The News Post Punjab

Punjab News: ਬਾਦਲਾਂ ਦੀਆਂ ਬੱਸਾਂ ‘ਤੇ ਵੱਡਾ ਐਕਸ਼ਨ! ਪਰਮਿਟ ਹੋ ਗਏ ਰੱਦ

ਪੰਜਾਬ ‘ਚ ਟਰਾਂਸਪੋਰਟ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। ਕਰੀਬ 600 ਬੱਸਾਂ ਦੇ ਪਰਮਿਟ ਰੱਦ ਕਰ ਦਿੱਤੇ ਗਏ ਹਨ। ਇਹ ਪਰਮਿਟ ਗੈਰ-ਕਾਨੂੰਨੀ ਢੰਗ ਨਾਲ ਜਾਰੀ ਕੀਤੇ ਗਏ ਸਨ। ਸਰਕਾਰ ਵੱਲੋਂ ਜਿਨ੍ਹਾਂ ਬੱਸਾਂ ਦੇ ਪਰਮਿਟ ਰੱਦ ਕੀਤੇ ਗਏ ਹਨ ਉਨ੍ਹਾਂ ਵਿੱਚ 30 ਫੀਸਦੀ ਬੱਸਾਂ ਬਾਦਲ ਪਰਿਵਾਰ ਦੀਆਂ ਹਨ।

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਹ ਸਾਰੀ ਖੇਡ 2007 ਤੋਂ 2017 ਤੱਕ ਅਕਾਲੀ ਦਲ ਦੀ ਸਰਕਾਰ ਤੇ ਫਿਰ ਕਾਂਗਰਸ ਸਰਕਾਰ ਵੇਲੇ ਹੋਈ ਸੀ। ਇਨ੍ਹਾਂ ਪਰਮਿਟਾਂ ਦਾ ਕੋਈ ਸਿਰ-ਪੈਰ ਨਹੀਂ ਸੀ। ਕਈ ਵੱਡੇ ਟਰਾਂਸਪੋਰਟਰ ਇਸ ਵਿੱਚ ਸ਼ਾਮਲ ਹਨ।

ਮੰਤਰੀ ਲਾਲਜੀਤ ਭੁੱਲਰ ਨੇ ਕੁਝ ਟਰਾਂਸਪੋਰਟਰਾਂ ਦੇ ਨਾਂਵਾਂ ਬਾਰੇ ਵੀ ਖੁਲਾਸਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀਆਂ ਕਰੀਬ 30 ਫੀਸਦੀ ਬੱਸਾਂ ਦੇ ਪਰਮਿਟ ਰੱਦ ਕਰ ਦਿੱਤੇ ਗਏ ਹਨ, ਜੋ ਗੈਰ-ਕਾਨੂੰਨੀ ਸਨ।

Exit mobile version