Breaking News Flash News Punjab

Punjab News: ਪੰਜਾਬ ‘ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ ‘ਚ ਬਦਲਾਅ, ਜਾਣੋ Timing

ਪੰਜਾਬ ਵਿੱਚ ਲਗਾਤਾਰ ਕੜਾਕੇ ਦੀ ਠੰਡ ਪੈ ਰਹੀ ਹੈ। ਜਿਸ ਨਾਲ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਵਿਚਾਲੇ ਚੰਡੀਗੜ੍ਹ ਵਿੱਚ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਠੰਡ ਅਤੇ ਧੁੰਦ ਕਾਰਨ ਸ਼ਹਿਰ ਦੇ ਸਾਰੇ ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਇਹ ਹਦਾਇਤ 13 ਜਨਵਰੀ ਤੋਂ 18 ਜਨਵਰੀ ਤੱਕ ਲਾਗੂ ਰਹੇਗੀ
ਸਰਕਾਰੀ ਸਕੂਲ:

ਸਿੰਗਲ ਸ਼ਿਫਟ ਸਕੂਲ:
ਸਟਾਫ਼ ਲਈ ਸਵੇਰੇ 8:45 ਵਜੇ ਤੋਂ ਦੁਪਹਿਰ 2:45 ਵਜੇ ਤੱਕ ਅਤੇ ਵਿਦਿਆਰਥੀਆਂ ਲਈ ਸਵੇਰੇ 9:30 ਵਜੇ ਤੋਂ ਦੁਪਹਿਰ 2:30 ਵਜੇ ਤੱਕ।

ਡਬਲ ਸ਼ਿਫਟ ਸਕੂਲ:
ਛੇਵੀਂ ਤੋਂ ਬਾਰ੍ਹਵੀਂ ਜਮਾਤ ਲਈ:
ਸਟਾਫ਼ ਲਈ ਸਵੇਰੇ 8:45 ਵਜੇ ਤੋਂ ਦੁਪਹਿਰ 2:45 ਵਜੇ ਤੱਕ ਅਤੇ ਵਿਦਿਆਰਥੀਆਂ ਲਈ ਸਵੇਰੇ 9:30 ਵਜੇ ਤੋਂ ਦੁਪਹਿਰ 2:30 ਵਜੇ ਤੱਕ।

ਪਹਿਲੀ ਤੋਂ ਪੰਜਵੀਂ ਜਮਾਤ ਲਈ:
ਸਟਾਫ਼ ਲਈ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਅਤੇ ਵਿਦਿਆਰਥੀਆਂ ਲਈ ਦੁਪਹਿਰ 12:30 ਵਜੇ ਤੋਂ 3:30 ਵਜੇ ਤੱਕ।

ਪ੍ਰਾਈਵੇਟ ਸਕੂਲ:

ਪ੍ਰਾਈਵੇਟ ਸਕੂਲ ਸਵੇਰੇ 9:30 ਵਜੇ ਤੋਂ ਪਹਿਲਾਂ ਨਹੀਂ ਖੁੱਲ੍ਹਣਗੇ।

ਮੌਸਮ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦੇ ਆਲੇ-ਦੁਆਲੇ ਚੱਕਰਵਾਤੀ ਤੂਫ਼ਾਨ ਦੇ ਚਲਦੇ ਸੂਬੇ ‘ਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਕਾਰਨ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਸਕਦੀ ਹੈ। ਪਹਾੜਾਂ ‘ਤੇ ਬਰਫ਼ਬਾਰੀ ਜਾਰੀ ਹੈ। ਜਿਸ ਕਾਰਨ ਵੀ ਪੰਜਾਬ ਅਤੇ ਚੰਡੀਗੜ੍ਹ ਵਿਚ ਠੰਢ ਦਾ ਅਸਰ ਦੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਜਾਵੇਗੀ। ਫਿਲਹਾਲ ਲਗਾਤਾਰ ਵੱਧ ਰਹੀ ਠੰਡ ਕਾਰਨ ਲੋਕਾਂ ਨੂੰ ਭਾਰੀ ਮੁਸੀਬਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

LEAVE A RESPONSE

Your email address will not be published. Required fields are marked *