The News Post Punjab

Punjab News: ਡੇਰਾ ਬਿਆਸ ਮੁਖੀ ਨੇ ਐਲਾਨਿਆ ਉਤਰਾਧਿਕਾਰੀ, ਅੱਜ ਤੋਂ ਹੀ ਸੰਭਾਲਣਗੇ ਗੱਦੀ, ਜਾਣੋ ਕੌਣ ਬਣੇ ਡੇਰੇ ਦੇ ਨਵੇਂ ਮੁਖੀ

ਅੰਮ੍ਰਿਤਸਰ ਦੇ ਬਿਆਸ ਸਥਿਤ ਡੇਰਾ ਰਾਧਾ ਸੁਆਮੀ (Dera Radha Soami) ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ (Gurinder singh dhillon) ਨੇ ਆਪਣਾ ਉਤਰਾਧਿਕਾਰੀ ਚੁਣ ਲਿਆ ਹੈ। ਉਨ੍ਹਾਂ ਨੇ ਜਸਦੀਪ ਸਿੰਘ ਗਿੱਲ(Jasdeep Singh Gill) ਨੂੰ ਆਪਣਾ ਵਾਰਿਸ ਨਿਯੁਕਤ ਕੀਤਾ ਹੈ। ਜ਼ਿਕਰ ਕਰ ਦਈਏ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਕੁਝ ਸਾਲ ਪਹਿਲਾਂ ਕੈਂਸਰ ਹੋ ਗਿਆ ਸੀ। ਜਿਨ੍ਹਾਂ ਦਾ ਲੰਮਾ ਇਲਾਜ ਚੱਲਿਆ। ਗੁਰਿੰਦਰ ਢਿੱਲੋਂ ਵੀ ਦਿਲ ਦੀ ਬਿਮਾਰੀ ਤੋਂ ਪੀੜਤ ਹਨ।

ਇਸ ਸਬੰਧੀ ਸਮੂਹ ਸੇਵਾ ਇੰਚਾਰਜਾਂ ਨੂੰ ਭੇਜੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਰਪ੍ਰਸਤ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸੁਖਦੇਵ ਸਿੰਘ ਗਿੱਲ ਦੇ ਸਪੁੱਤਰ ਜਸਦੀਪ ਸਿੰਘ ਗਿੱਲ ਨੂੰ ਸਰਪ੍ਰਸਤ ਨਾਮਜ਼ਦ ਕੀਤਾ ਹੈ। ਉਹ 2 ਸਤੰਬਰ 2024 ਤੋਂ ਤੁਰੰਤ ਪ੍ਰਭਾਵ ਨਾਲ ਸਰਪ੍ਰਸਤ ਵਜੋਂ ਉਨ੍ਹਾਂ ਦੀ ਥਾਂ ਲੈਣਗੇ। ਜਸਦੀਪ ਸਿੰਘ ਗਿੱਲ ਰਾਧਾ ਸੁਆਮੀ ਸਤਿਸੰਗ ਬਿਆਸ ਸੁਸਾਇਟੀ ਦੇ ਸੰਤ ਸਤਿਗੁਰੂ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਥਾਂ ਲੈਣਗੇ ਅਤੇ ਉਨ੍ਹਾਂ ਨੂੰ ਨਾਮ ਦੀਕਸ਼ਾ ਦੇਣ ਦਾ ਅਧਿਕਾਰ ਹੋਵੇਗਾ।

ਬਾਬਾ ਗੁਰਿੰਦਰ ਢਿੱਲੋਂ ਨੇ ਕਿਹਾ ਕਿ ਜਿਸ ਤਰ੍ਹਾਂ ਹਜ਼ੂਰ ਮਹਾਰਾਜ ਜੀ ਤੋਂ ਬਾਅਦ ਉਨ੍ਹਾਂ ਨੂੰ ਸੰਗਤਾਂ ਦਾ ਭਰਪੂਰ ਸਹਿਯੋਗ ਤੇ ਪਿਆਰ ਮਿਲਿਆ ਹੈ। ਇਸੇ ਤਰ੍ਹਾਂ ਉਨ੍ਹਾਂ ਨੇ ਇਹ ਵੀ ਕਾਮਨਾ ਅਤੇ ਬੇਨਤੀ ਕੀਤੀ ਹੈ ਕਿ ਜਸਦੀਪ ਸਿੰਘ ਗਿੱਲ ਨੂੰ ਵੀ ਸੰਤ ਸਤਿਗੁਰੂ ਵਜੋਂ ਸੇਵਾ ਕਰਨ ਵਿੱਚ ਇਹੋ ਜਿਹਾ ਹੀ ਪਿਆਰ ਅਤੇ ਸਨੇਹ ਬਖ਼ਸ਼ਿਆ ਜਾਵੇ।

90 ਦੇਸ਼ਾਂ ਵਿੱਚ ਡੇਰੇ

ਰਾਧਾ ਸੁਆਮੀ ਸਤਿਸੰਗ ਬਿਆਸ ਡੇਰੇ ਦੀ ਸਥਾਪਨਾ 1891 ਵਿੱਚ ਹੋਈ ਸੀ। ਇਸ ਦਾ ਮਕਸਦ ਲੋਕਾਂ ਨੂੰ ਧਾਰਮਿਕ ਸੰਦੇਸ਼ ਦੇਣਾ ਹੈ। ਇਹ ਸੰਸਥਾ ਦੁਨੀਆ ਦੇ 90 ਦੇਸ਼ਾਂ ਵਿੱਚ ਫੈਲੀ ਹੋਈ ਹੈ, ਜਿਸ ਵਿੱਚ ਅਮਰੀਕਾ, ਸਪੇਨ, ਨਿਊਜ਼ੀਲੈਂਡ, ਆਸਟ੍ਰੇਲੀਆ, ਜਾਪਾਨ, ਅਫਰੀਕਾ ਅਤੇ ਹੋਰ ਕਈ ਦੇਸ਼ ਸ਼ਾਮਲ ਹਨ।
ਡੇਰੇ ਕੋਲ 4 ਹਜ਼ਾਰ ਏਕੜ ਤੋਂ ਵੱਧ ਜ਼ਮੀਨ ਹੈ ਜਿਸ ਵਿੱਚ ਕਰੀਬ 48 ਏਕੜ ਦਾ ਲੰਗਰ ਹਾਲ ਹੈ। ਡੇਰੇ ਵਿੱਚ ਸ਼ਰਧਾਲੂਆਂ ਦੇ ਠਹਿਰਨ ਲਈ ਸਰਾਵਾਂ, ਗੈਸਟ ਹੋਸਟਲ ਅਤੇ ਸ਼ੈੱਡ ਹਨ। ਕੈਂਪ ਵਿੱਚ ਲੋਕਾਂ ਦੇ ਮੁਫ਼ਤ ਇਲਾਜ ਲਈ ਤਿੰਨ ਹਸਪਤਾਲ ਵੀ ਬਣਾਏ ਗਏ ਹਨ। ਕੈਂਪ ਤੋਂ 35 ਕਿਲੋਮੀਟਰ ਦੇ ਦਾਇਰੇ ਵਿੱਚ ਰਹਿਣ ਵਾਲੇ ਲੋਕਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਗਈ ਹੈ।

Exit mobile version