The News Post Punjab

Punjab News: ਪੰਜਾਬ ਦੇ ਇਸ ਹਸਪਤਾਲ ‘ਚ Raid, ਡਾਕਟਰਾਂ ‘ਚ ਮੱਚ ਗਈ ਭਾਜੜ, ਵੱਡੀ ਮਾਤਰਾ ‘ਚ ਨਕਦੀ ਬਰਾਮਦ

ਲੁਧਿਆਣਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਇੱਥੇ ਵੱਡੇ ਹਸਪਤਾਲ ‘ਤੇ ਇਨਕਮ ਟੈਕਸ ਵਿਭਾਗ ਦੇ ਛਾਪੇ ਨੇ ਹਲਚਲ ਮਚਾ ਦਿੱਤੀ ਹੈ। ਜਾਣਕਾਰੀ ਮੁਤਾਬਕ ਇਨਕਮ ਟੈਕਸ ਵਿਭਾਗ ਵੱਲੋਂ SOFAT ਹਸਪਤਾਲ ‘ਤੇ ਛਾਪੇਮਾਰੀ ਕੀਤੀ ਗਈ ਹੈ। ਪਤਾ ਲੱਗਾ ਹੈ ਕਿ ਹਸਪਤਾਲ ਵੱਲੋਂ ਟੈਕਸ ਭਰਨ ਵਿੱਚ ਘਪਲਾ ਕੀਤਾ ਜਾ ਰਿਹਾ ਹੈ, ਜਿਸ ਨੂੰ ਲੈ ਕੇ ਅੱਜ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਗਈ ਹੈ।

ਸੂਤਰਾਂ ਮੁਤਾਬਕ ਹਸਪਤਾਲ ‘ਚੋਂ ਵੱਡੀ ਮਾਤਰਾ ‘ਚ ਨਕਦੀ ਵੀ ਬਰਾਮਦ ਹੋਈ ਹੈ। ਫਿਲਹਾਲ ਵਿਭਾਗ ਵੱਲੋਂ ਸਾਰੇ ਟੈਕਸ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਖਬਰ ਲਿਖੇ ਜਾਣ ਤੱਕ ਮਾਮਲੇ ਦੀ ਜਾਂਚ ਜਾਰੀ ਹੈ।

Exit mobile version