Breaking News Flash News India Politics Punjab

Punjab News: ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ…ਖਾ.ਲਿਸ.ਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ

ਖਾਲਿਸਤਾਨ ਪੱਖੀ ਸੰਗਠਨ ਸਿੱਖ ਫਾਰ ਜਸਟਿਸ (SFJ) ਨੇ ਕਿਸਾਨਾਂ ਨੂੰ ਸੱਦਾ ਦਿੱਤਾ ਹੈ ਕਿ 3 ਦਸੰਬਰ ਨੂੰ ਪੰਜਾਬ ਇੰਜੀਨੀਅਰਿੰਗ ਕਾਲਜ ਦੇ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਘਿਰਾਓ ਕਰੋ। ਕਿਸਾਨ ਅੰਦਲੋਨ ਦੀ ਹਮਾਇਤ ਕਰਦਿਆਂ ਪੰਨੂ ਨੇ ਪ੍ਰਧਾਨ ਮੰਤਰੀ ਮੋਦੀ ‘ਤੇ ਨਿਸ਼ਾਨਾ ਸਾਧਿਆ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਪ੍ਰਧਾਨ ਮੰਤਰੀ ਤੋਂ ਇੱਕ ਦਿਨ ਪਹਿਲਾਂ ਯਾਨੀ ਅੱਜ ਰਾਤ ਚੰਡੀਗੜ੍ਹ ਪਹੁੰਚ ਰਹੇ ਹਨ। ਇਸ ਲਈ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ।

ਦੱਸ ਦਈਏ ਕਿ ਪੰਜਾਬ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ‘ਕਰੋ ਜਾਂ ਮਰੋ’ ਵਾਲੀ ਸਥਿਤੀ ਦੱਸਦਿਆਂ ਪੰਨੂ ਨੇ ਕਿਹਾ ਹੈ ਕਿ ਸਾਂਝਾ ਕਿਸਾਨ ਮੋਰਚਾ (ਐਸਕੇਐਮ) ਤੇ ਹੋਰ ਕਿਸਾਨ ਜਥੇਬੰਦੀਆਂ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ 1980 ਤੋਂ ਚੱਲਿਆ ਆ ਰਿਹਾ ਇਹ ਅੰਦੋਲਨ ਅਜੇ ਤੱਕ ਕਿਸੇ ਨਤੀਜੇ ‘ਤੇ ਨਹੀਂ ਪਹੁੰਚ ਸਕਿਆ। ਪੰਨੂ ਦਾਅਵਾ ਕੀਤਾ ਕਿ ਹੁਣ ਪੰਜਾਬ ਦੇ ਕਿਸਾਨਾਂ ਕੋਲ ਖਾਲਿਸਤਾਨ ਦੀ ਲੜਾਈ ਵਿੱਚ ਸ਼ਾਮਲ ਹੋਣ ਦਾ ਇੱਕੋ ਇੱਕ ਵਿਕਲਪ ਬਚਿਆ ਹੈ।

ਖਾਲਿਸਤਾਨੀ ਪੰਨੂ ਨੇ ਆਪਣੀ ਵੀਡੀਓ ‘ਚ ਕਿਹਾ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 3 ਦਸੰਬਰ ਨੂੰ ਪੰਜਾਬ ਇੰਜੀਨੀਅਰਿੰਗ ਕਾਲਜ ਚੰਡੀਗੜ੍ਹ ਆ ਰਹੇ ਹਨ। ਹਰਿਆਣਾ ਦੇ ਬਾਰਡਰਾਂ ਤੋਂ ਉੱਠੋ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਘੇਰੋ। ਮੋਦੀ ਦਾ ਸਿਆਸੀ ਸਫ਼ਰ ਇਸੇ ਥਾਂ ਤੋਂ ਸ਼ੁਰੂ ਹੋਇਆ ਸੀ ਤੇ ਇਸੇ ਥਾਂ ਖ਼ਤਮ ਵੀ ਹੋਵੇਗਾ। ਕਿਲ ਮੋਦੀ ਪੌਲੀਟਿਕਸ ਦੇ ਨਾਅਰੇ ਨਾਲ ਪੰਜਾਬ ਇੰਜੀਨੀਅਰਿੰਗ ਕਾਲਜ ਪਹੁੰਚੋ। ਹੱਕ ਲੈਣਾ ਪੈਂਦਾ ਹੈ, ਮੰਗ ਕੇ ਕੁਝ ਨਹੀਂ ਮਿਲਦਾ। ਹੱਥਾਂ ਵਿੱਚ ਤਾਕਤ ਚਾਹੀਦੀ ਹੈ। ਕਿਸਾਨਾਂ ਦਾ ਇਹ ਕਦਮ ਨਰਿੰਦਰ ਮੋਦੀ ਦੀ ਸਿਆਸੀ ਮੌਤ ਦੀ ਸ਼ੁਰੂਆਤ ਹੋਵੇਗਾ। ਪੰਜਾਬ ਦੀ ਆਜ਼ਾਦੀ ਹੀ ਇੱਕੋ ਇੱਕ ਹੱਲ ਹੈ। ਨਾ ਮੋਦੀ ਹਿੰਦੂ, ਨਾ ਹਿੰਦੀ, ਨਾ ਹਿੰਦੁਸਤਾਨ, ਚੰਡੀਗੜ੍ਹ ਬਣੇਗਾ ਖਾਲਿਸਤਾਨ।

LEAVE A RESPONSE

Your email address will not be published. Required fields are marked *