Breaking News Flash News Punjab

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?

ਪੰਜਾਬ ਦੀ ਪੰਥਕ ਸਿਆਸਤ ਇਸ ਵੇਲੇ ਸ਼ਾਇਦ ਹੁਣ ਤੱਕ ਦੀ ਸਭ ਤੋਂ ਵੱਡੀ ਉਥਲ ਪੁਥਲ ਦਾ ਸਾਹਮਣਾ ਕਰ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਲੀਡਰ ਤੇ ਗਿਆਨੀ ਹਰਪ੍ਰੀਤ ਸਿੰਘ ਵਿਚਾਲੇ ਜੋ ਕੁਝ ਚੱਲ ਰਿਹਾ ਹੈ ਉਹ ਕਿਸੇ ਤੋਂ ਲੁਕਿਆ ਨਹੀਂ ਹੈ। SGPC ਵੱਲੋਂ ਵੀ ਹਰਪ੍ਰੀਤ ਸਿੰਘ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਇਸ ਦੌਰਾਨ ਹੁਣ ਡੇਰਾ ਰਾਧਾਸੁਆਮੀ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ ਨੇ ਨਵੀਂ ਚਰਚਾ ਛੇੜ ਦਿੱਤੀ ਹੈ।

 

ਦਰਅਸਲ, ਡੇਰਾ ਰਾਧਾਸੁਆਮੀ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਇੱਕ ਘੰਟੇ ਤੋਂ ਵੱਧ ਸਮਾਂ ਆਪਸ ਵਿੱਚ ਗੱਲਬਾਤ ਹੋਈ। ਗਿਆਨੀ ਹਰਪ੍ਰੀਤ ਸਿੰਘ ਦੀ ਰਿਹਾਇਸ਼ ਉੱਤੇ ਹੋਈ ਮੀਟਿੰਗ ਬਾਰੇ ਦੋਵੇਂ ਧਿਰਾਂ ਵੱਲੋਂ ਇਸ ਬਾਰੇ ਖ਼ਾਮੋਸ਼ੀ ਧਾਰਨ ਕੀਤੀ ਹੋਈ ਹੈ। ਇਹ ਵੀ ਸਾਹਮਣੇ ਆਇਆ ਹੈ ਕਿ ਕਿ ਅਕਾਲੀ ਆਗੂ ਸੁਰਜੀਤ ਸਿੰਘ ਰੱਖੜਾ ਵੀ ਇਸ ਮੌਕੇ ਉਥੇ ਪਹੁੰਚ ਗਏ। ਘਰ ਦੇ ਆਲੇ-ਦੁਆਲੇ ਭਾਰੀ ਸੁਰੱਖਿਆ ਪ੍ਰਬੰਧ ਹੋਣ ਕਰ ਕੇ ਮੀਡੀਆ ਕਰਮੀਆਂ ਨੂੰ ਘਰ ਤੋਂ ਦੂਰ ਹੀ ਰੱਖਿਆ ਗਿਆ

ਪੱਕੇ ਤੌਰ ’ਤੇ ਖ਼ਤਮ ਕੀਤੀਆਂ ਜਾ ਸਕਦੀਆਂ ਨੇ ਗਿਆਨੀ ਹਰਪ੍ਰੀਤ ਸਿੰਘ ਦੀ ਸੇਵਾਵਾਂ

ਜ਼ਿਕਰ ਕਰ ਦਈਏ ਕਿ ਹਰਪ੍ਰੀਤ ਸਿੰਘ ਦੇ ਕਥਿਤ ਸਾਂਢੂ ਵੱਲੋਂ ਉਨ੍ਹਾਂ ਬਾਰੇ ਕੀਤੀਆਂ ਵਿਵਾਦਤ ਟਿੱਪਣੀਆਂ ਦੇ ਸਬੰਧ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਉਨ੍ਹਾਂ ਦੀਆਂ ਜਥੇਦਾਰ ਵਜੋਂ ਸੇਵਾਵਾਂ ’ਤੇ 15 ਦਿਨਾਂ ਲਈ ਰੋਕ ਲਾਈ ਹੋਈ ਹੈ। ਇਸ ਮੌਕੇ ਚਰਚਾ ਇਹ ਵੀ ਛਿੜੀ ਹੋਈ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਦੇ ਵੀ ਉਨ੍ਹਾਂ ਦੀਆਂ ਸੇਵਾਵਾਂ ਪੱਕੇ ਤੌਰ ’ਤੇ ਖ਼ਤਮ ਕੀਤੀਆਂ ਜਾ ਸਕਦੀਆਂ ਹਨ। ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਵੀ 30 ਦਸੰਬਰ ਨੂੰ ਸੱਦੀ ਹੋਈ ਹੈ।

ਹਰ ਸਿਆਸੀ ਧਿਰ ਦੇ ਨੇੜੇ ਰਹਿੰਦੇ ਨੇ ਗੁਰਿੰਦਰ ਢਿੱਲੋਂ

ਗੁਰਿੰਦਰ ਸਿੰਘ ਢਿੱਲੋਂ ਦੀ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਨਾਲ ਨੇੜਤਾ ਵੀ ਲੁਕੀ ਛਿਪੀ ਨਹੀਂ। ਉਨ੍ਹਾਂ ਦੀਆਂ ਦੋਵਾਂ ਹੀ ਪਾਰਟੀਆਂ ਦੇ ਸੀਨੀਅਰ ਆਗੂਆਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਬਲਜੀਤ ਸਿੰਘ ਦਾਦੂਵਾਲ ਨਾਲ ‘ਮਿਲਣੀਆਂ’ ਧਾਰਮਿਕ ਅਤੇ ਸਿਆਸੀ ਹਲਕਿਆਂ ਅੰਦਰ ਚਰਚਾ ਦਾ ਵਿਸ਼ਾ ਬਣਦੀਆਂ ਰਹੀਆਂ ਹਨ

 

LEAVE A RESPONSE

Your email address will not be published. Required fields are marked *