦੀ ਬੇਨਤੀ ਕੀਤੀ… pic.twitter.com/2QnNwMhZE6
Continues below advertisement
— Amritpal Singh (@singhamriitpal) January 6, 2025
ਜ਼ਿਕਰ ਕਰ ਦਈਏ ਕਿ 14 ਜਨਵਰੀ ਨੂੰ ਪੰਜਾਬ ਦੀ ਨਵੀਂ ਖੇਤਰੀ ਸਿਆਸੀ ਪਾਰਟੀ ਦਾ ਗਠਨ ਕੀਤਾ ਜਾਵੇਗਾ। ਇਹ ਐਲਾਨ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਦੇ ਤਿਉਹਾਰ ਮੌਕੇ ਕਰਵਾਏ ਜਾ ਰਹੇ ‘ਮਾਘੀ ਦੇ ਮੇਲੇ’ ਦੌਰਾਨ ਕੀਤਾ ਜਾਵੇਗਾ। ਇਹ ਜਾਣਕਾਰੀ ਹਲਕਾ ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ (Sarabjeet Singh Khalsa) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਬਣਾਈ ਜਾਣ ਵਾਲੀ ਨਵੀਂ ਖੇਤਰੀ ਪਾਰਟੀ ਦਾ ਨਾਂ ਅਕਾਲੀ ਦਲ (ਸ੍ਰੀ ਆਨੰਦਪੁਰ ਸਾਹਿਬ) ਹੋਵੇਗਾ। ਇਸ ਮੌਕੇ ‘ਪੰਥ ਬਚਾਓ, ਪੰਜਾਬ ਬਚਾਓ’ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿੱਚ ਵੱਡੀ ਗਿਣਤੀ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ। ਰੈਲੀ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ ਉਨ੍ਹਾਂ ਦੇ ਕਰੀਬੀ ਪਾਰਟੀ ਦਾ ਐਲਾਨ ਕਰਨਗੇ।
ਸਿਆਸੀ ਮਾਹਿਰਾਂ ਮੁਤਾਬਕ ਇਹ ਸ਼੍ਰੋਮਣੀ ਅਕਾਲੀ ਦਲ (ਬਾਦਲ) ਲਈ ਚਿੰਤਾ ਦਾ ਪਲ ਹੈ, ਜੋ ਆਪਣੇ ਆਪ ਨੂੰ ਪੰਥ ਦੀ ਹਮਾਇਤੀ ਪਾਰਟੀ ਕਹਾਉਂਦਾ ਹੈ। ਅਕਾਲੀ ਦਲ (ਬਾਦਲ) ਕੋਲ ਸਿਰਫ਼ ਇੱਕ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ (Harsimrat kaur Badal) ਹੈ। ਜਦੋਂਕਿ ਨਵੀਂ ਐਲਾਨੀ ਪਾਰਟੀ ਵਿੱਚ ਦੋ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਤੇ ਸਰਬਜੀਤ ਸਿੰਘ ਖਾਲਸਾ ਹਨ। ਦੂਜੇ ਪਾਸੇ ਅਕਾਲੀ ਦਲ ਦਾ ਬਾਗੀ ਧੜਾ ਇੱਕ ਵਾਰ ਫਿਰ ਬਾਗੀ ਸੁਰ ਅਪਣਾ ਰਿਹਾ ਹੈ। ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ 2 ਦਸੰਬਰ ਦੇ ਹੁਕਮਾਂ ਦੀ ਪਾਲਣਾ ਕਰਨ ਦੀ ਮੰਗ ਕਰ ਰਹੇ ਹਨ। ਜੇਕਰ ਅਜਿਹਾ ਨਾ ਹੋਇਆ ਤਾਂ ਬਾਗੀ ਧੜਾ ਵੀ ਵੱਖਰੀ ਪਾਰਟੀ ਬਣਾ ਸਕਦੇ ਹੈ।