The News Post Punjab

Punjab News: ਯੇ ਦੋਸਤੀ ਹਮ ਨਹੀਂ ਤੋੜੇਗੇ, ਮਾਨ ਤੇ ਗਾਂਧੀ ਦੀ ਫੋਟੋ ਸਾਂਝੀ ਕਰ ਮਜੀਠੀਆ ਨੇ ਸਾਧਿਆ ਨਿਸ਼ਾਨਾ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦੋ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

ਇਸ ਵਿੱਚ ਇੱਕ ਫੋਟੋ ਸੀਐਮ ਭਗਵੰਤ ਮਾਨ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਹੈ ਜਦਕਿ ਦੂਜੀ ਫੋਟੋ ਕਾਂਗਰਸ ਚੇਅਰਪਰਸਨ ਸੋਨੀਆ ਗਾਂਧੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਦੀ ਹੈ। ਉਨ੍ਹਾਂ ਲਿਖਿਆ ਹੈ ਕਿ ਪੰਜਾਬੀਓ ਇਹ ਹੈ ਗਠਜੋੜ । ਸਾਰੇ ਇਕੱਠੇ ਹਨ। ਅੰਤ ‘ਚ ਉਨ੍ਹਾਂ ਲਿਖਿਆ ਕਿ ਅਸੀਂ ਇਸ ਦੋਸਤੀ ਨੂੰ ਨਹੀਂ ਤੋੜਾਂਗੇ।

 

ਦਰਅਸਲ, ‘ਆਪ’ ਅਤੇ ਕਾਂਗਰਸ ਦੋਵੇਂ ਹੀ I.N.D.I.A ਗਠਜੋੜ ਦਾ ਹਿੱਸਾ ਹਨ, ਪਰ ਦੋਵੇਂ ਪੰਜਾਬ ‘ਚ ਵੱਖਰੇ ਤੌਰ ‘ਤੇ ਚੋਣ ਲੜ ਰਹੇ ਹਨ। ਕਿਉਂਕਿ ‘ਆਪ’ ਸੂਬੇ ‘ਚ ਸੱਤਾਧਾਰੀ ਪਾਰਟੀ ਹੈ ਜਦਕਿ ਕਾਂਗਰਸ ਵਿਰੋਧੀ ਪਾਰਟੀ ਹੈ। ਇਸ ਦੇ ਨਾਲ ਹੀ ਦੋਵਾਂ ਪਾਰਟੀਆਂ ਦੇ ਆਗੂ ਵੀ ਇਸ ਗੱਲ ਦੇ ਹੱਕ ਵਿੱਚ ਨਹੀਂ ਸਨ। ਕੁਝ ਦਿਨ ਪਹਿਲਾਂ ‘ਆਪ’ ਦੇ ਕੌਮੀ ਕਨਵੀਨਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਰਾਮਲੀਲਾ ਮੈਦਾਨ ਵਿੱਚ ਰੈਲੀ ਕੀਤੀ ਗਈ ਸੀ। ਇਸ ‘ਚ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਸਮੇਤ ਵੱਡੇ ਨੇਤਾ ਮੌਜੂਦ ਸਨ। ਸਟੇਜ ‘ਤੇ ਸਾਰੇ ਇਕੱਠੇ ਬੈਠੇ ਸਨ। ਇਸ ਬਹਾਨੇ ਉਨ੍ਹਾਂ ਦੋਵਾਂ ਪਾਰਟੀਆਂ ਨੂੰ ਘੇਰ ਲਿਆ ਹੈ

Exit mobile version